ਪ੍ਰਧਾਨ ਮੰਤਰੀ ਮੋਦੀ ਵੱਲੋਂ ਚਲਾਈ ਗਰੀਬ ਕਲਿਆਣ ਅੰਨ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ, ਇਸ ਵਿੱਚ ਕੋਈ ਨਵੀਂ ਗੱਲ ਨਹੀਂ: ਜੀਵਨ ਗੁਪਤਾ

0
26

 

 

ਸੂਬੇ ਦੇ ਮੁੱਖ ਮੰਤਰੀ ਦਾ ਕੰਮ ਕੇਂਦਰ ਦੀਆਂ ਸਕੀਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੀ ਨਿਗਰਾਨੀ ਕਰਨਾ ਹੈਨਾ ਕਿ ਉਨ੍ਹਾਂ ਦਾ ਸਿਆਸੀ ਲਾਹਾ ਲੈਣਾ : ਗੁਪਤਾ

 

ਅੰਮ੍ਰਿਤਸਰ/ਚੰਡੀਗੜ੍ਹ28 ਮਾਰਚ (  ਪਵਿੱਤਰ ਜੋਤ   ):  ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦੇ 80 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ ਦੇਣ ਦੀ ਮਿਆਦ ਸਤੰਬਰ ਤੱਕ ਵਧਾਉਣ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਿਹਾ ਕਿ ਸੂਬੇ ਦੀ 1 ਕਰੋੜ 42 ਲਖ ਲੋਕਾਂ ਨੂੰ ਰਾਸ਼ਨ ਘਰ-ਘਰ ਪਹੁੰਚਾਉਣ ਦੀ ਗੱਲ ਕਹਿਣ ‘ਤੇ ਸੂਬਾ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਵਿੱਚ ਕਿ ਨਵਾਂ ਕਰਨਾ ਚਾਹੁੰਦੇ ਹਨ? ਇਸ ਦੇ ਲਈ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਐਫਸੀਆਈ ਅਫ਼ਸਰਾਂ ਦੀ ਜ਼ਿੰਮੇਵਾਰੀ ਲਗਾਈ ਜਾ ਚੁੱਕੀ ਹੈ। ਇਸ ਵਿੱਚ ਪੰਜਾਬ ਸਰਕਾਰ ਦੀ ਕੀ ਭੂਮਿਕਾ ਹੈ? ਰਾਸ਼ਨ ਵੰਡਣ ਲਈ ਡੋਰ ਸਟੈਪ ਡਲਿਵਰੀ ਸ਼ੁਰੂ ਕਰਨ ਦੀ ਗੱਲ ਕਰਕੇ ਭਗਵੰਤ ਮਾਨ ਇਸ ਨੂੰ ਆਪਣੇ ਸਿਆਸੀ ਫਾਇਦੇ ਲਈ ਵਰਤਣਾ ਚਾਹੁੰਦੇ ਹਨ।

                ਜੀਵਨ ਗੁਪਤਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਦਾ ਕੰਮ ਇਹ ਯਕੀਨੀ ਬਣਾਉਣਾ ਹੈ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਲਾਭਪਾਤਰੀਆਂ ਤੱਕ ਪਹੁੰਚ ਸਕਣ ਅਤੇ ਸਹੀ ਅਲਾਟਮੈਂਟ ਪ੍ਰਣਾਲੀ ਦੀ ਨਿਗਰਾਨੀ ਕੀਤੀ ਜਾਵੇ ਤਾਂ ਜੋ ਕੇਂਦਰ ਸਰਕਾਰ ਵੱਲੋਂ ਭੇਜੀ ਜਾਂਦੀ ਕੋਈ ਵੀ ਸਹਾਇਤਾ ਲਾਭਪਾਤਰੀਆਂ ਤੱਕ ਨਿਰਪੱਖ ਢੰਗ ਨਾਲ ਪੁੱਜੇ। ਅਜਿਹਾ ਨਾ ਹੋਵੇ ਕਿ ਪਿਛਲੀ ਕਾਂਗਰਸ ਸਰਕਾਰ ਵਾਂਗ ਕੇਂਦਰ ਸਰਕਾਰ ਵੱਲੋਂ ਭੇਜਿਆ ਗਿਆ ਰਾਸ਼ਨ ਜੋ ਲੋਕਾਂ ਤੱਕ ਨਹੀਂ ਪੁੱਜਿਆ ਅਤੇ ਉਹ ਰਾਸ਼ਨ ਮੀਡੀਆ ਵੱਲੋਂ ਕਾਂਗਰਸੀ ਆਗੂਆਂ ਦੇ ਘਰਾਂ ‘ਚੋਂ ਬਰਾਮਦ ਕੀਤਾ ਗਿਆ ਸੀ। ਅਜਿਹਾ ਨਾ ਹੋਵੇ ਕਿ ਪਿਛਲੀ ਸਰਕਾਰ ਵਾਂਗ ਤੁਹਾਡੀ ਸਰਕਾਰ ਵਿੱਚ ਵੀ ਇਹ ਕੰਮ ਦੁਹਰਾਇਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਤੋਂ ਵਿਸ਼ਵ ਦੀ ਸਭ ਤੋਂ ਵੱਡੀ ‘ਕੋਰੋਨਾ ਟੀਕਾਕਰਨ ਮੁਹਿੰਮ’ ਚਲਾ ਕੇ ਦੇਸ਼ ਵਿੱਚ 150 ਕਰੋੜ ਤੋਂ ਵੱਧ ਟੀਕਾਕਰਨ ਦਾ ਟੀਚਾ ਹਾਸਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੇਂਦਰ ਦੀ ਮੋਦੀ ਸਰਕਾਰ ਨੇ ਤਾਲਾਬੰਦੀ ਕਾਰਨ ਦੇਸ਼ ਦੇ ਲੋਕਾਂ ਨੂੰ ਭੁੱਖਮਰੀ ਤੋਂ ਬਚਾਉਣ ਲਈ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਤਹਿਤ ਪਿਛਲੇ ਦੋ ਸਾਲਾਂ ਤੋਂ ਦੇਸ਼ ਦੇ 80 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ ਅਤੇ ਹੋਰ ਸਹੂਲਤਾਂ ਦਿੱਤੀਆਂ ਗਈਆਂ ਹਨ। ਵਿਸ਼ਵ ਵਿਆਪੀ ਕਰੋਨਾ ਮਹਾਮਾਰੀ ਕਾਰਨ ਉਨ੍ਹਾਂ ਨੇ ਰਾਸ਼ਨ ਦੇ ਕੇ ਉਨ੍ਹਾਂ ਦੀ ਮਦਦ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਨ੍ਹਾਂ ਕੰਮਾਂ ਦੀ ਪੂਰੀ ਦੁਨੀਆ ਸ਼ਲਾਘਾ ਹੋ ਰਹੀ ਹੈ। ਅਤੇ ਸੂਬਾ ਸਰਕਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਰਾਹਤਾਂ ਅਤੇ ਹੋਰ ਸ਼ਲਾਘਾਯੋਗ ਕੰਮਾਂ ਵਿੱਚ ਸਹਿਯੋਗ ਦੇਣ ਅਤੇ ਨਾ ਕਿ ਆਪਣੀ ਪ੍ਰਸਿੱਧੀ ਹਾਸਲ ਕਰਨ ਦੀ ਕੋਸ਼ਿਸ਼ ਕਰਨ।

                ਜੀਵਨ ਗੁਪਤਾ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਲੋਕਾਂ ਲਈ ਫਿਕਰਮੰਦ ਹਨ ਅਤੇ ਵਿਸ਼ਵ ਪੱਧਰ ‘ਤੇ ਭਾਰਤ ਦਾ ਨਾਂ ਉੱਚਾ ਕਰਨ ਲਈ ਇੱਕ ਕਰਮ ਯੋਗੀ ਵਾਂਗ ਲਗਾਤਾਰ ਯਤਨਸ਼ੀਲ ਹਨ ਅਤੇ ਦੇਸ਼ ਦੇ ਲੋਕਾਂ ਲਈ ਕਈ ਲਾਭਕਾਰੀ ਸਕੀਮਾਂ ਨੂੰ ਲਾਗੂ ਕਰਕੇ ਉਨ੍ਹਾਂ ਨੂੰ ਭਾਰਤ ਦੇ ਹਰ ਕੋਨੇ ਵਿੱਚ ਰਹਿੰਦੇ ਭਾਰਤੀਆਂ ਤੱਕ ਇਸਦਾ ਲਾਭ ਪਹੁੰਚਾਉਣਾ ਆਪਣਾ ਕਰਮ ਸਮਝਦੇ ਹਨI

NO COMMENTS

LEAVE A REPLY