ਵੱਖ ਵੱਖ ਥਾਵਾਂ ਤੇ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਇਆ

    0
    59

    ਅੰਮ੍ਰਿਤਸਰ 30 ਜੂਨ (ਪਵਿੱਤਰ ਜੋਤ) : – ਮਾਨਯੋਗ ਸਯੁੰਕਤ ਕਮਿਸ਼ਨਰ ਜੀ ਦੇ ਹੁਕਮਾਂ ਅਨੁਸਾਰ ਮੁਹੱਲਾ ਵਿਕਾਸ ਕਮੇਟੀ ਅਜੀਤ ਨਗਰ ਸੁਲਤਾਨਵਿੰਡ ਰੋਡ ਦੀ ਸ਼ਿਕਾਇਤ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਡਿਊਟੀ ਮੈਜਿਸਟਰੇਟ ਸ਼੍ਰੀਮਤੀ ਅਰਚਨਾ ਸ਼ਰਮਾ ਨਾਇਬ ਤਹਿਸੀਲਦਾਰ ਅੰਮ੍ਰਿਤਸਰ-1 ਜੀ ਅਤੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਅਸਟੇਟ ਵਿਭਾਗ, ਐਮ.ਟੀ.ਪੀ ਵਿਭਾਗ,ਨਗਰ ਨਿਗਮ ਪੁਲਿਸ ਅਤੇ ਜਿਲ੍ਹਾ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਅਜੀਤ ਨਗਰ ਸੁਲਤਾਨਵਿੰਡ ਗੇਟ ਵਾਰਡ ਨੰ 46 ਵਿਖੇ ਗਲੀਆ ਵਿੱਚ ਗੈਰ ਕਾਨੂੰਨੀ ਢੰਗ ਨਾਲ ਸਰਕਾਰੀ ਸੜਕਾ ਉੱਤੇ ਲੱਗੇ 6 ਲੋਹੇ ਦੇ ਗੇਟਾਂ ਨੂੰ ਅੱਜ ਸਵੇਰੇ ਦੋ ਡਿੱਚ ਮਸ਼ੀਨਾਂ ਦੀ ਮਦਦ ਨਾਲ ਮੌਕੇ ਤੋਂ ਹਟਾ ਦਿੱਤਾ ਗਿਆ। ਇਹਨਾ ਗੇਟਾਂ ਕਾਰਨ ਮੁੱਹਲੇ ਵਾਲੇ ਆਮ ਲੋਕਾ ਨੂੰ ਮੁਸ਼ਕਿਲਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਹ ਕਾਰਵਾਈ ਤਕਰੀਬਨ 2 ਘੰਟੇ ਚੱਲੀ ਅਤੇ ਅਜੀਤ ਨਗਰ ਵਿਖੇ ਵੱਖ-ਵੱਖ ਸਾਈਡਾ ਤੇ ਲੱਗੇ 6 ਗੇਟਾ ਨੂੰ ਹਟਾਇਆ ਗਿਆ। ਇਸ ਕਾਰਵਾਈ ਦੌਰਾਨ ਟੀਮ ਨੂੰ ਕੁਝ ਲੋਕਾ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਿਸ ਕਾਰਨ ਕੁੱਝ ਸਮੇ ਲਈ ਇਸ ਕਾਰਵਾਈ ਨੂੰ ਰੋਕਣਾ ਪਿਆ। ਪਰੰਤੂ ਮੋਕੋ ਤੇ ਹਾਜ਼ਰ ਐਡੀਸ਼ਨਲ ਐਸ.ਐਚ.ਓ ਸ਼੍ਰੀ ਪਵਨ ਕੁਮਾਰ ਅਤੇ ਉਹਨਾਂ ਦੀ ਟੀਮ ਵੱਲੋਂ ਡਿਊਟੀ ਮੈਜਿਸਟਰੇਟ ਦੀ ਹਾਜ਼ਰੀ ਵਿੱਚ ਮੌਕੇ ਨੂੰ ਬੜੀ ਸਿਆਣਪ ਨਾਲ ਸੰਭਾਲਿਆ ਅਤੇ ਕਾਰਵਾਈ ਨੂੰ ਨਿਰਵਿਘਨ ਨੇਪਰੇ ਚਾੜਿਆ।
    ਮਾਨਯੋਗ ਸਯੁੰਕਤ ਕਮਿਸ਼ਨਰ ਜੀ ਵੱਲੋਂ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰ ਵਿੱਚ ਸਰਕਾਰੀ ਜਮੀਨਾਂ/ਫੁੱਟਪਾਥਾਂ/ਦੁਕਾਨਾਂ ਦੇ ਬਾਹਰ/ਬਰਾਂਡਿਆਂ ਵਿੱਚ ਕੋਈ ਵੀ ਵਿਅਕਤੀ ਸਮਾਨ ਆਦਿ ਰੱਖ ਕੇ ਨਜਾਇਜ ਕਬਜਾ ਕਰਨ ਦੀ ਕੋਸ਼ਿਸ਼ ਨਾ ਕਰੇ। ਜੇਕਰ ਕੋਈ ਵਿਅਕਤੀ ਸ਼ਹਿਰ ਵਿੱਚ ਸਰਕਾਰੀ ਜਮੀਨਾਂ/ਫੁੱਟਪਾਥਾਂ/ਦੁਕਾਨਾਂ ਦੇ ਬਾਹਰ/ਬਰਾਂਡਿਆਂ ਵਿੱਚ ਸਮਾਨ ਰੱਖ ਕੇ ਨਜਾਇਜ ਕਬਜਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।
    ਅੱਜ ਦੀ ਇਸ ਕਾਰਵਾਈ ਵਿੱਚ ਸ਼੍ਰੀ ਰਾਜ ਕੁਮਾਰ ਇੰਸਪੈਕਟਰ,ਸ੍ਰੀ ਸਤਨਾਮ ਸਿੰਘ ਇੰਸਪੈਕਟਰ, ਸ਼੍ਰੀ ਅਰੁਣ ਸਹਿਜਪਾਲ ਵਿਭਾਗੀ ਅਮਲਾ, ਅਰਵਿੰਦਰ ਸਿੰਘ ਅਤੇ ਨਗਰ ਨਿਗਮ ਦੀ ਪੁਲਿਸ ਫੋਰਸ ਸ਼ਾਮਿਲ ਸੀ।

    NO COMMENTS

    LEAVE A REPLY