ਡਾ: ਅੰਬੇਡਕਰ ਦੀ ਤਸਵੀਰ ਲਗਾਉਣਾ ਹੀ ਕਾਫ਼ੀ ਨਹੀਂ ਅਸੂਲਾਂ ਨੂੰ ਅਪਣਾਉਣ ਜ਼ਰੂਰੀ : ਡਾ: ਜਗਮੋਹਨ ਸਿੰਘ ਰਾਜੂ ਆਈ ਏ ਐਸ

    0
    25

     

    ਅੰਮ੍ਰਿਤਸਰ 14 ਅਪ੍ਰੈਲ ( ਪਵਿੱਤਰ ਜੋਤ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾ: ਜਗਮੋਹਨ ਸਿੰਘ ਰਾਜੂ ਆਈ ਏ ਐਸ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧ ਦਿਆਂ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਮੋਢੀ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਦੀ ਕੇਵਲ ਤਸਵੀਰ ਦਫ਼ਤਰਾਂ ਵਿਚ ਲਗਾਉਣਾ ਹੀ ਕਾਫ਼ੀ ਨਹੀਂ ਸਗੋਂ ਗ਼ਰੀਬ ਅਤੇ ਦੱਬੇ-ਕੁਚਲੇ ਲੋਕਾਂ ਦੀ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਉਥਾਨ ਲਈ ਡਾ: ਅੰਬੇਡਕਰ ਦੇ ਨਕਸ਼ੇ ਕਦਮਾਂ ’ਤੇ ਚੱਲਣ ਅਤੇ ਉਨ੍ਹਾਂ ਦੇ ਅਸੂਲਾਂ – ਸਿਧਾਂਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ।
    ਡਾ: ਅੰਬੇਡਕਰ ਜੀ ਦੇ ਸ੍ਰੀ ਦਰਬਾਰ ਸਾਹਿਬ ਵਿਰਾਸਤੀ ਰਸਤੇ ’ਤੇ ਲੱਗੇ ਆਦਮ ਬੁੱਤ ਕੋਲ ਉਨ੍ਹਾਂ ਦਾ ਜਨਮ ਦਿਵਸ ਮਨਾਉਣ ਪਹੁੰਚੇ ਡਾ: ਰਾਜੂ ਨੇ ਕਿਹਾ ਕਿ ਡਾ: ਅੰਬੇਡਕਰ ਕੇਵਲ ਦਲਿਤ ਵਰਗ ਦੇ ਹੀ ਨੇਤਾ ਨਹੀਂ ਉਨ੍ਹਾਂ ਦੂਰ-ਦ੍ਰਿਸ਼ਟੀ ਤੇ ਸਖ਼ਤ ਮਿਹਨਤ ਨਾਲ ਭਾਰਤ ਲਈ ਜੋ ਮਹਾਨ ਕਾਰਜ ਕੀਤੇ ਹਨ ਉਸ ਨੇ ਆਪ ਨੂੰ ਰਾਸ਼ਟਰੀ ਨੇਤਾ ਵਜੋਂ ਸਥਾਪਿਤ ਕੀਤਾ ਹੈ। ਪ੍ਰੈੱਸ ਨਾਲ ਗਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੇ ਅਨੇਕਾਂ ਲੋਕ ਹਿਤੂ ਸਕੀਮਾਂ ਡਾ: ਅੰਬੇਡਕਰ ਜੀ ਦੇ ਨਾਲ ਸ਼ੁਰੂ ਕੀਤੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਡਾ: ਅੰਬੇਡਕਰ ਦੇ ਨਾਲ ’ਤੇ ਦੇਸ਼ ਅਜ਼ਾਦ ਹੋਣ ਉਪਰੰਤ ਹੀ ਬਚਿਆਂ ਲਈ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ, ਪਰ ਅਫ਼ਸੋਸ ਕਿ ਇਸ ਸਕੀਮ ਨੂੰ ਪੰਜਾਬ ਦੀ ਕਾਂਗਰਸ ਅਤੇ ਹੁਣ ਆਪ ਸਰਕਾਰ ’ਚ ਵੀ ਪੂਰੀ ਤਰਾਂ ਲਾਗੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਗ਼ਰੀਬ ਵਰਗ ਦੇ ਬਚਿਆਂ ਲਈ ਸ਼ੁਰੂ ਕੀਤੀਆਂ ਗਈਆਂ ਲਾਭਕਾਰੀ ਸਕੀਮਾਂ ਦਾ ਪੂਰਾ ਲਾਭ ਉਨ੍ਹਾਂ ਤਕ ਪਹੁੰਚਾਉਣਾ ਹੀ ਡਾ: ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਡਾ: ਰਾਜੂ ਨੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਪੜ੍ਹਾ ਲਿਖਾ ਕੇ ਰੁਜ਼ਗਾਰ ਦੇ ਕਾਬਲ ਅਤੇ ਵੱਡੇ ਅਫ਼ਸਰ ਬਣਾਉਣ ਲਈ ਉਤਸ਼ਾਹਿਤ ਕੀਤਾ । ਇਸ ਮੌਕੇ ਉਨ੍ਹਾਂ ਵਿਸਾਖੀ ਦੇ ਪਵਿੱਤਰ ਦਿਹਾੜੇ ਅਤੇ ਖ਼ਾਲਸਾ ਸਾਜਣਾ ਦਿਵਸ ਦੇ ਅਵਸਰ ’ਤੇ ਸਮੂਹ ਸੰਗਤਾਂ ਦੀ ਚੜ੍ਹਦੀਕਲਾ ਦੀ ਕਾਮਨਾ ਕੀਤੀ। ਉਨ੍ਹਾਂ ਅੰਗਰੇਜ਼ ਹਕੂਮਤ ਵੱਲੋਂ 1919 ਦੌਰਾਨ ਜਲਿਆਂ ਵਾਲੇ ਬਾਗ ਅੰਦਰ ਹਿੰਦੁਸਤਾਨੀਆਂ ’ਤੇ ਢਾਹੇ ਗਏ ਕਹਿਰ ਦੌਰਾਨ ਸ਼ਹਾਦਤ ਪਾਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਕੰਵਰਬੀਰ ਸਿੰਘ ਮੰਜ਼ਿਲ, ਜਨਰਲ ਸਕੱਤਰ ਓਬੀਸੀ ਮੋਰਚਾ ਪੰਜਾਬ, ਭਾਜਪਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ , ਰਾਜੇਸ਼ ਕੰਧਾਰੀ ਅਤੇ ਐਸ ਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਤੇ ਪ੍ਰੋ: ਸਰਚਾਂਦ ਸਿੰਘ ਖਿਆਲਾ ਵੀ ਮੌਜੂਦ ਸਨ ।

     

    NO COMMENTS

    LEAVE A REPLY