ਫਿਲਮ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ਵੀ ਹੋਏ ਭਾਜਪਾ ਵਿੱਚ ਸ਼ਾਮਲ

0
29

 

ਸੂਬੇ ‘ਚ ਕਾਨੂੰਨ ਵਿਵਸਥਾ ਢਹਿ-ਢੇਰੀ, ਮੁੱਖ ਮੰਤਰੀ ਚੰਨੀ ਸੂਬੇ ਦੀ ਸੁਰੱਖਿਆ ‘ਚ ਨਾਕਾਮ, ਸੂਬਾ ਲੰਘ ਰਿਹਾ ਹੈ ਚੁਣੌਤੀਪੂਰਨ ਦੌਰ ‘ਚੋਂ: ਅਸ਼ਵਨੀ ਸ਼ਰਮਾ

ਕੇਂਦਰ ਸਰਕਾਰ ਦੀਆਂ ਦੇਸ਼ ਅਤੇ ਲੋਕ-ਪੱਖੀ ਨੀਤੀਆਂ ਅਤੇ ਭਾਜਪਾ ਦਾ ਵੱਧਿਆ ਜਨਾਧਾਰ ਦੇਖ ਕੇ ਵਿਰੋਧੀ ਧਿਰ ਦੇ ਆਗੂ ਛੱਡ ਰਹੇ ਹਨ ਆਪਣੀਆਂ ਪਾਰਟੀਆਂ: ਅਸ਼ਵਨੀ ਸ਼ਰਮਾ

ਕਾਂਗਰਸ, ਅਕਾਲੀ ਦਲ, ਆਪ ਅਤੇ ਬਸਪਾ ਨੂੰ ਵੱਡਾ ਝਟਕਾ, ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿੱਚ ਕਈ ਦਿੱਗਜਾਂ ਸਮੇਤ ਹੋਰ ਪ੍ਰਮੁੱਖ ਆਗੂ ਹੋਏ ਭਾਜਪਾ ਵਿੱਚ ਸ਼ਾਮਲ

ਅੰਮ੍ਰਿਤਸਰ / ਚੰਡੀਗੜ, 24 ਦਸੰਬਰ ( ਅਰਵਿੰਦਰ ਵੜੈਚ ) : ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਦਕਿਸਮਤੀ ਨਾਲ ਪੰਜਾਬ ਦੇ ਮੁੱਖ ਮੰਤਰੀ ਇੱਕ ਪੋਸਟਰ ਬੁਆਏ ‘ਤੋਂ ਵਧ ਕੁਝ ਨਹੀਂ ਹਨ ਅਤੇ ਸਿਰਫ ਜਨਤਾ ਨੂੰ ਖੁਸ਼ ਕਰਨ ਲਈ ਐਲਾਨ ਕਰਨ ਵਿਚ ਰੁੱਝੇ ਹੋਏ ਹਨ। ਸੂਬੇ ਵਿੱਚ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣਾ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ ਪਰ ਚੰਨੀ ਨੇ ਸੂਬੇ ਦੀ ਸੁਰੱਖਿਆ ਨੂੰ ਦਾਅ ’ਤੇ ਲਾ ਦਿੱਤਾ ਹੈ। ਉਹਨਾਂ ਕਿਹਾ ਕਿ ਸਾਰੀ ਪੁਲਿਸ, ਏਜੰਸੀਆਂ ਅਤੇ ਪ੍ਰਸ਼ਾਸਨ ਮੁੱਖ ਮੰਤਰੀ ਦੇ ਅਧੀਨ ਹਨ। ਚੰਨੀ ਨੂੰ ਸੂਬੇ ਵਿੱਚ ਫੈਲੀ ਅਰਾਜਕਤਾ ਅਤੇ ਦਹਿਸ਼ਤ ਦੀ ਜ਼ਿੰਮੇਵਾਰੀ ਲੈਣੀ ਪਵੇਗੀ ਅਤੇ ਲੋਕ ਉਸ ਨੂੰ ਜਵਾਬਦੇਹ ਬਣਾਉਣਗੇ। ਭਾਜਪਾ ਹੀ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਰਾਸ਼ਟਰੀ ਹਿੱਤਾਂ ਨੂੰ ਪਹਿਲ ਦਿੰਦੀ ਹੈ ਅਤੇ ਦੇਸ਼ ਵਿਰੋਧੀ ਤੱਤਾਂ ਨੂੰ ਕੋਈ ਥਾਂ ਨਹੀਂ ਦਿੰਦੀ। ਸਮਾਜਿਕ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਿਸੇ ਵੀ ਕੀਮਤ ‘ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਅੱਜ ਬਹੁਤ ਚੁਣੌਤੀਪੂਰਨ ਸਮੇਂ ਵਿੱਚੋਂ ਲੰਘ ਰਿਹਾ ਹੈ ਅਤੇ ਕਿਸੇ ਨੂੰ ਵੀ ਬੇਹਦ ਮੁਸ਼ਕਿਲਾਂ ਨਾਲ ਹਾਸਿਲ ਕੀਤੀ ਗਈ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹ ਭਾਜਪਾ ਦੇ ਸੂਬਾਈ ਮੁਖ ਦਫਤਰ ਚੰਡੀਗੜ੍ਹ ‘ਚ ਵਖ-ਵਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ ‘ਚ ਸ਼ਾਮਿਲ ਕਰਵਾਏ ਜਾਣ ਲਈ ਉਲੀਕੇ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨI ਇਸ ਮੌਕੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਆਦਿ ਵੀ ਹਾਜ਼ਰ ਸਨI
ਜੀਵਨ ਗੁਪਤਾ ਨੇ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਫਿਲਮ ਜਗਤ ਦੀ ਮਸ਼ਹੂਰ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ਜਿਹਨਾਂ ਨੇ 2014 ਵਿੱਚ ਵਿਧਾਇਕ ਵਜੋਂ ਅਤੇ 2019 ਵਿੱਚ ਖਡੂਰ ਵਿਧਾਨ ਸਭਾ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ, ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਐਂਟੀ ਟੈਰੋਰਿਸਟ ਫਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਅਤੇ ਬ੍ਰਾਹਮਣ ਮਹਾਪੰਚਾਇਤ ਦੇ ਰਾਸ਼ਟਰੀ ਪ੍ਰਧਾਨ ਅਤੇ ਐਂਟੀ ਟੈਰੋਰਿਸਟ ਕੌਂਸਲ ਦੇ ਚੇਅਰਮੈਨ ਅਤੇ ਪੰਜਾਬ-ਹਰਿਆਣਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਦੇ ਮੈਂਬਰ ਅਤੇ ਭਾਰਤੀ ਯੂਥ ਕਾਂਗਰਸ ਦੇ ਸਾਬਕਾ ਸਕੱਤਰ ਵੀਰੇਸ਼ ਸ਼ਾਂਡਿਲਿਆ (ਮੁਹਾਲੀ), ਜੈ ਭੀਮ ਸਭਾ ਪੰਜਾਬ (ਰਜਿ.) ਦੇ ਸਾਬਕਾ ਪ੍ਰਧਾਨ ਅਤੇ ਬਲਾਕ ਸਮਿਤੀ ਮੈਂਬਰ ਅਮਲੋਹ ਅਤੇ ਯੂਥ ਕਾਂਗਰਸ ਦੇ ਸਾਬਕਾ ਸਕੱਤਰ ਤੇ ਸਾਬਕਾ ਸਰਪੰਚ ਜਸਪਾਲ ਸਿੰਘ ਸ਼ੈਰੀ (ਫਤਿਹਗੜ੍ਹ ਸਾਹਿਬ), ਸਾਬਕਾ ਵਿਧਾਨ ਸਭਾ ਇੰਚਾਰਜ ਸ਼੍ਰੀ ਚਮਕੌਰ ਸਾਹਿਬ ਗੁਰਦਰਸ਼ਨ ਸਿੰਘ (ਰੂਪਨਗਰ), ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਸਾਬਕਾ ਇੰਚਾਰਜ ਅਤੇ ਬਲਾਕ ਸਮਿਤੀ ਬਰਸਾਲਪੁਰ ਤੋਂ ਆਜ਼ਾਦ ਚੋਣ ਲੜ ਚੁੱਕੇ ਗੁਰਪ੍ਰੀਤ ਸਿੰਘ (ਰੂਪਨਗਰ), ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਵਰਕਰ ਅਤੇ ਹਲਕਾ ਚਮਕੌਰ ਸਾਹਿਬ ਦੇ ਮੌਜੂਦਾ ਖਜ਼ਾਨਚੀ ਭਾਗ ਸਿੰਘ (ਰੂਪਨਗਰ), ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਵਰਕਰ ਅਤੇ ਵਿਧਾਨ ਸਭਾ ਚਮਕੌਰ ਸਾਹਿਬ ਦੇ ਮੌਜੂਦਾ ਖਜ਼ਾਨਚੀ ਭਾਗ ਸਿੰਘ (ਰੂਪਨਗਰ), ਸੰਗਤ ਸਹਾਰਾ ਵੈਲਫੇਅਰ ਕਲੱਬ ਸੰਗਤ ਮੰਡੀ ਦੇ ਚੇਅਰਮੈਨ ਰੁਪਿੰਦਰਜੀਤ ਸਿੰਘ (ਬਠਿੰਡਾ), ਸੇਵਾਮੁਕਤ ਡੀ.ਐਸ.ਪੀ. ਬੁਲੰਦ ਸਿੰਘ (ਲੁਧਿਆਣਾ), ਸਮਾਜ ਸੇਵੀ ਹਰੀਸ਼ ਬਾਹਰੀ (ਲੁਧਿਆਣਾ), ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਮੈਂਬਰ, 2014 ਦੀਆਂ ਲੋਕ ਸਭਾ ਚੋਣਾਂ ‘ਚ ਕੈਪਟਨ ਅਮਰਿੰਦਰ ਸਿੰਘ ਦੇ ਸੋਸ਼ਲ ਮੀਡੀਆ ਇੰਚਾਰਜ ਅਤੇ ਫੈਡਰੇਸ਼ਨ ਆਫ ਐਕਸਪੋਰਟ ਇੰਡੀਆ ਆਰਗੇਨਾਈਜ਼ੇਸ਼ਨ (FEIO.) ਦੇ ਗੁਰਸ਼ਰਨ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਮੈਂਬਰ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਇਕ ਦੀ ਚੋਣ ਲੜਨ ਵਾਲੇ ਹਰਜੀਤ ਸਿੰਘ ਪੁਰੇਵਾਲ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਬਲਾਕ ਸਕੱਤਰ ਅਤੇ ਅਕਾਲੀ ਦਲ ਦੇ ਪੰਜਾਬ ਯੂਥ ਫੋਰਮ ਦੇ ਸਾਬਕਾ ਮੀਤ ਪ੍ਰਧਾਨ ਅਤੇ ਗੁਰਦੁਆਰਾ ਭਾਈ ਮੰਝ ਵੈਲਫੇਅਰ ਸੁਸਾਇਟੀ ਸੁਲਤਾਨਵਿੰਡ ਅੰਮ੍ਰਿਤਸਰ ਦੇ ਜਨਰਲ ਸਕੱਤਰ ਅਤੇ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਦੇ ਵਾਰਡ ਨੰ. 38 ਦੇ ਇੰਚਾਰਜ ਜਸਪਾਲ ਸਿੰਘ, ਕਾਂਗਰਸ ਪਾਰਟੀ ਦੇ ਸੀਨੀਅਰ ਵਰਕਰ ਗਗਨਦੀਪ ਸਿੰਘ (ਅੰਮ੍ਰਿਤਸਰ), ਭਾਰਤੀ ਜੰਜੂਆ (ਗੁਰਦਾਸਪੁਰ), ਬਹੁਜਨ ਸਮਾਜ ਪਾਰਟੀ ਦੇ ਸੈਕਟਰ ਪ੍ਰਧਾਨ ਅਤੇ ਖਜ਼ਾਨਚੀ ਸ਼ੀਤਲ ਸਿੰਘ (ਰੋਪੜ), ਆਮ ਆਦਮੀ ਪਾਰਟੀ ਦੇ ਸਪੋਰਟਸ ਵਿੰਗ ਦੇ ਸਕੱਤਰ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਅਤੇ ਏਸ਼ੀਅਨ ਮੈਡਲਿਸਟ ਕੈਪਟਨ ਰਾਮਪਾਲ ਸਿੰਘ, ਆਪ’ ਦੇ ਸੀਨੀਅਰ ਵਰਕਰ ਨਗਿੰਦਰ ਸਿੰਘ, ਲਖਮੀਰ ਸਿੰਘ, ਬੁੱਕ ਡਾਕਟਰ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪ੍ਰਿੰਟ ਮੀਡੀਆ ਸਲਾਹਕਾਰ ਐਡਵੋਕੇਟ ਅਮਰਦੀਪ ਸਿੰਘ ਚੰਢੋਕ, ਐਡਵੋਕੇਟ ਅਰਪਨਦੀਪ ਕੌਰ, ਐਡਵੋਕੇਟ ਧਰੁਵ ਗੁਪਤਾ, ਫਿਰੋਜ਼ਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੈਲੇਂਦਰ ਸਿੰਘ (ਫ਼ਿਰੋਜ਼ਪੁਰ) ਅਤੇ ਗੁਰਮੀਤ ਸਿੰਘ ਆਪਨੇ ਸਾਥੀਆਂ ਸਮੇਤ ਭਾਜਪਾ ਪਰਿਵਾਰ ‘ਚ ਸ਼ਾਮਲ ਹੋਏ ਹਨ। ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਭਾਜਪਾ ਪਰਿਵਾਰ ਦੀ ਮੈਂਬਰਸ਼ਿਪ ਦਿਵਾਈ ਅਤੇ ਇਨ੍ਹਾਂ ਸਾਰਿਆਂ ਦਾ ਸਿਰੋਪਾਓ ਦੇ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ ਹੈ।
ਜੀਵਨ ਗੁਪਤਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸਾਰੇ ਲੋਕ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਦੇਸ਼, ਕਿਸਾਨ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਇਹਨਾ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਹ ਸਾਰੇ ਆਪੋ-ਆਪਣੇ ਇਲਾਕੇ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਜਾਣੂ ਕਰਵਾ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨਗੇ। ਦੂਜੇ ਪਾਸੇ ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਜਥੇਬੰਦੀ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ’ਤੇ ਖਰਾ ਉਤਰਨ ਦਾ ਭਰੋਸਾ ਦਿੱਤਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾ ਕੇ ਜਥੇਬੰਦੀ ਨੂੰ ਹੋਰ ਮਜਬੂਤ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਭਾਜਪਾ ਦੇ ਸੰਭਾਵੀ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਵੀ ਦਿੱਤਾ।

NO COMMENTS

LEAVE A REPLY