ਭਾਜਪਾ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਹੈ ਪੂਰੀ ਤਰ੍ਹਾਂ ਤਿਆਰ: ਅਸ਼ਵਨੀ ਸ਼ਰਮਾ

    0
    111

     

    ਅਸ਼ਵਨੀ ਸ਼ਰਮਾ ਨੇ ਪੰਜਾਬ ਦੇ 17,56,246 ਕਿਸਾਨ ਭਰਾਵਾਂ ਨੂੰ ਕਿਸਾਨ ਸਨਮਾਨ ਨਿਧੀ ਦੀ 11ਵੀਂ ਕਿਸ਼ਤ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ।

     

    ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਸ਼ਵਨੀ ਸ਼ਰਮਾ ਨੇ ਕੀਤਾ ਤੂਫਾਨੀ ਦੌਰਾ ਅਤੇ ਮੀਟਿੰਗਾਂ

     

    ਚੰਡੀਗੜ੍ਹ/ਅੰਮ੍ਰਿਤਸਰ31 ਮਈ (ਰਾਜਿੰਦਰ ਧਾਨਿਕ  ):  ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਸਬੰਧ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੰਗਰੂਰ ਲੋਕ ਸਭਾ ਅਧੀਨ ਪੈਂਦੇ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਤੂਫਾਨੀ ਦੌਰਾ ਕੀਤਾ ਅਤੇ ਉਥੋਂ  ਦੇ ਅਧਿਕਾਰੀਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਵਿੱਚ ਜਿੱਥੇ ਅਸ਼ਵਨੀ ਸ਼ਰਮਾ ਨੇ ਇਨ੍ਹਾਂ ਵਿਧਾਨ ਸਭਾ ਹਲਕਿਆਂ ਦੀ ਮੌਜੂਦਾ ਸਿਆਸੀ ਸਥਿਤੀ ਦਾ ਜਾਇਜ਼ਾ ਲਿਆ, ਉੱਥੇ ਅਹੁਦੇਦਾਰਾਂ ਤੋਂ ਸੁਝਾਅ ਵੀ ਲਏ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਚੋਣਾਂ ਸੰਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਪਾਰਟੀ ਅਤੇ ਵਰਕਰ ਪੂਰੀ ਤਰ੍ਹਾਂ ਤਿਆਰ ਹਨ।

                ਇਸ ਮੌਕੇ ਕੇਂਦਰ ‘ਚ ਮੋਦੀ ਸਰਕਾਰ ਦੇ 8 ਸਾਲ ਪੂਰੇ ਹੋਣ ‘ਤੇ ਮਨਾਏ ਗਏ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤੇ ਜਾਣ ਦੇ ਪ੍ਰੋਗਰਾਮ ਦਾ ਸੀਧਾ ਪ੍ਰਸਾਰਣ ਅਸ਼ਵਨੀ ਸ਼ਰਮਾ ਨੇ ਸੰਗਰੂਰ ਵਿਖੇ ਭਾਜਪਾ ਅਧਿਕਾਰੀਆਂ ਤੇ ਵਰਕਰਾਂ ਨਾਲ ਮੀਟਿਗਾਂ ਦੁਰਾਨ ਬੈਠ ਕੇ ਦੇਖਿਆ ਅਤੇ ਸੁਣਿਆ। ਪ੍ਰਧਾਨ ਮੰਤਰੀ ਮੋਦੀ ਵੱਲੋਂ ਕਿਸਾਨਾਂ ਲਈ ਸ਼ੁਰੂ ਕੀਤੀ ‘ਕਿਸਾਨ ਸਨਮਾਨ ਨਿਧੀ ਯੋਜਨਾ’ ਤਹਿਤ ਭੇਜੀ ਜਾਣ ਵਾਲੀ 2000 ਰੁਪਏ ਦੀ ਸਨਮਾਨ ਨਿਧੀ ਦੀ 11ਵੀਂ ਕਿਸ਼ਤ ਜਾਰੀ ਕਰਨ ਲਈ ਅਸ਼ਵਨੀ ਸ਼ਰਮਾ ਨੇ ਪਾਰਟੀ ਅਤੇ ਪੰਜਾਬ ਦੇ ਕਿਸਾਨਾਂ ਵਲੋਂ ਪ੍ਰਧਾਨਮੰਤਰੀ ਮੋਦੀ ਦਾ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਿਮਲਾ ‘ਚ ਕੇਂਦਰ ਸਰਕਾਰ ਦੇ 8 ਸਾਲ ਪੂਰੇ ਹੋਣ ਦੀ ਖੁਸ਼ੀ ‘ਚ ਆਯੋਜਿਤ ਪ੍ਰੋਗਰਾਮ ਦੌਰਾਨ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ, ਜਿਸ ਦਾ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ, ਜ਼ਿਲਾ ਹੈੱਡਕੁਆਰਟਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ‘ਚ ਸਿੱਧਾ ਪ੍ਰਸਾਰਣ ਕੀਤਾ ਗਿਆ ਸੀ।

                ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਸਰਕਾਰ ਨੇ ਕਿਸਾਨ ਸਨਮਾਨ ਨਿਧੀ ਦੇ ਰੂਪ ਵਿੱਚ ਪੰਜਾਬ ਦੇ 17,56,246 ਕਿਸਾਨ ਭਰਾਵਾਂ ਦੇ ਖਾਤਿਆਂ ਵਿੱਚ 3,53,71,26,000 ਰੁਪਏ ਦੀ ਨੌਵੀਂ ਕਿਸ਼ਤ ਭੇਜੀ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਕੁਝ ਕਿਸਾਨਾਂ ਦੀ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਰਜਿਸਟ੍ਰੇਸ਼ਨ ਨਹੀਂ ਕੀਤੀ ਗਈ, ਜਿਸ ਕਾਰਨ ਉਹ ਕੇਂਦਰ ਸਰਕਾਰ ਵੱਲੋਂ ਦਿੱਤੀ ਜਾ ਰਹੀ ‘ਕਿਸਾਨ ਸਨਮਾਨ ਨਿਧੀ ਯੋਜਨਾ’ ਦਾ ਲਾਭ ਲੈਣ ਤੋਂ ਵਾਂਝੇ ਹਨ। ਉਹਨਾਂ ਪੰਜਾਬ ਸਰਕਾਰ ਕੋਲੋਂ ਬਾਕੀ ਰਹਿੰਦੇ ਕਿਸਾਨਾਂ ਦੀ ਵੀ ਜਲਦੀ ਤੋਂ ਜਲਦੀ ਰਜਿਸਟਰਡ ਕੀਤੇ ਜਾਣ ਦੀ ਮੰਗ ਕੀਤੀ। ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ‘ਕਿਸਾਨ ਸਨਮਾਨ ਨਿਧੀ ਯੋਜਨਾ’ ਤਹਿਤ 6000 ਰੁਪਏ ਸੀਧੇ ਕਿਸਾਨਾਂ ਦੇ ਖਾਤਿਆਂ ‘ਚ ਭੇਜੇ ਜਾ ਰਹੇ ਹਨ, ਨਿੰਮ ਕੋਟਿਡ ਯੂਰੀਆ ਦਿੱਤਾ, ਕਿਸਾਨਾਂ ਨੂੰ ਕਰੈਡਿਟ ਕਾਰਡ ਦਿੱਤੇ, ਫਸਲ ਬੀਮਾ ਯੋਜਨਾ ਦਿੱਤੀ, ਘੱਟੋ-ਘੱਟ ਸਮਰਥਨ ਮੁੱਲ 1.5 ਫੀਸਦੀ ਵਧਾਇਆ, ਕਿਸਾਨ ਨੂੰ ਆਪਣੀ ਫਸਲ ਦੇਸ਼ ਵਿੱਚ ਕਿਤੇ ਵੀ ਵੇਚਣ ਦੀ ਆਜ਼ਾਦੀ ਦਿੱਤੀ, ਡੀਏਪੀ ਖਾਦ ਵਿੱਚ 50 ਫੀਸਦੀ ਸਬਸਿਡੀ ਦਿੱਤੀ, ਕਿਸਾਨਾਂ ਦੀਆਂ ਫਸਲਾਂ ਦੀ ਸਿੱਧੀ ਅਦਾਇਗੀ ਉਨ੍ਹਾਂ ਦੇ ਖਾਤੇ ‘ਚ ਕੀਤੀ ਜਾ ਰਹੀ ਹੈ, ਅੱਜ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਵੱਧ ਕੀਮਤ ਮਿਲ ਰਹੀ ਹੈ। ਕਿਸਾਨ ਆਪਣੀ ਫ਼ਸਲ ਜਿੱਥੇ ਚਾਹੁਣ ਵੇਚਣ ਲਈ ਆਜ਼ਾਦ ਹਨ।

                ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਲੋਕ ਭਲਾਈ ਸਕੀਮਾਂ ਦਾ ਲਾਭ ਸਮਾਜ ਦੀ ਕਤਾਰ ‘ਚ ਖੜ੍ਹੇ ਆਖਰੀ ਵਿਅਕਤੀ ਤੱਕ ਪਹੁੰਚਾਉਣ ਅਤੇ ਦੇਸ਼ ਅਤੇ ਸਮਾਜ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ‘ਚ ਲਗਾਤਾਰ ਕੰਮ ਕਰ ਰਹੀ ਹੈ।

    NO COMMENTS

    LEAVE A REPLY