ਅਸ਼ਵਨੀ ਸ਼ਰਮਾ ਨੇ ਪੰਕਜ ਢੀਂਗਰਾ ਨੂੰ ਜਲੰਧਰ ਦੇਹਾਤੀ (ਦੱਖਣੀ) ਦਾ ਜ਼ਿਲ੍ਹਾ ਪ੍ਰਧਾਨ ਕੀਤਾ ਨਿਯੁਕਤ

0
27

ਚੰਡੀਗੜ੍ਹ/ਅੰਮ੍ਰਿਤਸਰ: 3 ਮਾਰਚ ( ਪਵਿੱਤਰ ਜੋਤ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜਲੰਧਰ ਦੇਹਾਤੀ (ਦੱਖਣੀ)  ਵਿੱਚ ਭਾਜਪਾ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਭਾਜਪਾ ਦੇ ਸੂਬਾਈ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਕੀਤੇ ਪ੍ਰੈੱਸ ਬਿਆਨ ‘ਚ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਦੇਹਾਤੀ (ਦੱਖਣੀ) ‘ਚ ਸੰਗਠਨ ਦੇ ਕੰਮਕਾਜ ਦੀ ਨਿਗਰਾਨੀ ਕਰਨ ਅਤੇ ਪਾਰਟੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰਧਾਨ ਪੰਕਜ ਢੀਂਗਰਾ ਨੂੰ ਨਿਯੁਕਤ ਕੀਤਾ ਹੈI

ਜੀਵਨ ਗੁਪਤਾ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪੰਕਜ ਢੀਂਗਰਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਅੱਜ ਵੱਖ-ਵੱਖ ਅਹੁਦਿਆਂ ‘ਤੇ ਜਥੇਬੰਦੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਪਾਰਟੀ ਵਿੱਚ ਵਰਕਰ ਤੋਂ ਲੈ ਕੇ ਅੱਜ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ‘ਤੇ ਨਿਯੁਕਤ ਹੋਏ ਹਨI ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪੰਕਜ ਢੀਂਗਰਾ ਪਾਰਟੀ ਵੱਲੋਂ ਦਿੱਤੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਦਿੱਤੀ ਗਈ ਇਸ ਨਵੀਂ ਜਿਮ੍ਵੇਵਾਰੀ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਦੇ ਹੋਏ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਦਿਆਂ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਉਮੀਦਵਾਰਾਂ ਨੂੰ ਜੇਤੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

NO COMMENTS

LEAVE A REPLY