ਅੰਮ੍ਰਿਤਸਰ 11 ਫਰਵਰੀ (ਪਵਿੱਤਰ ਜੋਤ ) : ਪੰਜਾਬ ਵਿਧਾਨ ਸਭਾ ਚੋਣਾਂ ਜੋ ਕਿ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ 2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ (ਪੇਡ ਹਾਲੀਡੇ) ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫ਼ਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ 20 ਫਰਵਰੀ ਨੂੰ ਜਿਲ੍ਹੇ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰਾ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20 ਫਰਵਰੀ 2022 ਨੂੰ ਵੋਟ ਪਾਉਣ ਲਈ ਤਨਖਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ। ਉਨਾਂ ਦੱਸਿਆ ਕਿ 20 ਫਰਵਰੀ ਨੂੰ ਵੋਟਿੰਗ ਹੋ ਜਾ ਰਹੀ ਹੈ। ਜਿਸ ਦਾ ਨਤੀਜਾ 10 ਮਾਰਚ 2022 ਨੂੰ ਐਲਾਨਿਆ ਜਾਵੇਗਾ।