ਪੱਲਸ ਪੋਲੀਓ ਰਾਓਂਡ ਲਈ  ਅੱਜ ਜਿਲਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ

0
9

ਅੰਮ੍ਰਿਤਸਰ 24 ਮਈ (ਪਵਿੱਤਰ ਜੋਤ) : ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਜਿਲਾ੍ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਸੰਗਠਨ ਵਲੋਂ ਮਿਤੀ 28,29 ਅਤੇ 30 ਮਈ 2023 ਨੂੰ ਕੀਤੇ ਜਾਣ ਵਾਲੇ ਪੱਲਸ ਪੋਲੀਓ ਰਾਓਂਡ ਦੀ ਕਾਮਯਾਬੀ ਲਈ, ਅੱਜ ਜਿਲਾ੍ ਪ੍ਰਬੰਧਕੀ ਕੰਪਲੈਕਸ ਵਿਚ ਜਿਲਾ੍ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵੱਖ-ਵੱਖ ਬਲਾਕਾ ਦੇ ਸੀਨੀਅਰ ਮੈਡੀਕਲ ਅਫਸਰ, ਸ਼ਹਿਰੀ  ਮੈਡੀਕਲ ਅਫਸਰ, ਆਈ.ਸੀ.ਡੀ.ਐਸ, ਬਿਜਲੀ ਵਿਭਾਗ, ਪੁਲਸ ਵਿਭਾਗ, ਸਿੱਖਿਆ ਵਿਭਾਗ ਤੋ  ਆਏ ਨੂਮਾਇਦਿਆਂ ਨੇ ਸ਼ਮੁੂਲੀਅਤ ਕੀਤੀ ਗਈ। ਇਸ ਮੀਟਿੰਗ ਤੇ ਸੰਬੋਧਨ ਕਰਦਿਆ ਜਿਲਾ੍ ਟੀਕਾਕਰਣ ਅਫਸਰ ਡਾ ਕੰਵਲਜੀਤ ਸਿੰਘ ਜੀ ਨੇ ਕਿਹਾ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ  ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਡ ਚਲਾਏ ਜਾ ਰਹੇ ਹਨ।ਉਨਾ ਨੇ ਕਿਹਾ ਪੋਲੀੳ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿਠਣ ਲਈ ਇਕਲੇ ਸਿਹਤ ਵਿਭਾਗ ਨੂੰ ਹੀ ਕਮਰਬੰਦ ਹੋਣ ਦੇ ਨਾਲ ਬਾਕੀ ਵਿਭਾਗਾਂ ਦੇ ਸਹਿਯੋਗ ਦੀ ਉਨੀ ਹੀ ਲੋੜ ਹੈ।ਇਸ ਆੳਣ ਵਾਲੇ ਰਾਊਡ ਲਈ ਸਿਹਤ ਵਿਭਾਗ ਵਲੋ ਮੁਕੰਮਲ ਤੋਰ ਤੇ ਤਿਆਰੀ ਕਰ ਲਈ ਗਈ ਹੈ। ਉਨਾਂ ਆਏ ਹੋਏ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸ਼ਹਿਰੀ  ਮੈਡੀਕਲ ਅਫਸਰਾ ਨੂੰ ਹਦਾਇਤ ਕੀਤੀ ਕਿ ਇਸ ਰਾਊਡ ਵਿਚ  ਨਵ-ਜਨਮੇ ਬੱਚੇ ਤੋ ਲੈਕੇ 5 ਸਾਲ ਤੱੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੌਲੀੳ ਦੀਆ 2 ਬੂੰਦਾਂ ਤੋ ਵਾਂਝਾ ਨਹੀ ਰਹਿਣਾ ਚਾਹੀਦਾ।ਇਸ ਰਾਊਡ ਜੋ ਕਿ ਮਿਤੀ 28,29 ਅਤੇ 30 ਮਈ 2023 ਨੂੰ ਚਲਾਇਆ ਜਾ ਰਿਹਾ ਹੈ, ਤਹਿਤ 0 ਤੋ 5 ਸਾਲ ਦੇ 297250 ਬੱਚਿਆ ਨੂੰ 2824 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 292 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੋਰ, ਡੀ.ਡੀ.ਐਚ.ਓ. ਡਾ ਜਗਨਜੋਤ ਕੌਰ, ਜਿਲਾ੍ਹ ਬੀ.ਸੀ.ਜੀ. ਅਫਸਰ ਡਾ ਰਾਘਵ ਗੁਪਤਾ, ਡਾ ਇਸ਼ਿਤਾ, ਡਾ ਸੁਨੀਤ ਗੁਰਮ ਗੁਪਤਾ, ਡਾ ਅਰਸ਼ਦੀਪ ਕੌਰ, ਜਿਲਾ੍ਹ ਐਮ.ਈ.ਆਈ.ਓ. ਅਮਰਦੀਪ ਸਿੰਘ, ਸਮੂਹ ਸਨੀਅਰ ਮੈਡੀਕਲ ਅਫਸਰ ਅਤੇ ਅਰਬਨ ਮੈਡੀਕਲ ਅਫਸਰ ਆਦੀ ਹਾਜਰ ਸਨ।

NO COMMENTS

LEAVE A REPLY