ਸੂਬੇ ‘ਚ ਕਾਨੂੰਨ-ਵਿਵਸਥਾ ਦਾ ਬੁਰਾ ਹਾਲ, ਸੂਬੇ ਦੇ ਗ੍ਰਹਿ ਮੰਤਰੀ ਰੋਜ਼ਾਨਾ ਕਰ ਰਹੇ ਹਨ ਪੁਲਿਸ ਅਧਿਕਾਰੀਆਂ ਦੇ ਤਬਾਦਲੇ: ਜੀਵਨ ਗੁਪਤਾ

0
24

ਪੰਜਾਬੀਆਂ ਦਾ ਭਾਜਪਾ ਵੱਲ ਵੱਧਦਾ ਝੁਕਾਅ ਵੇਖ ਵਿਰੋਧੀ ਧਿਰਾਂ ਦੇ ਮੁਰਝਾਏ ਚਿਹਰੇ, ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਦੇ ਸੰਕੇਤ : ਜੀਵਨ ਗੁਪਤਾ
ਅੰਮ੍ਰਿਤਸਰ / ਚੰਡੀਗੜ੍ਹ: 21 ਦਸੰਬਰ ( ਪਵਿੱਤਰ ਜੋਤ  ):  ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਵਿਰੋਧੀ ਆਗੂਆਂ ਵੱਲੋਂ ਕੀਤੇ ਜਾ ਰਹੇ ਫ੍ਰੀ ਦੇ ਐਲਾਨਾਂ ਕਾਰਨ ਸੂਬੇ ਦੇ ਲੋਕਾਂ ਦਾ ਝੁਕਾਅ ਅਤੇ ਵਿਸ਼ਵਾਸ ਭਾਰਤੀ ਜਨਤਾ ਪਾਰਟੀ ਉੱਤੇ ਪੱਕਾ ਹੋ ਗਿਆ ਹੈ। ਪੰਜਾਬ ਦੇ ਲੋਕਾਂ ਦੇ ਇਸ ਵਿਸ਼ਵਾਸ ਨੂੰ ਦੇਖਦੇ ਹੋਏ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਡਬਲ ਇੰਜਣ ਵਾਲੀ ਸਰਕਾਰ ਦਾ ਬਣਨਾ ਲਗਭਗ ਤੈਅ ਹੈ। ਇਸ ਨੂੰ ਦੇਖ ਕੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਦੇ ਚਿਹਰੇ ਮੁਰਝਾ ਗਏ ਹਨ ਅਤੇ ਇਹ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਦੇ ਲੋਕ ਇਸ ਵਾਰ ਸੂਬੇ ਵਿੱਚ ਵੱਡੇ ਬਦਲਾਅ ਦੀ ਤਿਆਰੀ ਕਰ ਚੁੱਕੇ ਹਨ।

                ਜੀਵਨ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਜਨਤਾ ਨਾਲ ਕੀਤੇ ਵਾਅਦੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਲਗਭਗ ਪੂਰੇ ਕਰ ਦਿੱਤੇ ਹਨ। ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਮੁੱਖ ਮੰਤਰੀ, ਉਨ੍ਹਾਂ ਦੇ ਸੂਬਾ ਪ੍ਰਧਾਨ ਅਤੇ ਮੰਤਰੀ ਆਪਸ ਵਿੱਚ ਹਉਮੈ, ਸੱਤਾ ਅਤੇ ਰੁਤਬੇ ਦੀ ਲੜਾਈ ਲੜ ਰਹੇ ਹਨ। ਹਰ ਕੋਈ ਆਪਣੇ-ਆਪ ਨੂੰ ਇੱਕ ਦੂਜੇ ਤੋਂ ਵੱਡਾ ਦਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਨਵਜੋਤ ਸਿੱਧੂ ਹਾਈ-ਕਮਾਂਡ ਤੋਂ ਵੀ ਉੱਪਰ ਉੱਠ ਕੇ ਆਪਣੇ-ਆਪ ਨੂੰ ਸੂਬੇ ਦਾ ਮੁੱਖ ਮੰਤਰੀ ਸਮਝ ਰਹੇ ਹਨ ਅਤੇ ਹਾਈ-ਕਮਾਂਡ ਵੱਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਉਣ ਜਾਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਨਾ ਬਣਾਏ ਜਾਣ ਦੀ ਸੂਰਤ ਵਿੱਚ ਪਾਰਟੀ ਹਾਈ-ਕਮਾਂਡ ਹੁਕਮ ਨੂੰ ਚੁਣੌਤੀ ਦੇ ਰਹੇ ਹਨ। ਜੀਵਨ ਗੁਪਤਾ ਨੇ ਕਿਹਾ ਕਿ ਅਜਿਹਾ ਵਿਅਕਤੀ ਕਿਸੇ ਦਾ ਵੀ ਨਹੀਂ ਹੋ ਸਕਦਾ, ਜੋ ਸਿਰਫ਼ ਆਪਣੇ ਫਾਇਦੇ ਲਈ ਕਿਸੇ ਨੂੰ ਬਲੈਕਮੇਲ ਕਰਦਾ ਹੋਵੇ।

                ਜੀਵਨ ਗੁਪਤਾ ਨੇ ਕਿਹਾ ਕਿ ਸੂਬੇ ਦੇ ਲੋਕ ਭ੍ਰਿਸ਼ਟ ਕਾਂਗਰਸ ਨੂੰ ਵੋਟਾਂ ਪਾ ਕੇ ਪਛਤਾ ਰਹੇ ਹਨ, ਜਿਸ ਨੇ ਪੰਜਾਬ ਦੇ ਨਾਲ-ਨਾਲ ਲੋਕਾਂ ਦਾ ਵੀ ਬੁਰਾ ਹਾਲ ਕਰ ਦਿੱਤਾ ਹੈ। ਸੂਬੇ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ। ਅਧਿਆਪਕ, ਸਿਹਤ ਕਰਮਚਾਰੀ, ਵਪਾਰੀ, ਮਜ਼ਦੂਰ, ਕਿਸਾਨ, ਸਰਕਾਰੀ ਮੁਲਾਜ਼ਮ, ਇੱਥੋਂ ਤੱਕ ਕਿ ਸੈਕਟਰੇਟ ਦੇ ਮੁਲਾਜ਼ਮ ਆਦਿ ਸਭ ਆਪਣੀਆਂ ਮੰਗਾਂ ਨੂੰ ਲੈ ਕੇ ਕਾਂਗਰਸ ਸਰਕਾਰ ਵਿਰੁੱਧ ਸੜਕਾਂ ‘ਤੇ ਉਤਰ ਕੇ ਰੋਸ-ਪ੍ਰਦਰਸ਼ਨ ਕਰ ਰਹੇ ਹਨ ਅਤੇ ਸੂਬੇ ਦਾ ਪ੍ਰਬੰਧ ਰਾਮ-ਭਰੋਸੇ ਚੱਲ ਰਿਹਾ ਹੈ। ਅਜਿਹੇ ‘ਚ ਸੂਬੇ ਦੇ ਗ੍ਰਹਿ ਮੰਤਰੀ ਹਰ ਰੋਜ਼ ਪੁਲਿਸ-ਅਧਿਕਾਰੀਆਂ ਦੇ ਇਧਰੋਂ-ਉਧਰ ਤਬਾਦਲੇ ਕਰ ਰਹੇ ਹਨ। ਚੋਣਾਂ ਕਾਰਨ ਮੁੱਖ ਮੰਤਰੀ ਚੰਨੀ ਤੇ ਬਾਕੀ ਸਾਰੇ ਮੰਤਰੀ ਜਨਤਾ ਨੂੰ ਲਾਲੀਪਾਪ ਦੇਣ ਵਿੱਚ ਲੱਗੇ ਹੋਏ ਹਨ। ਲੋਕ ਕਾਂਗਰਸ ਦੇ ਭ੍ਰਿਸ਼ਟ ਸ਼ਾਸਨ ਤੋਂ ਤੰਗ ਆ ਚੁੱਕੇ ਹਨ ਅਤੇ ਪੰਜਾਬ ਦੀ ਸੱਤਾ ਬਦਲਣ ਲਈ ਦ੍ਰਿੜ੍ਹ ਇਰਾਦਾ ਕਰ ਚੁੱਕੇ ਹਨ। ਇਸ ਲਈ ਪੰਜਾਬ ਵਿੱਚ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਾਂਗ ਪੰਜਾਬ ਵਿੱਚ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਦਾ ਅਹਿਦ ਲੈ ਚੁੱਕੇ ਹਨ। ਤਾਂ ਜੋ ਸੂਬੇ ਵਿੱਚ ਡਬਲ ਇੰਜਣ ਵਾਲੀ ਸਰਕਾਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਵਿਕਾਸ ਕਰ ਸਕੇ।

NO COMMENTS

LEAVE A REPLY