ਪਾਕਿਸਤਾਨ ਸਰਕਾਰ ਦੋਸ਼ੀਆਂ ਨੂੰ ਜਲਦੀ ਲੱਭ ਕੇ ਇਸਲਾਮਿਕ ਕਾਨੂੰਨ ਅਨੁਸਾਰ ਦੇਵੇ ਮੌਤ ਦੀ ਸਜ਼ਾ: ਅਸ਼ਵਨੀ ਸ਼ਰਮਾ

0
12

 

 

ਅਸ਼ਵਨੀ ਸ਼ਰਮਾ ਨੇ ਪਾਕਿਸਤਾਨ ਵਿੱਚ ਦੋ ਸਿੱਖਾਂ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕੀਤਾ ਦੁੱਖ ਦਾ ਪ੍ਰਗਟਾਵਾ।

 

ਅੰਮ੍ਰਿਤਸਰ/ ਚੰਡੀਗੜ੍ਹ: 15 ਮਈ (  ਪਵਿੱਤਰ ਜੋਤ ) : ਪਾਕਿਸਤਾਨ ਦੇ ਪੇਸ਼ਾਵਰ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਆਪਣੀ ਦੁਕਾਨ ਵਿੱਚ ਬੈਠੇ ਦੋ ਸਿੱਖਾਂ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਿਖੇਧੀ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਸ਼ਰਮਾ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਅਤੇ ਹਿੰਦੂਆਂ ‘ਤੇ ਬਹੁਤ ਅੱਤਿਆਚਾਰ ਹੋ ਰਹੇ ਹਨ। ਇੱਥੋਂ ਤੱਕ ਕਿ ਸਿੱਖਾਂ ਅਤੇ ਹਿੰਦੂਆਂ ਦੀਆਂ ਭੈਣਾਂ ਅਤੇ ਧੀਆਂ ਨੂੰ ਜ਼ਬਰਦਸਤੀ ਅਗਵਾ ਕਰਕੇ  ਬਲਾਤਕਾਰ ਅਤੇ ਧਰਮ ਪਰਿਵਰਤਨ ਕੀਤਾ ਜਾ ਰਿਹਾ ਹੈ। ਪਾਕਿਸਤਾਨ ਸਰਕਾਰ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਸਾਬਤ ਹੋਇਆ ਹੈ। ਸ਼ਰਮਾ ਨੇ ਪਾਕਿਸਤਾਨ ਸਰਕਾਰ ਅਤੇ ਉੱਥੋਂ ਦੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਲੱਭ ਕੇ ਇਸਲਾਮਿਕ ਕਾਨੂੰਨ ਮੁਤਾਬਕ ਮੌਤ ਦੀ ਸਜ਼ਾ ਦਿੱਤੀ ਜਾਵੇ।

NO COMMENTS

LEAVE A REPLY