ਛੋਟੇ ਪਟਾਖ਼ੇ ਵੇਚਣ ਲਈ ਜ਼ਿਲ੍ਹੇ ਅੰਦਰ ਥਾਵਾਂ ਕੀਤੀਆਂ ਨਿਰਧਾਰਿਤ

0
17

ਬੁਢਲਾਡਾ-(ਦਵਿੰਦਰ ਸਿੰਘ ਕੋਹਲੀ)-ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਆਮ ਬਜ਼ਾਰਾਂ ਵਿੱਚ ਕਿਸੇ ਕਿਸਮ ਦੇ ਉੱਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜੀ ਆਦਿ ਨੂੰ (ਅਣ-ਅਧਿਕਾਰਤ ਤੌਰ ’ਤੇ) ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਨਜ਼ਦੀਕ ਆ ਰਿਹਾ ਹੈ ਅਤੇ ਇਸ ਤਿਉਹਾਰ ਨੂੰ ਮਨਾਉਣ ਲਈ ਆਮ ਤੌਰ ’ਤੇ ਲੋਕਾਂ ਵੱਲੋਂ ਪਟਾਖੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰ੍ਹਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਟਾਖ਼ਿਆਂ ਨਾਲ ਜਿੱਥੇ ਸ਼ੋਰ-ਸ਼ਰਾਬਾ ਹੁੰਦਾ ਹੈ, ਉਥੇ ਹੀ ਪ੍ਰਦੂਸ਼ਣ ਵੀ ਫੈਲਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਇਸ ਤਿਓਹਾਰ ’ਤੇ ਪਟਾਖ਼ੇ ਆਦਿ ਚਲਾਉਣ ਸਮੇਂ ਅੱਗ ਲੱਗਣ ਦੀਆਂ ਘਟਨਾਵਾਂ ਵੀ ਵਾਪਰੀਆਂ ਸਨ।ਉਨ੍ਹਾਂ ਹੁਕਮ ਵਿੱਚ ਕਿਹਾ ਕਿ ਜ਼ਿਲ੍ਹਾ ਮਾਨਸਾ ਅੰਦਰ ਛੋਟੇ ਪਟਾਖ਼ਿਆਂ ਨੂੰ ਵੇਚਣ ਲਈ ਕੁਝ ਥਾਵਾਂ ਨਿਰਧਾਰਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਮਾਨਸਾ ਵਿਖੇ ਖਾਲਸਾ ਸਕੂਲ ਦਾ ਗਰਾਊਂਡ ਮਾਨਸਾ ਅਤੇ ਨਵੀਂ ਅਨਾਜ਼ ਮੰਡੀ ਸਰਸਾ-ਬਰਨਾਲਾ ਰੋਡ ਮਾਨਸਾ ਅਤੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਸਟੇਡੀਅਮ ਮਾਨਸਾ, ਜੋਗਾ ਵਿਖੇ ਫੋਕਲ ਪੁਆਇੰਟ ਅਤੇ ਭੀਖੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਭੀਖੀ ਖੇਡ ਦਾ ਮੈਦਾਨ ਵਿਖੇ ਛੋਟੇ ਪਟਾਖ਼ੇ ਵੇਚੇ ਜਾ ਸਕਣਗੇ।ਇਸੇ ਤਰ੍ਹਾਂ ਬੁਢਲਾਡਾ ਸਬ-ਡਵੀਜ਼ਨ ਵਿਖੇ ਰਾਮਲੀਲਾ ਗਰਾਊਂਡ ਅੰਦਰ ਬੁਢਲਾਡਾ, ਬਰੇਟਾ ਵਿਖੇ ਪਸ਼ੂ ਮੇਲਾ ਗਰਾਊਂਡ ਵਿਖੇ ਅਤੇ ਕੁਲਰੀਆਂ ਵਾਲੇ ਫਾਟਕ ਕੋਲ ਰੇਲਵੇ ਪਲਾਟੀ (ਖਾਲੀ ਜਗ੍ਹਾ) ਅਤੇ ਪੰਜਾਬ ਮਹਾਂਵੀਰ ਧਰਮਸ਼ਾਲਾ ਬੋਹਾ ਵਿਖੇ ਪਟਾਖ਼ੇ ਵੇਚੇ ਜਾ ਸਕਦੇ ਹਨ । ਸਰਦੂਲਗੜ੍ਹ ਸਬ-ਡਵੀਜ਼ਨ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਰਦੂਲਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫੱਤਾ ਮਾਲੋਕਾ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਝੁਨੀਰ ਵਿਖੇ ਛੋਟੇ ਪਟਾਖ਼ੇ ਵੇਚੇ ਜਾ ਸਕਣਗੇ।ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਵਿੱਚ ਉਪਰੋਕਤ ਦਰਜ ਨਿਰਧਾਰਿਤ ਕੀਤੀਆਂ ਗਈਆਂ ਥਾਵਾਂ ਤੋਂ ਇਲਾਵਾ ਹੋਰ ਕਿਸੇ ਥਾਂ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ। ਵਿੱਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੇ ਨਜ਼ਦੀਕ ਪਟਾਖ਼ੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ।ਉਨ੍ਹਾਂ ਕਿਹਾ ਕਿ ਉਪਰੋਕਤ ਨਿਰਧਾਰਿਤ ਕੀਤੀਆਂ ਥਾਵਾਂ ’ਤੇ ਛੋਟੇ ਪਟਾਖ਼ੇ ਵੇਚਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਦੀ ਅਸਲਾ ਸ਼ਾਖਾ ਵੱਲੋਂ ਨਿਯਮਾਂ ਅਨੁਸਾਰ ਫੀਸ ਜਮਾਂ ਕਰਵਾ ਕੇ ਦੁਕਾਨਦਾਰਾਂ ਨੂੰ ਆਰਜੀ ਲਾਇਸੰਸ ਜਾਰੀ ਕੀਤੇ ਜਾਣਗੇ।ਇਹ ਹੁਕਮ 13 ਨਵੰਬਰ 2023 ਤੱਕ ਲਾਗੂ ਰਹੇਗਾ।

NO COMMENTS

LEAVE A REPLY