34 ਸਾਲ ਪੁਰਾਣੇ ਮਾਮਲੇ ਚ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਕੈਦ

0
32

ਅੰਮ੍ਰਿਤਸਰ/ਚੰਡੀਗੜ੍ਹ 19 ਮਈ (ਪਵਿੱਤਰ ਜੋਤ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਚ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਜ਼ੁਰਮਾਨੇ ਸਮੇਤ ਨਵਜੋਤ ਸਿੱਧੂ ਨੂੰ ਇਹ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ ਸਾਲ 1988 ਦਾ ਹੈ ਅਤੇ ਪੀੜਤ ਪਰਿਵਾਰ ਦੀ ਰਿਵੀਉ ਪਟੀਸ਼ਨ ਤੇ ਅਦਾਲਤ ਵੱਲੋਂ ਉਕਤ ਫੈਸਲਾ ਸੁਣਾਇਆ ਗਿਆ ਹੈ।
ਦੱਸਣਯੋਗ ਹੈ ਕਿ 34 ਸਾਲ ਪਹਿਲਾਂ ਪਟਿਆਲਾ ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਦੀ ਲੜਾਈ ਹੋ ਗਈ ਸੀ। ਇਸ ਮਾਮਲੇ ਸਬੰਧੀ ਹਾਈਕੋਰਟ ਨੇ ਨਵਜੋਤ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਕਤਲ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ। ਦੋ ਸਾਲ ਪਹਿਲਾਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਅਦਾਲਤ ਚ ਪਟੀਸ਼ਨ ਦਾਇਰ ਕੀਤੀ ਸੀ ਜਿਸ ਤੋਂ ਬਾਅਦ ਸੁਪਰੀਮ ਕੋਰਟ ਵਲੋ ਫੈਸਲਾ ਸੁਣਾਇਆ ਗਿਆ।

NO COMMENTS

LEAVE A REPLY