ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਨੇ ਨਿਗਮ ਕਮਿਸ਼ਨਰ ਨੂੰ ਦਿੱਤਾ 48 ਘੰਟੇ ਦਾ ਨੋਟਿਸ

0
16

ਅੰਮ੍ਰਿਤਸਰ,17 ਜੂਨ (ਅਰਵਿੰਦਰ ਵੜੈਚ)- ਸਫ਼ਾਈ ਮਜ਼ਦੂਰ ਯੂਨੀਅਨ ਐਸੋਸੀਏਸ਼ਨ ਵੱਲੋਂ ਨਗਰ ਨਿਗਮ ਦੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਭੱਖਦੀਆਂ ਮੰਗਾਂ ਨੂੰ ਪੂਰਾ ਨਾ ਹੋਣ ਦੇ ਵਿਰੋਧ ਵਿੱਚ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਮੰਗ ਪੱਤਰ ਦਿੰਦਿਆਂ 48 ਘੰਟੇ ਦਾ ਨੋਟਿਸ ਦੇ ਦਿੱਤਾ ਗਿਆ ਹੈ।

ਇਸ ਸਬੰਧ ਵਿਚ ਪੰਜਾਬ ਪ੍ਰਧਾਨ ਵਿਨੋਦ ਬਿੱਟਾ,ਸੁਰਿੰਦਰ ਟੋਨਾ,ਕੇਵਲ ਕ੍ਰਿਸ਼ਨ,ਕਸਤੂਰੀ ਲਾਲ ਨੇ ਕਿਹਾ ਕਿ ਨਗਰ ਨਿਗਮਾਂ ਵਿਚ ਸਫ਼ਾਈ ਅਤੇ ਸੀਵਰੇਜ਼ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਨਾ ਕਰ ਕੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਜਿਸ ਨੂੰ ਹੁਣ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸ਼ਨ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਹੈ ਤਾਂ ਹੜਤਾਲ ਦਾ ਬਿਗਲ ਵਜਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਹਰ ਮਹੀਨੇ 7 ਤਰੀਕ ਤੋਂ ਪਹਿਲਾਂ-ਪਹਿਲਾਂ ਤਨਖਾਹ ਦੇ ਦਿੱਤੀ ਜਾਵੇ, ਮੁਲਾਜ਼ਮਾਂ ਦੇ ਬਣਦੇ ਫੰਡਾਂ,ਇਨਕਰੀਮੈਂਟ ਤੋਂ ਇਲਾਵਾ ਪ੍ਰਾਵੀਡੈਂਟ ਫੰਡ ਵੀ ਛੇਤੀ ਤੋਂ ਛੇਤੀ ਖਾਤਿਆਂ ਵਿੱਚ ਪਾ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਕਰੀਬ ਡੇਢ ਦਰਜਨ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪਿਛਲੇ ਕਈ ਸਾਲਾਂ ਤੋਂ ਲਟਕਾਇਆ ਜਾ ਰਿਹਾ ਹੈ। ਸਮੇਂ ਸਮੇਂ ਅਨੁਸਾਰ ਮੰਗ ਪੱਤਰ ਦੇਣ ਦੇ ਬਾਵਜੂਦ ਵੀ ਹਮੇਸ਼ਾ ਆਨਾਕਾਨੀ ਕੀਤੀ ਜਾ ਰਹੀ ਹੈ। ਬਿੱਟਾ ਨੇ ਕਿਹਾ ਕਿ ਅਗਰ ਸਰਕਾਰ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਹੁਣ ਵੀ ਨਾ ਜਾਗੇ ਤਾਂ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਕੰਮਕਾਜ ਠੱਪ ਕਰ ਦਿਆਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਮੰਗ ਪੱਤਰ ਦੇਣ ਦੋਰਾਨ ਸੈਂਕੜੇ ਕਰਮਚਾਰੀ ਮੌਜੂਦ ਸਨ। ਇਸ ਤੋਂ ਪਹਿਲਾਂ ਮੁਲਾਜ਼ਮਾਂ ਵੱਲੋਂ ਆਪਣੇ ਹੱਕਾਂ ਨੂੰ ਲੈ ਕੇ ਸਰਕਾਰ ਦੇ ਵਿਰੁੱਧ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।

NO COMMENTS

LEAVE A REPLY