28 ਮਾਰਚ ਦੀ ਹੜਤਾਲ ਨੂੰ ਲੈ ਕੇ ਤਿਆਰੀਆਂ ਮੁਕੰਮਲ -ਜਤਿਨ ਸ਼ਰਮਾ

    0
    19

    ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਹੋਣਗੇ ਸ਼ਾਮਲ

    ਅੰਮ੍ਰਿਤਸਰ 26 ਮਾਰਚ (ਪਵਿੱਤਰ ਜੋਤ) : ਰਾਸ਼ਟਰੀ ਪੱਧਰ ਤੇ ਕੰਮ ਕਰ ਰਹੀ ਜੱਥੇਬੰਦੀ ,ਅਖਿਲ ਭਾਰਤੀ ਪੈਨਸ਼ਨ ਬਹਾਲੀ ਸੰਯੁਕਤ ਮੋਰਚਾ, ਵੱਲੋਂ ਪੁਰਾਣੀ ਪੈਂਨਸਨ ਬਹਾਲ ਕਰਾਉਣ ਲਈ ਅਤੇ ਐਨ ਪੀ ਐਸ ਦੇ ਵਿਰੋਧ ਵਿੱਚ ਦੇਸ਼ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਜਤਿਨ ਸ਼ਰਮਾ, ਨਰਿੰਦਰ ਸਿੰਘ, ਪ੍ਰੇਮ ਚੰਦ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਮੁੱਦਾ ਮੁਲਾਜਮਾਂ ਦਾ ਅਹਿਮ ਮੁੱਦਾ ਬਣ ਚੁੱਕਾ ਹੈ। ਇਸ ਸਬੰਧੀ ਰਾਸ਼ਟਰੀ ਜੱਥੇਬੰਦੀ ਵੱਲੋਂ ਅਠਾਈ ਮਾਰਚ ਨੂੰ ਦੇਸ਼ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਇਸ ਮੁੱਦੇ ਤੇ ਪੰਜਾਬ ਵਿੱਚ ਲਗਾਤਾਰ ਸੰਘਰਸ਼ ਕਰ ਰਹੀ ਜੱਥੇਬੰਦੀ ‘ਪੁਰਾਣੀ ਪੈਂਨਸਨ ਬਹਾਲੀ ਸੰਘਰਸ਼ ਕਮੇਟੀ’ ਨੇ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਫੈਸਲਾ ਕੀਤਾ ਅਤੇ ਇਸ ਸਬੰਧੀ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਾਵੇਂ ਕਿ ਇਹ ਹੜਤਾਲ ਦੇਸ਼ਵਿਆਪੀ ਹੈ ਪਰ ਇਸ ਹੜਤਾਲ ਰਾਹੀਂ ਅਸੀਂ ਪੰਜਾਬ ਦੀ ਆਪ ਸਰਕਾਰ ਨੂੰ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਜੇ ਮੁਲਾਜਮ ਵਰਗ ਨੇ ਆਪ ਸਰਕਾਰ ਤੇ ਭਰੋਸਾ ਜਤਾਇਆ ਹੈ ਤਾਂ ਸਰਕਾਰ ਦਾ ਵੀ ਫਰਜ ਬਣਦਾ ਹੈ ਕਿ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲੇ ਲਵੇ ਤੇ ਪੁਰਾਣੀ ਪੈਂਨਸ਼ਨ ਬਹਾਲ ਕੀਤੀ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਅਪ੍ਰੈਲ ਵਿੱਚ ਹਲਕਾ ਪੱਧਰ ਤੇ ਵਿਧਾਇਕਾਂ / ਸੰਸਦ ਮੈਂਬਰਾਂ ਨੂੰ ਪੁਰਾਣੀ ਪੈਂਨਸਨ ਬਹਾਲ ਕਰਾਉਣ ਲਈ ਮੰਗ ਪੱਤਰ ਦਿੱਤੇ ਜਾਣਗੇ ਅਤੇ 22 ਮਈ ਨੂੰ ਜੰਤਰ ਮੰਤਰ ਦਿੱਲੀ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਜਿਕਰਯੋਗ ਹੈ ਕਿ ਜਿੱਥੇ ਰਾਜਸਥਾਨ ਅਤੇ ਛੱਤੀਸਗੜ੍ਹ ਸਰਕਾਰਾਂ ਨੇ ਪੁਰਾਣੀ ਪੈਂਨਸਨ ਬਹਾਲ ਕਰਨ ਦਾ ਐਲਾਨ ਕੀਤਾ ਹੈ ਹੁਣ ਆਪ ਸਰਕਾਰ ਵੀ ਪਹਿਲ ਦੇ ਅਧਾਰ ਤੇ ਪੰਜਾਬ ਵਿੱਚ ਇਹ ਐਲਾਨ ਕਰੇ। ਇਸ ਮੰਗ ਨੂੰ ਲੈ ਕੇ ਪੂਰਾ ਦੇਸ਼ ਅਤੇ ਹੋਰ ਰਾਜ ਪੰਜਾਬ ਵੱਲ ਦੇਖ ਰਹੇ ਹਨ ਕਿ ਆਪ ਸਰਕਾਰ ਜਰੂਰ ਐਲਾਨ ਕਰੇਗੀ। ਇਸ ਲਈ ਮਾਨਯੋਗ ਮੁੱਖ ਮੰਤਰੀ ਜੀ ਨੂੰ ਅਪੀਲ ਹੈ ਕਿ ਪੁਰਾਣੀ ਪੈਨਸ਼ਨ ਬਹਾਲੀ ਦੀ ਪਹਿਲ ਕਰਦਿਆਂ ਮੁਲਾਜਮਾਂ ਦਾ ਬੁਢਾਪਾ ਸੁਰੱਖਿਅਤ ਕਰੇ।ਇਸ ਮੌਕੇ ਤੇ ਸਵਿੰਦਰ ਸਿੰਘ ਭੱਟੀ, ਲਵਪ੍ਰੀਤ ਸਿੰਘ, ਕਮਲ ਕਨੌਜਿਆ, ਰਾਜਾ ਸਿੰਘ, ਰਾਹੁਲ, ਅਰਜੁਨ ਸਿੰਘ, ਮਨਦੀਪ ਸਿੰਘ, ਹਾਜ਼ਰ ਸਨ |

    NO COMMENTS

    LEAVE A REPLY