ਕਮਲ ਫੁੱਲ ਦਾ ਨਿਸ਼ਾਨ ਲੈ ਕੇ ਹਲਕਾ ਨਾਰਥ ਵਿੱਚ ਉਤਰਿਆ ਸੁਖਵਿੰਦਰ ਸਿੰਘ ਪਿੰਟੂ
ਅੰਮ੍ਰਿਤਸਰ 21 ਜਨਵਰੀ (ਪਵਿੱਤਰ ਜੋਤ) : ਭਾਰਤੀ ਜਨਤਾ ਪਾਰਟੀ ਵੱਲੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 34 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਜਿਸ ਵਿੱਚ ਅੰਮ੍ਰਿਤਸਰ ਹਲਕਾ ਨਾਰਥ ਤੋਂ ਸੁਖਵਿੰਦਰ ਸਿੰਘ ਪਿੰਟੂ, ਸੁਜਾਨਪੁਰ ਤੋਂ ਦਿਨੇਸ਼ ਸਿੰਘ ਬੱਬੂ, ਦੀਨਾਨਗਰ ਤੋਂ ਰੇਨੂੰ ਕਸ਼ਯਪ, ਸ੍ਰੀ ਹਰਗੋਬਿੰਦਪੁਰ ਤੋਂ ਬਲਜਿੰਦਰ ਸਿੰਘ ਇਕੋਹਾ, ਤਰਨ ਤਾਰਨ ਤੋਂ ਨਵਰੀਤ ਸਿੰਘ ਸਫੀਪੁਰ, ਕਪੂਰਥਲੇ ਤੋਂ ਰਣਜੀਤ ਸਿੰਘ ਖੋਜੇਵਾਲਾ, ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ, ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ , ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ, ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ, ਦਸੂਹੇ ਤੋਂ ਰਘੁਨਾਥ ਰਾਣਾ, ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ, ਚੱਬੇਵਾਲ ਤੋਂ ਡਾਕਟਰ ਦਿਲਬਾਗ ਰਾਏ, ਗੜ੍ਹਸ਼ੰਕਰ ਤੋਂ ਨਮੀਸ਼ਾ ਮਹਿਤਾ, ਬੰਗੇ ਤੋਂ ਮੋਹਨ ਲਾਲ ਬੰਗਾ, ਬਲਾਚੌਰ ਤੋਂ ਅਸੋਕ ਬਾਠ, ਫਤਹਿਗੜ੍ਹ ਸਾਹਿਬ ਤੋਂ ਦੀਦਾਰ ਸਿੰਘ ਭੱਟੀ, ਅਮਲੋਹ ਤੋ ਕੰਵਰਬੀਰ ਸਿੰਘ ਟੋਹਰਾ, ਖੰਨੇ ਤੋਂ ਗੁਰਪ੍ਰੀਤ ਸਿੰਘ ਭੱਟੀ, ਲੁਧਿਆਣਾ ਸੈਂਟਰਲ ਤੋਂ ਗੁਰਦੇਵ ਸ਼ਰਮਾ, ਲੁਧਿਆਣਾ ਵੈਸਟ ਤੋਂ ਐਡਵੋਕੇਟ ਬਿਕਰਮ ਸਿੰਘ ਸਿੱਧੂ, ਗਿੱਲ ਤੋਂ ਐਸ ਆਰ ਲਡਰ, ਜਗਰਾਉਂ ਤੋਂ ਕੰਵਰ ਨਰਿੰਦਰ ਸਿੰਘ, ਫਿਰੋਜਪੁਰ ਸ਼ਹਿਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ, ਜਲਾਲਾਬਾਦ ਤੋਂ ਪੂਰਨ ਚੰਦ, ਫਾਜ਼ਿਲਕਾ ਤੋਂ ਸੁਰਜੀਤ ਕੁਮਾਰ ਜਿਆਣੀ, ਅਬੋਹਰ ਤੋਂ ਅਰੁਣ ਨਾਰੰਗ, ਮੁਕਤਸਰ ਤੋਂ ਰਜੇਸ਼ ਫਤੇਲਾ, ਫ਼ਰੀਦਕੋਟ ਤੋਂ ਗੌਰਵ ਕੱਕੜ, ਭੁੱਚੋ ਮੰਡੀ ਤੋ ਰੁਪਿੰਦਰ ਸਿੰਘ ਸਿੱਧੂ, ਤਲਵੰਡੀ ਸਾਬੋ ਤੋਂ ਰਵੀ ਪ੍ਰੀਤ ਸਿੱਧੂ ਸਰਦੂਲਗੜ੍ਹ ਤੋਂ ਜਗਜੀਤ ਸਿੰਘ ਮਿਲਖਾ, ਸੰਗਰੂਰ ਤੋਂ ਅਰਵਿੰਦ ਖੰਨਾ, ਡੇਰਾਬੱਸੀ ਤੋਂ ਸੰਜੀਵ ਖੰਨਾ ਨੂੰ ਉਮੀਦਵਾਰ ਐਲਾਨਿਆ ਗਿਆ।