ਅੰਮ੍ਰਿਤਸਰ 17 ਅਕਤੂਬਰ (ਪਵਿੱਤਰ ਜੋਤ)-ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਹਰੇਕ ਵੋਟਰ ਪਾਸੋਂ ਫਾਰਮ ਨੰਬਰ 6ਬੀ ਵਿੱਚ ਆਧਾਰ ਕਾਰਡ ਸਬੰਧੀ ਡਾਟਾ ਇਕੱਤਰ ਕੀਤਾ ਜਾਂਣਾ ਹੈ। ਜਿਲ੍ਹਾ ਅੰਮ੍ਰਿਤਸਰ ਦੇੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਹ ਡਾਟਾ ਬਹੁਤ ਧੀਮੀ ਗਤੀ ਨਾਲ ਇਕੱਠਾ ਕੀਤਾ ਜਾ ਰਿਹਾ ਹੈ। ਇਸ ਕੰਮ ਵਿੱਚ ਤੇਜੀ ਲਿਆਉਣ ਲਈ ਸ੍ਰੀ ਸੁਰਿੰਦਰ ਸਿੰਘ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ), ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁੱਕਤ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਅਤੇ 2 ਅਤੇ ਚੋਣ ਕਾਨੂੰਗੋਜ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਵਿਖੇ ਰੀਵਿਊ ਨਾਲ ਮੀਟਿੰਗ ਕੀਤੀ ਗਈ ਮੀਟਿੰਗ ਵਿੱਚ ਹਾਜਰ ਆਏ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਲੋਅ ਪੋ੍ਰਗਰੈਸ ਵਾਲੇ ਪੋਲਿੰਗ ਬੂਥਾਂ ਵਿੱਚ ਵਾਧਾ ਲਿਆਉਣ ਲਈ ਵਿਚਾਰ ਵਿਟਾਂਦਰਾ ਕੀਤਾ ਗਿਆ। ਜਿਹੜੇ ਸੁਪਰਵਾਈਜਰ ਅਤੇ ਬੀ.ਐਲ.ਓਜ਼. ਦਾ ਕੰਮ ਈ.ਆਰ.ਓਜ਼. ਨਾਲ ਮੀਟਿੰਗ ਹੋਣ ਦੇ ਬਾਵਜੂਦ ਵੀ 40 ਪ੍ਰਤੀਸ਼ਤ ਤੋਂ ਵੀ ਘੱਟ ਹੈ, ਉਹਨਾ ਵਿਰੁੱਧ ਕਾਰਵਾਈ ਦੇ ਆਦੇਸ਼ ਜਾਰੀ ਕਰਦੇ ਹੋਏ ਆਧਾਰ ਕਾਰਡ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਦੇ ਕੰਮ ਵਿੱਚ ਤੇਜੀ ਲਿਆਉਣ ਦੀ ਹਦਾਇਤ ਕੀਤੀ ਗਈ।
ਇਸ ਤੋਂ ਇਲਾਵਾ ਈ.ਆਰ.ਓਜ਼. ਰਾਹੀਂ ਆਮ ਜਨਤਾ ਨੂੰ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਸਬੰਧੀ ਸਵੀਪ ਗਤੀਵਿਧੀਆਂ ਅਤੇ ਅਖਬਾਰਾਂ, ਕੇਬਲ ਟੀ.ਵੀ. ਆਦਿ ਤੇ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਸਬੰਧ ਵਿੱਚ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਆਧਾਰ ਕਾਰਡ ਨੂੰ ਵੋਟਰ ਸੂਚੀ ਨਾਲ ਲਿੰਕ ਕਰਨ ਲਈ ਮੁਹਿੰਮ ਵਿੱਚ ਚੋਣ ਮਸ਼ੀਨਰੀ ਦਾ ਵੱਧ ਤੋਂ ਵੱਧ ਸਹਿਯੋਗ ਦੇਣ। ਉਹਨਾ ਵੱਲੋਂ ਇਹ ਵੀ ਦੱਸਿਆ ਗਿਆ ਕਿ ਹਫ਼ਤੇ ਦੇ ਦੋ ਦਿਨ (ਮੰਗਲਵਾਰ ਅਤੇ ਸ਼ੁੱਕਰਵਾਰ) ਨੂੰ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ ਘਰ ਜਾ ਕੇ ਫਾਰਮ 6ਬੀ ਵਿੱਚ ਵੋਟਰਾਂ ਦੇ ਆਧਾਰ ਕਾਰਡ ਦੇ ਨੰਬਰ ਦੀ ਸੂਚਨਾ ਇਕੱਤਰ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।
ਕੈਪਸ਼ਨ:– ਸ੍ਰੀ ਸੁਰਿੰਦਰ ਸਿੰਘ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।