ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣੇ ਸਟਾਫ਼ ਅਤੇ ਫੈਕਲਟੀ ਮੈਂਬਰਾਂ ਦਾ ਵਿਸ਼ੇਸ਼ ਸਮਾਗਮ ਬੁਲਾ ਕੇ ਕਰੇਗੀ ਸਨਮਾਨ : ਡਾ ਸੰਧੂ
ਅੰਮ੍ਰਿਤਸਰ , 21ਦਸੰਬਰ 2022 (ਪਵਿੱਤਰ ਜੋਤ )- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੇਸ਼ ਦੀ ਆਹਲਾ ਯੂਨੀਵਰਸਿਟੀ ਬਣਨ ‘ਤੇ ਯੂਨੀਵਰਸਿਟੀ ਦੇ ਅਧਿਕਾਰੀ , ਫਕੈਲਟੀ ਅਤੇ ਨਾਨ ਟੀਚਿੰਗ ਅਤੇ ਹੋਰ ਐਸੋਸੀਏਸ਼ਨਾਂ ਬਾਗੋ-ਬਾਗ ਹਨ । ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਵਿੱਚ ਉੱਚ ਮਾਪਦੰਡ ਸਥਾਪਤ ਕਰਕੇ ਉਚੇਰੀ ਸਿੱਖਿਆ ਨੂੰ ਨਵੇਂ ਅਯਾਮ ਦੇਣ ਲਈ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਡਾ ਜਸਪਾਲ ਸਿੰਘ ਸੰਧੂ ਦੂਰ ਅੰਦੇਸ਼ੀ ਸੋਚ ਦੀ ਬਦੌਲਤ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੂੰ ਨੈਕ 3.85/4 ਅੰਕ ਪ੍ਰਾਪਤ ਕਰਕੇ ਏ++ ਗ੍ਰੇਡ ਦਿੱਤਾ ਹੈ । ਜਿਸ ਦਾ ਆਉਣ ਵਾਲੇ ਸੱਤ ਸਾਲਾਂ ਤੱਕ ਯੂਨੀਵਰਸਿਟੀ ਨੂੰ ਬਹੁਤ ਵਿੱਤੀ ਲਾਭ ਹੋਣ ਵਾਲਾ ਹੈ । ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਤੋਂ ਇਲਾਵਾ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਵੀ ਦੇਸ਼ ਦੀ ਆਹਲਾ ਇਕਲੌਤੀ ਰਾਜ/ਕੇਂਦਰੀ/ਪ੍ਰਾਈਵੇਟ ਯੂਨੀਵਰਸਿਟੀ ਬਣਨ ‘ਤੇ ਵਧਾਈਆਂ ਦਿੱਤੀਆਂ ਹਨ । ਆਫਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ ਬਲਵੀਰ ਸਿੰਘ ਗਰਚਾ , ਨਾਨ -ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਨੇ ਆਪਣੀ ਸਮੁੱਚੀ ਟੀਮ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਡਾ ਜਸਪਾਲ ਸਿੰਘ ਸੰਧੂ ਅਤੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ ਕਰਨਜੀਤ ਸਿੰਘ ਕਾਹਲੋਂ ਦਾ ਉਨ੍ਹਾਂ ਦੇ ਦਫਤਰਾਂ ਵਿੱਚ ਪੁੱਜ ਕੇ ਯੂਨੀਵਰਸਿਟੀ ਦੀ ਮਾਣਮੱਤੀ ਪ੍ਰਾਪਤੀ ‘ਤੇ ਸਿਰੋਪਾਓ ਪਾ ਕੇ ਸਮੁੱਚੀ ਯੂਨੀਵਰਸਿਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਅਤੇ ਭਰੋਸਾ ਦਵਾਇਆਂ ਗਿਆ ਕਿ ਉਹ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਾ ਕਿ ਹਮੇਸ਼ਾ ਯੂਨੀਵਰਸਿਟੀ ਦੇ ਵਿਕਾਸ ਲਈ ਤੱਤਪਰ ਰਹਿਣਗੇ । ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਯੂਨੀਵਰਸਿਟੀ ਨੂੰ ਦੇਸ਼ ਵਿੱਚੋਂ ਉੱਚ ਕੋਟੀ ਦੀ ਰੈੰਕਿੰਗ ਦਵਾਉਣ ਵਿੱਚ ਰੋਲ ਅਦਾ ਕਰਨ ਵਾਲੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇੱਕ ਵਿਸ਼ੇਸ਼ ਸਮਾਗਮ ਵਿੱਚ ਸੱਦਾ ਦੇ ਕਿ ਨਵਾਜਿਆ ਜਵੇਗਾ ।ਟੀਚਿੰਗ, ਰਿਸਰਚ ਫੈਲੋਜ਼, ਨਾਨ-ਟੀਚਿੰਗ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਡਾ ਸੰਧੂ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਸਭਨਾਂ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਉਚੇਰੀ ਸਿੱਖਿਆ ਵਿੱਚ ਦੇਸ਼ ਨੂੰ ਨਵੀਂ ਦਿਸ਼ਾ ਦੇਣ ਵਿੱਚ ਆਪਣਾ ਰੋਲ ਪਹਿਲਾਂ ਦੀ ਹੀ ਤਰ੍ਹਾਂ ਭਵਿੱਖ ਵਿੱਚ ਵੀ ਨਿਭਾਉਂਦੀ ਰਹੇਗੀ । ਉਨ੍ਹਾਂ ਕਿਹਾ ਯੂਨੀਵਰਸਿਟੀ ਨੇ 3.85/4 ਅੰਕ , ਏ++ ਉੱਚਤਮ ਗ੍ਰੇਡ ਪ੍ਰਾਪਤ ਕਰਕੇ ਸਾਰੇ ਦੇਸ਼ ਦਾ ਧਿਆਨ ਆਪਣੇ ਵੱਲ ਖਿਚਿਆ ਹੈ ਕਿਉਂਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਪ੍ਰਾਪਤੀ ਨਾਲ ਦੇਸ਼ ਦੀਆਂ ਸਾਰੀਆਂ ਸਰਕਾਰੀ, ਨਿੱਜੀ ਅਤੇ ਕੇਂਦਰੀ ਯੂਨੀਵਰਸਿਟੀਆਂ ਵਿੱਚੋਂ ਉਹ ਇਕਲੌਤੀ ਯੂਨੀਵਰਸਿਟੀ ਬਣ ਗਈ ਹੈ ਜੋ ਨੈਕ ਦੇ ਸਖ਼ਤ ਸੱਤ ਮਾਪਦੰਡ; ਪਾਠਕ੍ਰਮ ਦੇ ਪਹਿਲੂ, ਅਧਿਆਪਨ-ਸਿਖਲਾਈ ਅਤੇ ਮੁਲਾਂਕਣ, ਖੋਜ, ਨਵੀਨਤਾਵਾਂ ਅਤੇ ਵਿਸਥਾਰ, ਬੁਨਿਆਦੀ ਢਾਂਚਾ ਅਤੇ ਸਿਖਲਾਈ ਸਰੋਤ, ਵਿਦਿਆਰਥੀ ਸਹਾਇਤਾ ਅਤੇ ਤਰੱਕੀ, ਗਵਰਨੈਂਸ, ਲੀਡਰਸ਼ਿਪ ਅਤੇ ਪ੍ਰਬੰਧਨ, ਸੰਸਥਾਗਤ ਕਦਰਾਂ-ਕੀਮਤਾਂ ਅਤੇ ਬਿਹਤਰ ਅਭਿਆਸ ਸ਼ਾਮਲ ਹਨ, ਤੇ ਪੂਰੀ ਤਰ੍ਹਾਂ ਖਰੀ ਉਤਰੀ ਹੈ ।ਇਸ ਦੌਰਾਨ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਕੁਲਦੀਪ ਸਿੰਘ ਧਾਲੀਵਾਲ , ਡਾ ਇੰਦਰਬੀਰ ਸਿੰਘ ਨਿੱਜਰ , ਹਰਭਜਨ ਸਿੰਘ ਈ ਟੀ ਓ ਨੇ ਵੀ ਯੂਨੀਵਰਸਿਟੀ ਦੇ ਸਮੁੱਚੇ ਭਾਈਚਾਰੇ ਨੂੰ ਇਸ ਪ੍ਰਾਪਤੀ ਨੂੰ ਪੰਜਾਬ ਦਾ ਨਾਂ ਰੋਸ਼ਨ ਕਰਨ ਪ੍ਰਾਪਤੀ ਗਰਦਾਨਦਿਆ ਵਧਾਈਆਂ ਦਿੱਤੀਆਂ ਹਨ ।