ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਵਿਦਾਸ ਜੀ ਦਾ ਗੁਰਪੂਰਬ ਨਾ ਮਨਾ ਕੇ ਸਰਧਾਲੂਆ ਦੀ ਸ਼ਰਧਾ ਨੂੰ ਪਹੁੰਚਾਈ ਠੇਸ: ਰਾਜੇਸ਼ ਬਾਘਾ

0
12

 

ਮੋਦੀ ਸਰਕਾਰ ਵਲੋਂ ਭੇਜੇ ਜਾ ਰਹੇ ਫੰਡਾਂ ਦੀ ਦੁਰਵਰਤੋਂ ਕਰ ਰਹੀ ਹੈ ਪੰਜਾਬ ਸਰਕਾਰ : ਰਾਜੇਸ਼ ਬਾਘਾ

ਜਲੰਧਰ/ਅੰਮ੍ਰਿਤਸਰ: 17 ਫ਼ਰਵਰੀ (ਪਵਿੱਤਰ ਜੋਤ) : ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਦਾ ਗੁਰਪੁਰਬ ਨਾ ਮਨਾ ਕੇ ਸਰਧਾਲੂਆਂ ਦੇ ਦਿਲਾਂ ਅਤੇ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਘੋਰ ਨਿੰਦਾ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰ ਪੁਰਬ ਸਰਕਾਰੀ ਤੌਰ ਤੇ ਨਹੀਂ ਮਨਾਇਆ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਦਾ ਅਨੁਸੂਚਿਤ ਜਾਤੀਆਂ ਵਿਰੋਧੀ ਰਵਈਆ ਅਤੇ ਚਿਹਰਾ ਜੱਗ ਜ਼ਾਹਰ ਹੋ ਗਿਆ ਹੈ।
ਰਾਜੇਸ਼ ਬਾਘਾ ਨੇ ਜਾਰੀ ਆਪਣੇ ਪ੍ਰੇਸ ਨੋਟ ਰਾਹੀਂ ਕਿਹਾ ਕਿ ਸ਼੍ਰੀ ਖੁਰਾਲਗੜ੍ਹ ਸਾਹਿਬ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦ ਵਿੱਚ ਬਣ ਰਹੇ ਮਨਾਰ-ਏ-ਬੇਗਮਪੁਰਾ ਦਾ ਕੰਮ ਵੀ ਰੋਕਿਆ ਹੇਇਆ ਹੈ। ਪੰਜਾਬ ਸਰਕਾਰ ਦੇ ਇਸ ਰਵੱਈਏ ਦੀ ਭਾਰਤੀ ਜਨਤਾ ਪਾਰਟੀ ਪੰਜਾਬ ਕਰਦੇ ਸ਼ਬਦਾਂ ‘ਚ ਘੋਰ ਨਿੰਦਾ ਕਰਦੀ ਹੈ।
ਰਾਜੇਸ਼ ਬਾਘਾ ਨੇ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਥਾਨਿਕ ਚੋਣਾਂ ਲਈ ਤਿਆਰ ਬਰ ਤਿਆਰ ਹੈ ਅਤੇ ਇਸ ਵਾਰ ਭਾਰਤੀ ਜਨਤਾ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪਹਿਲਾਂ ਨਾਲ਼ੋਂ ਜ਼ਿਆਦਾ ਸੀਟਾਂ ਜਿੱਤ ਕੇ ਕੇਂਦਰ ਵਿੱਚ ਫਿਰ ‘ਤੋਂ ਪ੍ਰਧਾਨਮੰਤਰੀ ਨਾਰੇਦਰ ਮੋਦੀ ਦੀ ਅਗਵਾਈ ‘ਚ ਸਰਕਾਰ ਬਣਾਏਗੀ। ਉਹਨਾ ਕਿਹਾ ਕਿ ਪੰਜਾਬੀਆਂ ਦਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਸਿਰਫ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜਿਹੜੀ ਪੰਜਾਬ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਖੁਸ਼ਹਾਲ ਪੰਜਾਬ ਬਣਾ ਸਕਦੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੀ ਤਾਕਤ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਹੁਣ ਭਾਜਪਾ ਹੀ ਪੰਜਾਬੀਆ ਦੀ ਪਸੰਦੀਦਾ ਪਾਰਟੀ ਹੈ। ਪੰਜਾਬ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਜਿੱਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਪਰ ਇਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਅੱਜ ਪੰਜਾਬ ਦਾ ਬੱਚਾ ਬੱਚਾ ਇਸ ਸਰਕਾਰ ਤੋਂ ਦੁਖੀ ਹੈ ਅਤੇ ਜਨਤਾ ‘ਚ ਇਸ ਸਰਕਾਰ ਦੇ ਵਿਰੁੱਧ ਅਕਰੋਸ਼ ਦਾ ਮਹੋਲ ਬਣਿਆ ਹੋਇਆ ਹੈ।
ਰਾਜੇਸ਼ ਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦੇ ਪੈਸੇ ਦੀ ਦੁਰਵਰਤੋਂ ਕਰਕੇ ਮੁਹੱਲਾ ਕਲੀਨਿਕਾਂ ‘ਤੇ ਖਰਚ ਕਰਕੇ ਬਰਬਾਦ ਕਰ ਰਹੀ ਹੈ ਅਤੇ ਸੂਬੇ ਦੇ ਕਰੋੜਾਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੇਂਦਰ ਦੀ ਮੋਦੀ ਸਰਕਾਰ ਵਲੋਂ ਭੇਜੇ ਗਏ ਫੰਡ ਲੋੜਬੰਦਾ ਤੱਕ ਨਹੀਂ ਪਹੁੰਚ ਰਹੇ। ਆਮ ਆਦਮੀ ਪਾਰਟੀ ਦੀ ਨਿਕੰਮੀ ਪੰਜਾਬ ਸਰਕਾਰ, ਮੋਦੀ ਸਰਕਾਰ ਵਲੋਂ ਭੇਜੇ ਪੈਸੇ ਦੀ ਗਲਤ ਵਰਤੋ ਕਰਕੇ ਕਰੋੜਾਂ ਪੰਜਾਬੀਆ ਨਾਲ ਧੋਖਾ ਕਰ ਰਹੀ ਹੈ।
ਰਾਜੇਸ਼ ਬਾਘਾ ਨੇ ਕਿਹਾ ਕਿ ਪੰਜਾਬੀ ਭਾਜਪਾ ਨੂੰ ਜਿਤਾਉਣ ਲਈ ਉਤਾਵਲੇ ਹਨ। ਉਹਨਾਂ ਕਿਹਾ ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ ਸਥਾਨਿਕ ਚੋਣਾਂ ਵਿੱਚ ਹੰਝਾ ਫੇਰ ਜਿੱਤ ਪ੍ਰਾਪਤ ਕਰੇਗੀ। ਉਹਨਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਅੱਜ ਤੱਕ ਦੀ ਸਭ ਤੋਂ ਨਿਕੰਮੀ ‘ਤੇ ਅਯੋਗ ਸਰਕਾਰ ਹੈ।

NO COMMENTS

LEAVE A REPLY