ਮੁਕਤਸਰ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਕਥਿਤ ਤੌਰ ‘ਤੇ ਲਗਾਏ ਗਏ ਹਲਕਾ ਇੰਚਾਰਜ ਗੈਰ-ਸੰਵਿਧਾਨਕ: ਬਿਕਰਮਜੀਤ ਚੀਮਾ

0
36

ਚੰਡੀਗੜ੍ਹ, 11 ਸਤੰਬਰ (ਅਰਵਿੰਦਰ ਵੜੈਚ) : ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਹਲਕਾ ਮੁਕਤਸਰ ਦੇ ਜਿਲ੍ਹਾ ਪ੍ਰਧਾਨ ਵੱਲੋਂ ਕੁੱਝ ਲੋਕਾਂ ਨੂੰ ਹਲਕਾ ਇੰਚਾਰਜ ਲਗਾਏ ਜਾਣ ਨੂੰ ਭਾਜਪਾ ਦੇ ਸੰਵਿਧਾਨ ਅਨੁਸਾਰ ਅਸੰਵਿਧਾਨਕ ਕਰਾਰ ਦਿੱਤਾ ਹੈ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਆਦੇਸ਼ ਮੁਤਾਬਿਕ ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਨੇ ਆਪਣੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਹਲਕਾ ਮੁਕਤਸਰ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਕਥਿਤ ਤੌਰ ’ਤੇ ਲਗਾਏ ਗਏ ਹਲਕਾ ਇੰਚਾਰਜ ਗੈਰ ਸੰਵਿਧਾਨਕ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸੰਵਿਧਾਨ ਵਿੱਚ ਅਜਿਹੀ ਕਿਸੇ ਨਿਯੁਕਤੀ ਦੀ ਕੋਈ ਵਿਵਸਥਾ ਨਹੀਂ ਹੈ। ਪਾਰਟੀ ਵੱਲੋਂ ਅਜਿਹੀ ਕੋਈ ਨਿਯੁਕਤੀ ਨਹੀਂ ਕੀਤੀ ਗਈ ਹੈ। ਇਸ ਲਈ ਇਹ ਅਸੰਵਿਧਾਨਕ ਹੈ ਅਤੇ ਇਹ ਅਹੁਦਾ ਵੀ ਜਾਇਜ਼ ਨਹੀਂ ਹੈ। ਉਹਨਾਂ ਕਿਹਾ ਕਿ ਜੇਕਰ ਫਿਰ ਵੀ ਅਜਿਹੀ ਕੋਈ ਨਿਯੁਕਤੀ ਕੀਤੀ ਗਈ ਤਾਂ ਉਸਨੂੰਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਂਦਾ ਹੈI

NO COMMENTS

LEAVE A REPLY