ਅਸ਼ਵਨੀ ਸ਼ਰਮਾ ਨੇ ਕਾਂਗਰਸ ਸਰਕਾਰ ਦੇ ਇਸ਼ਾਰੇ ‘ਤੇ ਪੁਲਿਸ ਵੱਲੋਂ ਅਧਿਆਪਕਾਂ ਦੇ ਮੂੰਹ ਬੰਦ ਕਰਨ ਅਤੇ ਲਾਠੀਚਾਰਜ ਕਰਨ ਦੀ ਕੀਤੀ ਸਖ਼ਤ ਨਿਖੇਧੀ

0
34

ਅੰਮ੍ਰਿਤਸਰ/ ਚੰਡੀਗੜ੍ਹ: 15 ਦਿਸੰਬਰ (ਅਰਵਿੰਦਰ ਵੜੈਚ  ) :  ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਦੀਆਂ ਬੇਰੁਜ਼ਗਾਰ ਟੈਟ ਪਾਸ ਮਹਿਲਾ ਅਤੇ ਪੁਰਸ਼ ਅਧਿਆਪਕਾਂ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਗਟ ਕਰਦਿਆਂ ਉਥੇ ਮੌਜੂਦ ਪੁਰਸ਼ ਪੁਲਿਸ ਮੁਲਾਜ਼ਮਾਂ ਵੱਲੋਂ ਮਹਿਲਾ ਅਧਿਆਪਕਾਂ ਨਾਲ ਧੱਕਾਮੁੱਕੀ ਕਰਨ ਅਤੇ ਲਾਠੀਚਾਰਜ ਕਰਨ ਦੀ ਅਤਿ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਸ਼ਰਮਾ ਨੇ ਕਿਹਾ ਕਿ ਧਰਨਾਕਾਰੀ ਅਧਿਆਪਕਾਂ ਨੂੰ ਵਾਰ-ਵਾਰ ਭਰੋਸਾ ਦੇ ਕੇ ਚੰਨੀ ਸਰਕਾਰ ਆਪਣੇ ਪੱਲਾ ਝਾੜ ਲੈਂਦੀ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੁਲਿਸ ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਅਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਕਰ ਰਹੀ ਹੈ, ਪਰ ਕਾਮਯਾਬ ਨਹੀਂ ਹੋ ਰਹੀI ਕਾਂਗਰਸ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਪ੍ਰਦਰਸ਼ਨ ਕਰ ਰਹੇ ਵਰਕਰਾਂ ਦੀ ਆਵਾਜ਼ ਨੂੰ ਦਬਾਉਣ ਲਈ ਉਨ੍ਹਾਂ ’ਤੇ ਲਾਠੀਚਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਵਿਚ ਜੰਗਲ ਰਾਜ ਬਣਾਇਆ ਹੋਇਆ ਹੈ। ਅੱਜ ਪੰਜਾਬ ਵਿੱਚ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਡਰੱਗ ਮਾਫੀਆ, ਸ਼ਰਾਬ ਮਾਫੀਆ, ਰੇਤ ਮਾਫੀਆ, ਲੈਂਡ ਮਾਫੀਆ, ਗੈਂਗਸਟਰ ਮਾਫੀਆ ਆਦਿ ਦਾ ਰਾਜ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਨਮਤ ਲੈਣ ਲਈ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਸਨ ਅਤੇ ਰਾਜ ਦੀ ਸੱਤਾ ਪ੍ਰਾਪਤ ਕੀਤੀ ਸੀ, ਪਰ ਉਹ ਸਾਰੇ ਚੋਣ ਵਾਅਦੇ ਸੱਤਾ ਪ੍ਰਾਪਤ ਕਰਨ ਤੋਂ ਬਾਅਦ ਹਵਾ ਸਾਬਤ ਹੋਏ, ਜੋ ਅੱਜ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੱਤਾ ਵਿੱਚ ਆਉਂਦਿਆਂ ਹੀ ਗਿਰਗਿਟ ਵਾਂਗ ਆਪਣਾ ਰੰਗ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦਿਆਂ ਈ.ਟੀ.ਟੀ. ਅਧਿਆਪਕ, ਆਂਗਣਵਾੜੀ ਵਰਕਰ, ਬਿਜਲੀ ਵਿਭਾਗ ਦੇ ਕਰਮਚਾਰੀ, ਠੇਕੇ ਦੇ ਅਧਾਰ ‘ਤੇ ਲੱਗੇ ਕਰਮਚਾਰੀ, ਮਨਰੇਗਾ ਵਰਕਰ, ਡਾਕਟਰ ਅਤੇ ਪੈਰਾ ਮੈਡੀਕਲ ਸਟਾਫ, ਮਨਿਸਟਰੀਅਲ ਸਟਾਫ, ਪਨਬਸ ਵਰਕਰ ਆਦਿ ਸਭ ਹੜਤਾਲ‘ ਤੇ ਹਨI
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਲੋਕ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਚੋਣਾਂ ਦੇ ਦਿਨਾਂ ਦੀ ਉਡੀਕ ਕਰ ਰਹੇ ਹਨ।

NO COMMENTS

LEAVE A REPLY