ਜੀਵਨ ਗੁਪਤਾ ਨੇ ਪੰਜਾਬ ਸਰਕਾਰ ਤੋਂ ਸਟੇਟ ਵੈਟ ਵਿੱਚ ਕਟੌਤੀ ਕਰਕੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਦੀ ਕੀਤੀ ਮੰਗ

0
13

 

ਜੀਵਨ ਗੁਪਤਾ ਨੇ ਮੋਦੀ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੀ ਕਟੌਤੀ ਦਾ ਕੀਤਾ ਸਵਾਗਤ

ਅੰਮ੍ਰਿਤਸਰ/ ਜਲੰਧਰ: 22 ਮਈ (ਰਾਜਿੰਦਰ ਧਾਨਿਕ ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਰਸੋਈ ਗੈਸ ਸਿਲੰਡਰ ਦੀ ਕੀਮਤ 200 ਰੁਪਏ ਘਟਾਉਣ ਦਾ ਫੈਸਲਾ ਕੀਤਾ ਹੈ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਮੋਦੀ ਸਰਕਾਰ ਵੱਲੋਂ ਜਨਤਾ ਨੂੰ ਦਿੱਤੀ ਗਈ ਇਸ ਵੱਡੀ ਰਾਹਤ ਦਾ ਸਵਾਗਤ ਕੀਤਾ ਹੈ।
ਜੀਵਨ ਗੁਪਤਾ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਸਮੇਂ ਪੂਰੀ ਦੁਨੀਆ ‘ਚ ਰੂਸ-ਯੂਕਰੇਨ ਜੰਗ ਕਾਰਨ ਕਰੂਡ ਦੀ ਕੀਮਤ ਉੱਚ ਪੱਧਰ ‘ਤੇ ਹੈ। ਜਿਸ ਕਾਰਨ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੋਇਆ ਹੈ ਅਤੇ ਇਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਮੋਦੀ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨਾ ਬਹੁਤ ਹੀ ਦਲੇਰੀ ਭਰਿਆ ਫੈਸਲਾ ਹੈ। ਅਜਿਹੇ ਸਮੇਂ ‘ਚ ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਜਨਤਾ ਨੂੰ ਵੱਡੀ ਰਾਹਤ ਮਿਲੇਗੀ।
ਜੀਵਨ ਗੁਪਤਾ ਨੇ ਉੱਜਵਲਾ ਯੋਜਨਾ ਦੇ ਗੈਸ ਸਿਲੰਡਰ ਵਿੱਚ 200 ਰੁਪਏ ਦੀ ਕਟੌਤੀ ਨੂੰ ਸ਼ਲਾਘਾਯੋਗ ਕਦਮ ਦੱਸਦਿਆਂ ਕਿਹਾ ਕਿ ਇਸ ਨਾਲ ਸਾਡੇ ਦੇਸ਼ ਦੇ ਗਰੀਬ ਅਤੇ ਵਾਂਝੇ ਵਰਗ ਦੀਆਂ ਮਾਵਾਂ-ਭੈਣਾਂ ਨੂੰ ਵੱਡੀ ਰਾਹਤ ਮਿਲੇਗੀ।
ਜੀਵਨ ਗੁਪਤਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਸੂਬੇ ਵਿੱਚ ਸਟੇਟ ਵੈਟ ਵਿੱਚ ਕਟੌਤੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਸਟੇਟ ਵੈਟ ਘਟਾ ਕੇ ਸੂਬੇ ਦੀ ਜਨਤਾ ਨੂੰ ਰਾਹਤ ਦੇਵੇ।

NO COMMENTS

LEAVE A REPLY