ਜੀਵਨ ਗੁਪਤਾ ਨੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦਾ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਕੀਤਾ ਸਵਾਗਤ

0
32

ਅੰਮ੍ਰਿਤਸਰ/ ਚੰਡੀਗੜ੍ਹ: 21 ਦਸੰਬਰ ( ਪਵਿੱਤਰ ਜੋਤ  ):  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਮੌਜੂਦਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ‘ਏ ਨਿਘਾ ਸਵਾਗਤ ਕਰਦਿਆਂ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦੀ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਗੁਰੂਹਰਸਹਾਏ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਇਸ ਵਾਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੋ ਚੁੱਕਾ ਹੈ। ਪੰਜਾਬ ਦੇ ਲੋਕ ਵੀ ਇਸ ਗੱਲ ਦਾ ਫਤਵਾ ਦੇ ਚੁੱਕੇ ਹਨ।

            ਜੀਵਨ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਾਸਸ਼ੀਲ ਕਾਰਜਸ਼ੈਲੀ ਅਤੇ ਪੰਜਾਬ ਨਾਲ ਵਿਸ਼ੇਸ਼ ਲਗਾਵ ਅਤੇ ਪੰਜਾਬ ‘ਚ ਸਬਕਾ ਸਾਥ ਸਬਕਾ ਵਿਕਾਸ ਦੀ ਨੀਤੀ ਨੂੰ ਦੇਖਦਿਆਂ ਵਿਰੋਧੀ ਧਿਰਾਂ ਦੇ ਕਈ ਦਿੱਗਜ ਆਗੂ ਭਾਜਪਾ ‘ਚ ਸ਼ਾਮਲ ਹੋ ਰਹੇ ਹਨ। ਗੁਪਤਾ ਨੇ ਕਿਹਾ ਕਿ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਭਾਜਪਾ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।

NO COMMENTS

LEAVE A REPLY