ਪਟਿਆਲਾ ਦੀ ਵਾਪਰੀ ਮੰਦਭਾਗੀ ਘਟਨਾ ਹਰ ਪੰਜਾਬੀ ਅਤੇ ਹਰ ਭਾਰਤੀ ਲਈ ਬਹੁਤ ਚਿੰਤਾ ਦਾ ਵਿਸ਼ਾ: ਸ਼ਰਮਾ

0
25

 

 

ਜਦੋਂ ਮੁੱਖ ਮੰਤਰੀ ਨੂੰ ਪਤਾ ਸੀ ਕਿ ਸੂਬੇ ‘ਚ ਤਣਾਅ ਦਾ ਮਹੌਲ ਹੈ ਤਾਂ ਪੰਜਾਬ ਸਰਕਾਰ ਪਿਛਲੇ ਦਸ ਦਿਨਾਂ ਵਿੱਚ ਕੀ ਕਰ  ਰਹੀ ਸੀਕੀ ਆਪ ਪੰਨੂ ਨੂੰ ਖੁਸ਼ ਕਰਨ ਵਿਚ ਲਗੀ ਹੈ? : ਅਸ਼ਵਿਨੀ ਸ਼ਰਮਾ

 

ਅੰਮ੍ਰਿਤਸਰ/ ਚੰਡੀਗੜ: 29 ਅਪ੍ਰੈਲ (ਪਵਿੱਤਰ ਜੋਤ   ) : ਪਟਿਆਲਾ ‘ਚ ਵਾਪਰੀ ਮੰਦਭਾਗੀ ਘਟਨਾ ਤੋਂ ਆਮ ਆਦਮੀ ਪਾਰਟੀ ਦਾ, ਜਿੱਥੇ ‘ਅਸਲੀ ਚਿਹਰੇ’ ਸਬਦੇ ਸਾਹਮਣੇ ਆਈਆ ਹੈ, ਉਥੇ ਪੰਜਾਬ ਪ੍ਰਤੀ ਮਕਸਦ ਵੀ ਬੇਨਕਾਬ ਹੋ ਗਿਆ ਹੈ। ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ‘ਚ ਸਖ਼ਤ ਮਿਹਨਤ ਨਾਲ ਕਾਇਮ ਕੀਤੀ ਗਈ ਸ਼ਾਂਤੀ ਨੂੰ ਕਿਸੇ ਵੀ ਸੂਰਤ ਵਿਚ ਭੰਗ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਪੰਜਾਬੀਅਤ ਨਾਲ ਹਰਾਇਆ ਜਾਵੇਗਾ।

                ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਇੰਨੀ ਵੱਡੀ ਘਟਨਾ ਨੂੰ ਵਾਪਰਨ ਦਿੱਤਾ ਗਿਆ। ਪਿਛਲੇ ਕੁਝ ਦਿਨਾਂ ਤੋਂ ਤਣਾਅ ਬਣਿਆ ਹੋਇਆ ਸੀ ਅਤੇ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਕਿਸੇ ਵੀ ਹਾਦਸੇ ਨੂੰ ਰੋਕਣ ਲਈ ਚੌਕਸ ਰਹਿਣਾ ਚਾਹੀਦਾ ਸੀ। ਜਿਹੜਾ ਸੂਬਾ ਅੱਤਵਾਦ ਦੇ ਲੰਬੇ ਕਾਲੇ ਦੌਰ ਵਿੱਚੋਂ ਗੁਜ਼ਰ ਚੁੱਕਾ ਹੈ, ਉੱਥੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਸੂਬੇ ਦੀ ਸਦਭਾਵਨਾ ਨੂੰ ਭੰਗ ਕਰਨ ਦਾ ਖ਼ਤਰਾ ਮੁੱਲ ਨਹੀਂ ਲਿਆ ਜਾ ਸਕਦਾ। ਅਸਲੀਅਤ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਹਨ ਅਤੇ ਪੰਜਾਬ ਪ੍ਰਤੀ ਅਜਿਹੇ ਫੈਸਲੇ ਲਏ ਜਾ ਰਹੇ ਹਨ ਜਿਨ੍ਹਾਂ ਦੇ ਦੂਰਗਾਮੀ ਸਿੱਟੇ ਨਿਕਲਣਗੇ। ਭਗਵੰਤ ਮਾਨ ਵੱਲੋਂ ਪੰਜਾਬ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਹਵਾਲੇ ਕੀਤਾ ਜਾ ਰਿਹਾ ਹੈ। ਇਹ ਬਹੁਤ ਦੁੱਖ ਦੀ ਗੱਲ ਹੈ। ਅਸੀਂ ਅੱਤਵਾਦ ਦੇ ਭਿਆਨਕ ਦੌਰ ਵਿੱਚੋਂ ਗੁਜ਼ਰ ਚੁੱਕੇ ਹਾਂ ਅਤੇ ਕਿਸੇ ਵੀ ਦੇਸ਼ ਵਿਰੋਧੀ ਤਾਕਤ ਦੇ ਨਾਪਾਕ ਮਨਸੂਬਿਆਂ ਨੂੰ ਆਪਣੇ ਸੂਬੇ ਜਾਂ  ਦੇਸ਼ ਵਿੱਚ ਕਾਮਯਾਬ ਨਹੀਂ ਹੋਣ ਦੇਵਾਂਗੇ।

                ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਝੁਕਾਅ ਦੇਸ਼ ਵਿਰੋਧੀ ਤਾਕਤਾਂ ਵੱਲ ਹੈ ਅਤੇ ਪੰਨੂੰ ਖਾਲਿਸਤਾਨੀ ਵਿਚਾਰਧਾਰਾ ਦਾ ਧਾਰਨੀ ਹੈ ਜੋ ਪਿਛਲੇ ਕੁਝ ਦਿਨਾਂ ਤੋਂ ਬੜੀਆਂ ਭੜਕਾਉ ਗੱਲਾਂ ਕਰ ਰਿਹਾ ਹੈ। ਧਿਆਨ ਯੋਗ ਹੈ ਕਿ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਕੁਝ ਦੇਸ਼ ਵਿਰੋਧੀ ਅਤੇ ਅਰਾਜਕਤਾ ਫੈਲਾਉਣ ਵਾਲੇ ਤੱਤਾਂ ਨੇ ਇਥੇ ਆਪਣੀ ਆਵਾਜ਼ ਬੁਲੰਦ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਇੱਕ ਸਰਹੱਦੀ ਸੂਬੇ ਵਿੱਚ ਗੰਭੀਰ ਚਿੰਤਾ ਦਾ ਵਿਸ਼ਾ ਹੈ।

                ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਸਥਿਤੀ ਦਾ ਪਹਿਲਾਂ ਜਾਇਜ਼ਾ ਲੈਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ ਹਨ ਅਤੇ ਜਦੋਂ ਤਣਾਅ ਵਧ ਰਿਹਾ ਸੀ ਤਾਂ ਸਾਰੇ ਅੱਖਾਂ ਬੰਦ ਕਰਕੇ ਬੈਠੇ ਸਨ। ਸ਼ਰਮਾ ਨੇ ਕਿਹਾ ਕਿ ਕਿਸੇ ਨੂੰ ਵੀ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਅਤਿ ਸੰਵੇਦਨਸ਼ੀਲ ਮਾਹੌਲ ਪੈਦਾ ਕਰਨ ਦਾ ਅਧਿਕਾਰ ਨਹੀਂ ਹੈ। ਭਾਜਪਾ ਪੰਜਾਬ ਵਿੱਚ ਸਦਭਾਵਨਾ ਅਤੇ ਸ਼ਾਂਤੀ ਲਈ ਖੜੀ ਹੈ। ਅਸੀਂ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਨਹੀਂ ਹੋਣ ਦੇਵਾਂਗੇ।

NO COMMENTS

LEAVE A REPLY