ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

0
12

ਅੰਮ੍ਰਿਤਸਰ 5 ਜੂਨ (ਪਵਿੱਤਰ ਜੋਤ) : ਡੀ. ਏ. ਵੀ ਇੰਟਰਨੈਸ਼ਨਲ ਸਕੂਲ ਵਿੱਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਪ੍ਰਿੰਸੀਪਲ ਡਾ: ਅੰਜਨਾ ਗੁਪਤਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪਿ੍ੰਸੀਪਲ ਡਾ: ਅੰਜਨਾ ਗੁਪਤਾ ਨੇ ਸਾਰਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ ‘ਤੇ ਵੱਧ ਰਹੇ ਤਾਪਮਾਨ ਕਾਰਨ ਮੌਸਮ ‘ਚ ਆ ਰਹੀ ਤਬਦੀਲੀ ਆਉਣ ਵਾਲੇ ਭਿਆਨਕ ਖ਼ਤਰਿਆਂ ਦਾ ਸੁਨੇਹਾ ਹੈ | ਬਹੁਤ ਜ਼ਿਆਦਾ ਬਾਰਿਸ਼, ਘੱਟ ਬਾਰਿਸ਼, ਤੇਜ਼ ਗਰਮੀ, ਅਸਹਿ ਗਰਮੀ ਅਤੇ ਬਹੁਤ ਜ਼ਿਆਦਾ ਬਰਫ਼ਬਾਰੀ ਇਹ ਸੰਕੇਤ ਹਨ ਕਿ ਆਉਣ ਵਾਲੇ ਸਮੇਂ ਵਿੱਚ ਧਰਤੀ ਉੱਤੇ ਜੀਵਨ ਦੀ ਹੋਂਦ ਖ਼ਤਰੇ ਵਿੱਚ ਹੈ। ਇਸ ਨੂੰ ਦੂਰ ਕਰਨ ਦਾ ਇੱਕੋ ਇੱਕ ਤਰੀਕਾ ਹੈ ਵੱਧ ਤੋਂ ਵੱਧ ਰੁੱਖ ਲਗਾਉਣਾ। ਰੁੱਖ ਧਰਤੀ ਉੱਤੇ ਜੀਵਨ ਦਾ ਮੁੱਖ ਆਧਾਰ ਹਨ। ਇਸ ਨਾਲ ਵਾਤਾਵਰਨ ਦਾ ਸੰਤੁਲਨ ਬਣਿਆ ਰਹੇਗਾ । ਵੱਧ ਤੋਂ ਵੱਧ ਬੂਟੇ ਲਗਾਉਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਪ੍ਰਿੰਸੀਪਲ ਡਾ: ਅੰਜਨਾ ਗੁਪਤਾ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਕੂਲ ਦੇ ਵਿਹੜੇ ਵਿੱਚ ਫਲਦਾਰ, ਫੁੱਲਦਾਰ, ਮੌਸਮੀ ਅਤੇ ਸਦਾਬਹਾਰ ਪੌਦੇ ਲਗਾਏ ਗਏ। ਪਿ੍ੰਸੀਪਲ ਡਾ: ਅੰਜਨਾ ਗੁਪਤਾ ਨੇ ਸਕੂਲ ਦੇ ਨਾਨ-ਟੀਚਿੰਗ ਸਟਾਫ਼ ਅਤੇ ਵੈਨ ਡਰਾਈਵਰਾਂ ਨੂੰ ਬੂਟੇ ਵੰਡਦਿਆਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਉਹ ਇਹ ਬੂਟੇ ਢੁਕਵੀਆਂ ਥਾਵਾਂ ‘ਤੇ ਲਗਾਉਣ ਅਤੇ ਇਨ੍ਹਾਂ ਦੇ ਪੂਰੀ ਤਰ੍ਹਾਂ ਫਲ ਆਉਣ ਤੱਕ ਇਨ੍ਹਾਂ ਦੀ ਸੰਭਾਲ ਕਰਨ | ਇਸ ਮੌਕੇ ਵਿਦਿਆਰਥੀਆਂ ਵੱਲੋਂ ਵਾਤਾਵਰਨ ਬਚਾਓ ਦਾ ਸੰਦੇਸ਼ ਦਿੰਦਿਆਂ ਇੱਕ ਰੈਲੀ ਵੀ ਕੱਢੀ ਗਈ।ਇਸ ਮੌਕੇ ਜਮਾਤਾਂ ਵਿੱਚ ਵਾਤਾਵਰਨ ਸਬੰਧੀ ਕੁਇਜ਼ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਨ ਲਈ ਪ੍ਰਿੰਸੀਪਲ ਡਾ: ਅੰਜਨਾ ਗੁਪਤਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।

 

NO COMMENTS

LEAVE A REPLY