ਅੰਮ੍ਰਿਤਸਰ 17 ਦਸੰਬਰ ( ਰਾਜਿੰਦਰ ਧਾਨਿਕ ) : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਵੱਲੋ ਲਏ ਫੈਸਲੇ ਤਹਿਤ ਮਨਿਸਟੀਰੀਅਲ ਕਾਮਿਆਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦੀ ਪ੍ਰਾਪਤੀ ਲਈ ਜਿਲ੍ਹਾ ਇਕਾਈ ਅੰਮ੍ਰਿਤਸਰ ਵੱਲੋਂ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ , ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ, ਤਜਿੰਦਰ ਸਿੰਘ ਢਿੱਲੋਂ ਜਿਲਾ ਮੁੱਖ ਬੁਲਾਰਾ, ਅਸਨੀਲ ਸ਼ਰਮਾ ਜਿਲਾ ਮੁੱਖ ਸਲਾਹਕਾਰ, ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ, ਅਮਨ ਥਰੀਏਵਾਲ,ਅਮਨਦੀਪ ਸਿੰਘ ਸੇਖੋਂ, ਅਤੇ ਮੁਨੀਸ਼ ਕੁਮਾਰ ਸੂਦ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਮਿਤੀ 17/12/2021 ਨੂੰ ਡਿਪਟੀ ਕਮਿਸ਼ਨਰ ਦਫਤਰ ਅੰਮ੍ਰਿਤਸਰ ਦੇ ਬਾਹਰ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਰੈਲੀ ਵਿੱਚ ਹਾਜਰ ਨੁਮਾਇੰਦਿਆਂ ਨੇ ਕਿਹਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਾਹੀਦਾ ਹੈ ਮਨਿਸਟੀਰੀਅਲ ਕੇਡਰ ਦੀਆਂ ਪੈਡਿੰਗ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ।
ਮਿਤੀ 01/07/2021 ਤੋਂ ਸੈਂਟਰ ਦੀ ਤਰਜ ਤੇ 28% ਤੋਂ 31% ਤੱਕ 3% ਪੈਂਡਿੰਗ ਡੀ.ਏ ਦੀ ਕਿਸ਼ਤ ਤੁਰੰਤ ਰਲੀਜ ਕੀਤੀ ਜਾਵੇ ਜੀ,01/04/2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ ‘ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ ,6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦਿੱਤਾ ਜਾਵੇ ,01/7/2015 ਤੋਂ 31/12/2015 ਤੱਕ ਦੇ 119% ਅਤੇ 01/01/2016 ਤੋਂ 31/10/2016 ਤੱਕ 125% ਦੇ ਡੀ. ਏ. ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਵੀ ਜਲਦੀ ਜਾਰੀ ਕੀਤੇ ਜਾਣ ,16/07/2020 ਤੋਂ ਪਹਿਲਾਂ ਭਰਤੀ ਕਰਮਚਾਰੀਆਂ ਨੂੰ ਪਰਖਕਾਲ ਸਮੇ ਦੌਰਾਨ 6ਵੇਂ ਤਨਖਾਹ ਕਮਿਸ਼ਨ ਦਾ ਵਾਧਾ ਬਕਾਏ ਸਮੇਤ ਦਿੱਤਾ ਜਾਵੇ,ਬਾਰਡਰ ਏਰੀਆ ਅਲਾਉਂਸ ,ਰੂਰਲ ਏਰੀਆ ਅਲਾਉਂਸ,ਐਫ.ਟੀ.ਏ.ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਆਦਿ ਦੀ ਮੰਗ ਕੀਤੀ ਜਾਂਦੀ ਹੈ।
ਰੋਸ ਰੈਲੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਜਿਲਾ ਯੂਨਿਟ ਦੇ ਵੱਖ ਵੱਖ ਵਿਭਾਗਾਂ ਦੇ ਆਗੂ ਸਹਿਬਾਨ, ਸਿਹਤ ਵਿਭਾਗ ਤੋਂ ਤਜਿੰਦਰ ਸਿੰਘ ਢਿੱਲੋਂ , ਅਤੁੱਲ ਸ਼ਰਮਾ,ਸੰਜੀਵ ਕੁਮਾਰ, ਕੁਲਦੀਪ ਸਿੰਘ ਅਤੇ ਹਰਵਿੰਦਰ ਕੌਰ, ਡਿਪਟੀ ਕਮਿਸ਼ਨਰ ਦਫਤਰ ਤੋਂ ਅਸਨੀਲ ਸ਼ਰਮਾ, ਦੀਪਕ ਅਰੋੜਾ ਅਤੇ ਸਾਹਿਬ ਕੁਮਾਰ ਖਜਾਨਾ ਵਿਭਾਗ ਤੋਂ ਮੁਨੀਸ਼ ਕੁਮਾਰ ਸ਼ਰਮਾ , ਰਜਿੰਦਰ ਸਿੰਘ ਮੱਲੀ, ਸੰਦੀਪ ਅਰੋੜਾ ਅਤੇ ਤੇਜਿੰਦਰ ਸਿੰਘ ਛੱਜਲਵੱਡੀ , ਜਲ ਸਰੋਤ ਵਿਭਾਗ ਤੋਂ ਮੁਨੀਸ਼ ਕੁਮਾਰ ਸੂਦ ਅਤੇ ਗੁਰਵੇਲ ਸਿੰਘ ਸੇਖੋਂ , ਸਿੱਖਿਆ ਵਿਭਾਗ ਤੋਂ ਬਿਕਰਮਜੀਤ ਸਿੰਘ ਅਤੇ ਅਮਨ ਥਰੀਏਵਾਲ,ਲੋਕ ਨਿਰਮਾਣ ਵਿਭਾਗ ਤੋਂ ਵਿਕਾਸ ਜੋਸ਼ੀ ਅਤੇ ਹਸ਼ਵਿੰਦਰਪਾਲ ਸਿੰਘ , ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਮੈਡਮ ਦਵਿੰਦਰ ਕੌਰ, ਐਕਸਾਈਜ਼ ਵਿਭਾਗ ਤੋਂ ਸਿਮਰਨਜੀਤ ਸਿੰਘ ਹੀਰਾ ,ਹਰਸਿਮਰਨ ਸਿੰਘ ਅਤੇ ਸ਼ਮਸ਼ੇਰ ਸਿੰਘ , ਆਈ ਟੀ ਆਈ ਵਿਭਾਗ ਤੋਂ ਭੁਪਿੰਦਰ ਸਿੰਘ ਭਕਨਾ ਅਤੇ ਸੁਨੀਲ ਕੁਮਾਰ ,ਵਾਟਰ ਸਪਲਾਈ ਤੋਂ ਰੋਬਿੰਦਰ ਸ਼ਰਮਾਂ ਅਤੇ ਅਕਾਸ਼ ਮਹਾਜਨ, ਸਥਾਨਕ ਸਰਕਾਰਾਂ ਵਿਭਾਗ ਤੋਂ ਗੁਰਦੇਵ ਸਿੰਘ ਰੰਧਾਵਾ, ਖੇਤੀਬਾੜੀ ਵਿਭਾਗ ਤੋਂ ਰਣਬੀਰ ਸਿੰਘ ਰਾਣਾ, ਮੰਡਲ ਭੂਮੀ ਰੱਖਿਆ ਦਫਤਰ ਤੋ ਰਮਨਦੀਪ ਸਿੰਘ ਢਿੱਲੋਂ,
ਰੋਡਵੇਜ਼ ਵਿਭਾਗ ਤੋਂ ਮਨੋਜ ਕੁਮਾਰ, ਰਕੇਸ਼ ਕੁਮਾਰ ਅਤੇ ਕੁਲਦੀਪ ਸਿੰਘ ,ਐਨ ਸੀ ਸੀ ਵਿਭਾਗ ਤੋਂ ਸੰਦੀਪ ਸਿੰਘ ਅਤੇ ਬਿਕਰਮਜੀਤ ਸਿੰਘ, ਸਮਾਜਿਕ ਸੁਰੱਖਿਆ ਵਿਭਾਗ ਤੋਂ ਗੁਰਦਿਆਲ ਸਿੰਘ ਅਤੇ ਜਗਜੀਵਨ ਸ਼ਰਮਾ,ਤਕਨੀਕੀ ਸਿੱਖਿਆ ਵਿਭਾਗ ਤੋਂ ਦਵਿੰਦਰ ਸਿੰਘ ਅਤੇ ਸੁਰਜੀਤ ਸਿੰਘ,ਚੰਦਰ ਅਰੋੜਾ ਅਤੇ ਦਿਲਬਾਗ ਸਿੰਘ ਕੋਆਪਰੇਟਿਵ ਵਿਭਾਗ ਤੋਂ ਹਰਪਾਲ ਸਿੰਘ ਅਤੇ ਤੇਜਪਾਲ ਸਿੰਘ, ਰੋਜ਼ਗਾਰ ਵਿਭਾਗ ਤੋਂ ਜਤਿੰਦਰਪਾਲ ਸਿੰਘ ਅਤੇ ਦੀਪਕ ਕੁਮਾਰ,ਡੀ ਡੀ ਪੀ ਓ ਦਫਤਰ ਤੋਂ ਅਰਜੁਨ ਸਿੰਘ ਅਤੇ ਗੁਰਜੀਤ ਸਿੰਘ ਆਦਿ ਨੇ ਰੈਲੀ ਨੂੰ ਸੰਬੋਧਨ ਕੀਤਾ ਅਤੇ ਆਪੋ ਆਪਣੇ ਵਿਭਾਗਾਂ ਦੇ ਸਾਥੀਆਂ ਸਮੇਤ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ,ਆਗੂਆਂ ਨੇ ਇਹ ਵੀ ਦੱਸਿਆ ਸਰਕਾਰ ਵੱਲੋਂ ਮੰਗਾਂ ਨਾ ਪੂਰੀਆਂ ਕੀਤੇ ਜਾਣ ਦੇ ਰੋਸ ਵਜੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।