ਵੱਧ ਤਾਪਮਾਨ ਕਾਰਨ ਕਣਕ ਦੇ ਝਾੜ ਵਿੱਚ ਆਏ ਫਰਕ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਰਾਹਤ ਪੈਕੇਜ ਦਾ ਕਰਨ ਐਲਾਨ: ਬਿਕਰਮਜੀਤ ਸਿੰਘ ਚੀਮਾ  

0
18

 

 

ਅੰਮ੍ਰਿਤਸਰ/ ਚੰਡੀਗੜ੍ਹ: 17 ਅਪ੍ਰੈਲ (ਪਵਿੱਤਰ ਜੋਤ   ) : ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਇਸ ਵਾਰ ਮਾਰਚ ਮਹੀਨੇ ਦੀ ਗਰਮੀ ਕਾਰਨ ਕਣਕ ਦੀ ਫ਼ਸਲ ਦਾ ਝਾੜ ਘੱਟ ਨਿਕਲਣ ਅਤੇ ਪਹਿਲਾਂ ਨਾਲੋਂ ਕਣਕ ਦੇ ਦਾਣੇ ਦਾ ਸਾਈਜ ਘੱਟਣ ਕਾਰਨ ਕਿਸਾਨਾਂ ਨੂੰ ਹੋਏ ਆਰਥਿਕ ਨੁਕਸਾਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

                ਬਿਕਰਮਜੀਤ ਸਿੰਘ ਚੀਮਾ ਨੇ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਉਲੀਕੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਰਚ ਮਹੀਨੇ ਵਿਚ ਅਸਧਾਰਨ ਤਾਪਮਾਨ ਵਧਣ ਕਾਰਨ ਕਣਕ ਦਾ ਪ੍ਰਤੀ ਏਕੜ ਝਾੜ ਘੱਟੋ-ਘੱਟ 8-10 ਕੁਇੰਟਲ ਘੱਟ ਗਿਆ ਹੈ। ਇਸ ਨਾਲ ਸੂਬੇ ਦੇ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਕਿਸਾਨਾਂ ਦਾ ਪ੍ਰਤੀ ਏਕੜ ਦਸ ਤੋਂ ਬਾਰਾਂ ਹਜ਼ਾਰ ਦਾ ਨੁਕਸਾਨ ਹੋਇਆ ਹੈ। ਖੇਤੀ ਸੈਕਟਰ ਪਹਿਲਾਂ ਹੀ ਕਰਜ਼ਾਈ ਹੈ ਅਤੇ ਕਿਸਾਨ ਇਸ ਘਾਟੇ ਨੂੰ ਨਹੀਂ ਝੱਲ ਸਕਦੇ।

                ਬਿਕਰਮਜੀਤ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਹੋ ਅਤੇ ਇਸ ਕਾਰਨ ਤੁਹਾਡਾ ਮੁਢਲਾ ਫਰਜ ਬਨਤਾ ਹੈ ਕਿ ਤੁਰੰਤ ਕਿਸਾਨਾਂ ਦੀ ਮਦਦ ਲਈ ਅੱਗੇ ਆਓ ਅਤੇ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ।

 

NO COMMENTS

LEAVE A REPLY