ਸ੍ਰੀ ਦਰਬਾਰ ਸਾਹਿਬ ਨੇੜੇ ਸਰਾਂ ਲਾਗੇ ਹੋਏ ਧਮਾਕੇ ਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਸਖਤ ਨਿੰਦਾ –ਢੋਟ

0
12

 

ਅੰਮ੍ਰਿਤਸਰ 11 ਮਈ (ਪਵਿੱਤਰ ਜੋਤ) : ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਗੁਰੂ ਰਾਮਦਾਸ ਸਰਾਂ ਨੇੜੇ ਕੀਤੇ ਗਏ ਧਮਾਕੇ ਦੀ ਸਿੱਖ ਸਟੂਡੈਂਟਸ ਫੈਡਰੇਸ਼ਨ ( ਮਹਿਤਾ ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਵੱਲੋਂ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਢੋਟ ਨੇ ਦੱਸਿਆ ਕਿ ਜਿਥੇ ਸ੍ਰੀ ਦਰਬਾਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਦਰਸ਼ਨ ਕਰਨ ਲਈ ਆਉਂਦੀਆਂ ਨੇ ਉਥੇ ਟੂਰਿਜ਼ਮ ਦੇ ਤੌਰ ਤੇ ਵੀ ਕਾਫੀ ਲੋਕ ਇਥੇ ਆਉਦੇ ਹਨ। ਲੇਕਿਨ ਇਸ ਪਾਵਨ ਅਸਥਾਨ ਪ੍ਰਤੀ ਮਾੜੀ ਸੋਚ ਰੱਖਣ ਵਾਲੇ ਅਤੇ ਸ੍ਰੀ ਅੰਮ੍ਰਿਤਸਰ ਤੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਲਿਆਂ ਵਲੋਂ ਜੋ ਗਲਤ ਮਨਸੂਬਿਆਂ ਦੇ ਤਹਿਤ ਪਿਛਲੇ ਕੁਝ ਦਿਨਾਂ ਵਿਚ ਲਗਾਤਾਰ ਦੋ ਧਮਾਕੇ ਕੀਤੇ ਹਨ ਅਤੇ ਤੀਜਾ ਧਮਾਕਾ ਸ੍ਰੀ ਦਰਬਾਰ ਸਾਹਿਬ ਨੇੜੇ ਗੁਰੂ ਰਾਮਦਾਸ ਸਰਾਂ ਵਿਖੇ ਹੋਇਆ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ ਢੋਟ ਨੇ ਕਿਹਾ ਕਿ ਇਹ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਬੜੀ ਮੁਸ਼ੱਕਤ ਨਾਲ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ ਕੇ ਕਾਬੂ ਵਿਚ ਕਰ ਲਿਆ ਹੈ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਅਤੇ ਉਨ੍ਹਾਂ ਦੇ ਮੁਲਾਜ਼ਮਾਂ ਦੀ ਜਿਥੇ ਸ਼ਲਾਘਾ ਕੀਤੀ ਹੈ ਉੱਥੇ ਪੁਲਸ ਪ੍ਰਸ਼ਾਸਨ ਨੂੰ ਵੀ ਜ਼ੋਰ ਦੇ ਕੇ ਕਿਹਾ ਹੈ ਕਿ ਇਸ ਸਾਰੀ ਘਟਨਾ ਪਿੱਛੇ ਕੰਮ ਕਰ ਰਹੇ ਮਾਸਟਰ ਮਾਇੰਡ ਨੂੰ ਵੀ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ । ਅਤੇ ਇਥੋਂ ਦੇ ਮਾਹੌਲ ਨੂੰ ਫਿਰ ਅਮਨ ਤੇ ਸ਼ਾਂਤੀ ਵਿੱਚ ਬਦਲਿਆ ਜਾਵੇ ਜਿਸ ਨਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਆਉਂਦੀਆਂ ਸੰਗਤਾਂ ਤੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਜਾਂ ਮੁਸ਼ਕਿਲ ਪੇਸ਼ ਨਾ ਆਵੇ।

NO COMMENTS

LEAVE A REPLY