ਆਪ’ ਸਰਕਾਰ ਨੇ ਇਕ ਸਾਲ ‘ਚ ਲਿਆ 43 ਹਜ਼ਾਰ ਕਰੋੜ ਦਾ ਨਵਾਂ ਕਰਜ਼ਾ, ਇਸ ਰਫਤਾਰ ਨਾਲ ‘ਆਪ’ ਸਰਕਾਰ ਪੰਜ ਸਾਲ ਬਾਅਦ ਪੰਜਾਬ ਨੂੰ 5 ਲੱਖ ਕਰੋੜ ਦੇ ਕਰਜ਼ੇ ‘ਚ ਡੁੱਬੋ ਦੇਵੇਗੀ: ਅਸ਼ਵਨੀ ਸ਼ਰਮਾ

0
13

ਮਾਸਟਰ ਦਾ ਮੁੰਡਾ ਫੇਲ੍ਹ ਹੋ ਗਿਆ : ਅਸ਼ਵਨੀ ਸ਼ਰਮਾ

ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਦਾ ਇੱਕ ਸਾਲ ਦੇ ਕੱਚੇ ਚਿਟ੍ਠੇ ਦੀਆਂ ਜਨਤਾ ਦੇ ਸਾਹਮਣੇ ਉਧੇੜੀਆਂ ਪਰਤਾਂI

ਪਠਾਨਕੋਟ/ਅੰਮ੍ਰਿਤਸਰ: 16 ਮਾਰਚ ( ਪਵਿੱਤਰ ਜੋਤ ):  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਇੱਕ ਸਾਲ ਪੂਰਾ ਹੋਣ ‘ਤੇ ਆਪ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ‘ਮਾਸਟਰ ਦਾ ਮੁੰਡਾ ਫੇਲ ਹੋ ਗਿਆ ਹੈ’। ‘ਆਪ’ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਵਿੱਚ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ। ਜਿਸ ਕਾਰਨ ਗੈਂਗਸਟਰ, ਅਪਰਾਧੀ, ਮਾਫੀਆ ਅਤੇ ਦੇਸ਼ ਵਿਰੋਧੀ ਖਾਲਿਸਤਾਨੀ ਨਿਡਰ ਹੋ ਕੇ ਪੰਜਾਬ ਸਰਕਾਰ ਨੂੰ ਚੁਣੌਤੀ ਦੇ ਰਹੇ ਹਨ ਅਤੇ ਆਪਣੇ ਅਪਰਾਧਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੇ ਹਨ। ਪਿਛਲੇ ਇੱਕ ਸਾਲ ਵਿੱਚ ਪੰਜਾਬ ਦੀਆਂ ਕਈ ਨਾਮਵਰ ਸ਼ਖ਼ਸੀਅਤਾਂ ਆਪਣੀ ਜਾਨ ਗੁਆ ਚੁੱਕੀਆਂ ਹਨ, ਪਰ ਅੱਜ ਤੱਕ ਪੰਜਾਬ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕੀ। ਮੁੱਖ ਮੰਤਰੀ ਭਗਵੰਤ ਮਾਨ ਵੀ ਪਿਛਲੇ ਇੱਕ ਸਾਲ ਤੋਂ ਇਹੀ ਰਟਿਆ ਰਟਾਇਆ ਜਵਾਬ ਦਿੰਦੇ ਆ ਰਹੇ ਹਨ ਅਤੇ ਹੁਣ ਉਨ੍ਹਾਂ ਵਿਧਾਨ ਸਭਾ ਵਿੱਚ ਵੀ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਠੀਕ ਹੋਣ ਦੀ ਗੱਲ ਆਖੀ ਹੈ।

                ਅਸ਼ਵਨੀ ਸ਼ਰਮਾ ਨੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਉਲੀਕੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਜੇਕਰ ਅਜਿਹੇ ਹਾਲਾਤਾਂ ‘ਚ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਠੀਕ ਹੁੰਦੀ ਹੈ ਤਾਂ ਹਾਲਾਤ ਕਿਵੇਂ ਵਿਗੜ ਹੋਏ ਹੁੰਦੇ ਹਨ, ਇਹ ਭਗਵੰਤ ਮਾਨ ਨੂੰ ਜਨਤਾ ਦੇ ਸਾਹਮਣੇ ਸਪੱਸ਼ਟ ਕਰਨਾ ਚਾਹਿਦਾ ਹੈI ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਦੇ ਕੇ 16 ਮਾਰਚ 2022 ਨੂੰ ਸੱਤਾ ਵਿੱਚ ਆਉਣ ਤੋਂ ਬਾਅਦ ਆਪ ਸਰਕਾਰ ਦੇ ਇੱਕ ਸਾਲ ਦੇ ਕੰਮਕਾਜ ਨੂੰ ਦੇਖ ਕੇ ਸੂਬੇ ਦੇ ਲੋਕ ਭਗਵੰਤ ਮਾਨ ਸਰਕਾਰ ਦੀ ਨਾਲਾਇਕੀ ਅਤੇ ਅਯੋਗਤਾ ਨੂੰ ਚੰਗੀ ਤਰ੍ਹਾਂ ਜਾਣ ਚੁੱਕੇ ਹਨ। ਕੇਜਰੀਵਾਲ ਅਤੇ ਭਗਵੰਤ ਮਾਨ ਦੀ ਕਹਿਣੀ ਅਤੇ ਕਰਨੀ ਵਿਚਲਾ ਫਰਕ ਜਨਤਾ ਚੰਗੀ ਤਰ੍ਹਾਂ ਸਮਝ ਚੁੱਕੀ ਹੈ। ਜਨਤਾ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀ ਹੈ।

                ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਹੀ ਮੋਹਾਲੀ ‘ਚ ਪੰਜਾਬ ਪੁਲਸ ਇੰਟੈਲੀਜੈਂਸ ਦੀ ਮੁੱਖ ਇਮਾਰਤ ਅਤੇ ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਰਾਕੇਟ ਲਾਂਚਰਾਂ ਨਾਲ ਹਮਲੇ ਕੀਤੇ ਗਏ। ਇਸ ਤੋਂ ਬਾਅਦ ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਅਪਰਾਧੀਆਂ ਵੱਲੋਂ ਅਤਿ-ਆਧੁਨਿਕ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ, ਜੋ ਕਿ ਪੰਜਾਬ ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲੀਆ ਨਿਸ਼ਾਨ ਹੈ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਅੱਜ ਵੀ ਆਪਣੇ ਪੁੱਤਰ ਦੇ ਕਤਲ ਲਈ ਇਨਸਾਫ਼ ਦੀ ਮੰਗ ਕਰਦੇ ਹੋਏ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠੇ ਹਨ। ਅੰਮ੍ਰਿਤਸਰ ‘ਚ ਸਰੇਬਜ਼ਾਰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਪੁਲਿਸ ਦੇ ਸਾਹਮਣੇ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਇਸ ਤੋਂ ਪਹਿਲਾਂ ਅੰਮ੍ਰਿਤਸਰ ‘ਚ ਹੀ ‘ਆਪ’ ਨੇਤਾ ਦੇ ਬੇਟੇ ਵੱਲੋਂ ਜਾਇਦਾਦ ਨੂੰ ਲੈ ਕੇ ਹੋਏ ਝਗੜੇ ‘ਚ ਪੁਲਸ ਦੇ ਸਾਹਮਣੇ ਹੀ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੋਇੰਦਵਾਲ ਸਾਹਿਬ ਦੀ ਜੇਲ ‘ਚ ਜੇਲ ਦੇ ਅੰਦਰ ਗੈਂਗਵਾਰ ਦੌਰਾਨ ਗੈਂਗਸਟਰਾਂ ਦੀ ਹੋਈ ਆਪਸੀ ਲੜਾਈ ‘ਚ ਜੇਲ ਦੇ ਅੰਦਰ ਹੀ 2 ਲੋਕਾਂ ਦੀ ਮੌਤ ਹੋ ਗਈ ਅਤੇ ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ। ਹੁਣ ਨਵੇਂ ਮਾਮਲੇ ‘ਚ ਜੇਲ੍ਹ ਅੰਦਰ ਬੰਦ ਗੈਂਗਸਟਰ ਦਾ ਇੰਟਰਵਿਊ ਲਿਆ ਗਿਆ ਹੈ, ਜਿਸ ਦੀ ਵੀਡੀਓ ਵਾਇਰਲ ਹੋ ਗਈ ਹੈ। ਪੰਜਾਬ ਵਿੱਚ ਵਪਾਰੀਆਂ ਅਤੇ ਹੋਰਨਾਂ ਲੋਕਾਂ ਤੋਂ ਹਰ ਰੋਜ਼ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਸਭ ਕੁਝ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਡੀ ਕਾਰਜਸ਼ੈਲੀ ‘ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ।

                ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਜਰੀਵਾਲ, ਭਗਵੰਤ ਮਾਨ ਅਤੇ ਉਨ੍ਹਾਂ ਦੇ ਵਿਧਾਇਕਾਂ ਨੂੰ ਸੱਤਾ ਸੰਭਾਲਣ ਸਮੇਂ ਹੀ ਪਤਾ ਸੀ ਕਿ ਪੰਜਾਬ ਦੇ ਸਿਰ 2.75 ਲੱਖ ਕਰੋੜ ਦਾ ਕਰਜ਼ਾ ਹੈ, ਫਿਰ ਵੀ ਵਿਧਾਨ ਸਭਾ ਚੋਣਾਂ ਵਿੱਚ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਜੋ ਗਾਰੰਟੀਆਂ ਦਿੱਤੀਆਂ ਗਈਆਂ ਹਨ, ਕਿ ਉਹ ਲੋਕਾਂ ਨਾਲ ਧੋਖਾ ਨਹੀਂ ਹੈ? ਕੀ ਆਪ ਦੇ ਲੀਡਰਾਂ ਨੇ ਲੋਕਾਂ ਦੀਆਂ ਵੋਟਾਂ ਇਕੱਠੀਆਂ ਕਰਕੇ ਸੱਤਾ ਹਾਸਲ ਕਰਨ ਲਈ ਲੋਕਾਂ ਨਾਲ ਝੂਠ ਨਹੀਂ ਬੋਲਿਆ? ਭਗਵੰਤ ਮਾਨ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਇੰਨਾ ਕਰਜ਼ਾ ਚੜਾਇਆ ਹੈ। ਸ਼ਰਮਾ ਨੇ ਸਵਾਲ ਕੀਤਾ ਕਿ ਭਗਵੰਤ ਮਾਨ ਦੱਸੋ ਕਿ ਤੁਸੀਂ ਇੱਕ ਸਾਲ ਵਿੱਚ ਕੀ ਕੀਤਾ ਹੈ? ਤੁਸੀਂ ਇੱਕ ਸਾਲ ਵਿੱਚ 43,000 ਕਰੋੜ ਦਾ ਨਵਾਂ ਕਰਜ਼ਾ ਕਿਉਂ ਲਿਆ? ਇਸ ਰਫਤਾਰ ਨਾਲ ਪੰਜ ਸਾਲਾਂ ਬਾਅਦ ‘ਆਪ’ ਸਰਕਾਰ ਅਗਲੀ ਸਰਕਾਰ ਨੂੰ ਵਿਰਾਸਤ ਵਜੋਂ 5 ਲੱਖ ਕਰੋੜ ਰੁਪਏ ਦਾ ਕਰਜ਼ਾ ਦੇ ਕੇ ਜਾਵੇਗੀ।

                ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਦ ‘ਤੇ ਉਦੋਂ ਹੋ ਗਈ, ਜੱਦ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਮੌਜੂਦਗੀ ‘ਚ ਪੁਲਿਸ ਥਾਣੇ ਅਤੇ ਕਚਹਿਰੀ ਪਰਿਸਰ ‘ਤੇ ਕਬਜ਼ਾ ਕਰ ਲਿਆ ਅਤੇ ਪੁਲਿਸ ਮੁਲਾਜ਼ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਵੀ ਕੀਤੀ, ਜਿਸ ‘ਚ ਕਈ ਪੁਲਿਸ ਅਧਿਕਾਰੀ ਅਤੇ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਅਤੇ ਅੰਮ੍ਰਿਤਪਾਲ ਸਿੰਘ ਆਪਣੇ ਸਾਥੀ ਤੂਫਾਨ ਨੂੰ ਛੁਡਾ ਕੇ ਲੈ ਗਿਆ। ਆਪਣੀ ਇਸ ਹਰਕਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਜੇਕਰ ਸਰਕਾਰ ਵਿੱਚ ਹਿੰਮਤ ਹੈ ਤਾਂ ਸਰਕਾਰ ਉਸ ਵਿਰੁੱਧ ਕੇਸ ਦਰਜ ਕਰਕੇ ਦਿਖਾਏ ਅਤੇ ਜੇਕਰ ਸਰਕਾਰ ਕੇਸ ਦਰਜ ਕਰਦੀ ਹੈ ਤਾਂ ਇਹ ਸਭ ਕੁਝ ਮੁੜ ਦੁਹਰਾਇਆ ਜਾਵੇਗਾ। ਪਰ ਪੰਜਾਬ ਸਰਕਾਰ ਨੇ ਅਜੇ ਤੱਕ ਅੰਮ੍ਰਿਤਪਾਲ ਸਿੰਘ ਜਾਂ ਉਸਦੇ ਕਿਸੇ ਵੀ ਸਾਥੀ ਵਿਰੁੱਧ ਕੇਸ ਦਰਜ ਨਹੀਂ ਕੀਤਾ। ਇਸ ਦਾ ਸਪੱਸ਼ਟ ਮਤਲਬ ਹੈ ਕਿ ਭਗਵੰਤ ਮਾਨ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਅੱਗੇ ਗੋਡੇ ਟੇਕ ਚੁੱਕੀ ਹੈ।

                ਅਸ਼ਵਨੀ ਸ਼ਰਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਗਰੋਹ ਇੱਕ ਮਹੀਨੇ ਵਿੱਚ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਅਤੇ ਨਸ਼ੇ ਦੀ ਚੇਨ ਨੂੰ ਤੋੜਨ ਦੀਆਂ ਡੀਂਗਾਂ ਮਾਰਦਾ ਸੀ, ਪਰ ਇੱਕ ਸਾਲ ਪੂਰਾ ਹੋਣ ‘ਤੋਂ ਬਾਅਦ ਵੀ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਵਿੱਚ ਕੋਈ ਕਮੀ ਨਹੀਂ ਆਈI ਇਸ ਦੇ ਉਲਟ ਇਸ ਸਭ ‘ਚ ਹੋਰ ਵਾਧਾ ਹੋਇਆ ਹੈ। ਹੁਣ ਪੰਜਾਬ ‘ਚ ਨੌਜਵਾਨ ਲੜਕਿਆਂ ਦੇ ਨਾਲ-ਨਾਲ ਨੌਜਵਾਨ ਲੜਕੀਆਂ ਦੇ ਨਸ਼ੇ ‘ਚ ਧੁੱਤ ਹੋਣ ਦੀਆਂ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲੱਗੀਆਂ ਹਨ। ਜੋ ਕਿ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਚਿੱਟੇ ਅਤੇ ਹਥਿਆਰਾਂ ਦੀ ਸਪਲਾਈ ਹਰ ਰੋਜ਼ ਜਾਰੀ ਹੈ। ਹਾਲਾਂਕਿ, ਸਾਡੇ ਬੀਐਸਆਐਫ ਦੇ ਜਵਾਨ ਇਨ੍ਹਾਂ ਡਰੋਨ ਕਾਰਵਾਈਆਂ ‘ਤੇ ਲਗਾਤਾਰ ਕਰੜੀ ਨਜ਼ਰ ਰੱਖਦੇ ਹਨ ਅਤੇ ਮੁਸ੍ਤੈਦੀ ਨਾਲ ਡਰੋਂਨਾਂ ਨੂੰ ਨਿਸ਼ਾਨਾ ਬਣਾ ਕੇ ਮਾਰ ਗਿਰਾਉਂਦੇ ਹਨ ਅਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨੂੰ ਜ਼ਬਤ ਕਰਦੇ ਹਨ।

                ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ, ਇਸ ਦੀ ਮਿਸਾਲ ਇਹ ਹੈ ਕਿ ਅੱਜ ਉਨ੍ਹਾਂ ਦੇ ਦੋ ਕੈਬਨਿਟ ਮੰਤਰੀ ਅਤੇ ਇੱਕ ਵਿਧਾਇਕ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਜੇਲ੍ਹ ਵਿੱਚ ਹਨ ਅਤੇ ਪਤਾ ਨਹੀਂ ਕਿੰਨੇ ਹੋਰ ਜੇਲ੍ਹ ਵਿੱਚ ਜਾਣਗੇ। ਹਾਲ ਹੀ ਵਿੱਚ ਹੋਇਆ ਨਾਇਬ ਤਹਿਸੀਲਦਾਰ ਭਰਤੀ ਘੁਟਾਲਾ ਜਾਂ ਚਾਰ ਦਿਨ ਪਹਿਲਾਂ ਹੋਈ ਟੈਟ ਪ੍ਰੀਖਿਆ ਵਿੱਚ ਘੁਟਾਲਾ, ਜਿਸ ਵਿੱਚ 60 ਫੀਸਦੀ ਤੋਂ ਵੱਧ ਉੱਤਰ ਪਹਿਲਾਂ ਹੀ ਹਾਇਲਾਇਟ ਕੀਤੇ ਹੋਏ ਸਨ। ਵਿਦਿਆਰਥੀਆਂ ਅਤੇ ਵਿਰੋਧੀ ਧਿਰ ਦੇ ਦਬਾਅ ਹੇਠ ਪੰਜਾਬ ਸਰਕਾਰ ਨੂੰ ਆਪਣੀ ਗਲਤੀ ਮੰਨ ਕੇ ਆਪਣੀ ਇੱਜ਼ਤ ਬਚਾਉਣ ਲਈ ਜਾਂਚ ਦੇ ਹੁਕਮ ਦੇਣੇ ਪਏ। ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਕੇਜਰੀਵਾਲ ਦਿੱਲੀ ਤੋਂ ਆਪਣੇ ਪੁਰਾਣੇ ਕਰੀਬੀ ਦੋਸਤਾਂ ਨੂੰ ਪੰਜਾਬ ‘ਚ ਉੱਚ ਅਹੁਦਿਆਂ ‘ਤੇ ਤਾਇਨਾਤ ਕਰਵਾ ਰਹੇ ਹਨ। ਭਗਵੰਤ ਮਾਨ ਸਰਕਾਰ ਪੰਜਾਬ ਦੇ ਸਕੂਲਾਂ ਨੂੰ ਵਰਦੀਆਂ, ਕਿਤਾਬਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇਣ ਵਿੱਚ ਹੁਣ ਤੱਕ ਨਾਕਾਮ ਰਹੀ ਹੈ। ਇਨ੍ਹਾਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਸਮਾਰਟ ਸਕੂਲ ਬਣਾਉਨ ਲਈ ਅਤੇ ਦਿੱਲੀ ਮਾਡਲ ਨੂੰ ਲਾਗੂ ਕਰਨ ਦੇ ਨਾਂ ‘ਤੇ ਕਰੋੜਾਂ ਰੁਪਏ ਦਾ ਘਪਲਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਪਟਿਆਲਾ ਯੂਨੀਵਰਸਿਟੀ ਦੇ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਯੂਨੀਵਰਸਿਟੀ ਲਈ ਸਿਰਫ਼ 164 ਕਰੋੜ ਰੁਪਏ ਹੀ ਜਾਰੀ ਕੀਤੇ ਗਏ ਹਨ, ਜਦੋਂ ਕਿ ਯੂਨੀਵਰਸਿਟੀ ਦਾ ਖਰਚਾ 300 ਕਰੋੜ ਰੁਪਏ ਤੋਂ ਵੱਧ ਹੈ। ਅਜਿਹੇ ‘ਚ ਯੂਨੀਵਰਸਿਟੀ ਦਾ ਖਰਚਾ ਕਿਵੇਂ ਚੱਲੇਗਾ? ਇਸ ਦਾ ਸਾਫ਼ ਮਤਲਬ ਹੈ ਕਿ ਪੰਜਾਬ ਸਰਕਾਰ ਯੂਨੀਵਰਸਿਟੀ ਨੂੰ ਬੰਦ ਕਰਨਾ ਚਾਹੁੰਦੀ ਹੈ। ਮੁਹੱਲਾ ਕਲੀਨਿਕਾਂ ਦੇ ਨਾਂ ‘ਤੇ ਜਨਤਾ ਨਾਲ ਧੋਖਾ ਕੀਤਾ ਜਾ ਰਿਹਾ ਹੈ। ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਮੁਹੱਲਾ ਕਲੀਨਿਕਾਂ ਦਾ ਨਾਂ ਦੇ ਕੇ ਪੇਂਟ ਕਰਕੇ ਕੇਂਦਰ ਸਰਕਾਰ ਵੱਲੋਂ ਭੇਜੇ ਫੰਡਾਂ ਵਿੱਚ ਘਪਲਾ ਕੀਤਾ ਜਾ ਰਿਹਾ ਹੈ। ਇਨ੍ਹਾਂ ਅਖੌਤੀ ਮੁਹੱਲਾ ਕਲੀਨਿਕਾਂ ਵਿੱਚ ਕੋਈ ਨਵਾਂ ਸਟਾਫ਼ ਨਹੀਂ ਹੈ ਅਤੇ ਜਿੱਥੇ ਵੀ ਪਹਿਲਾਂ ਦਾ ਇਹ ਸਟਾਫ਼ ਤਾਇਨਾਤ ਹੈ, ਉਹ ਵੀ ਅਸਤੀਫ਼ੇ ਦੇ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਟੈਸਟ ਕਰਵਾਉਣ ਵਾਲੀ ਕੰਪਨੀ ਨੇ ਵੀ ਆਪਣਾ ਕੰਮ ਬੰਦ ਕਰ ਦਿੱਤਾ ਹੈ। ਭਗਵੰਤ ਮਾਨ ਸਰਕਾਰ ਆਪਣੀਆਂ ਫਲਾਪ ਸਕੀਮਾਂ ਨੂੰ ਇਸ਼ਤਿਹਾਰਾਂ ਰਾਹੀਂ ਪ੍ਰਚਾਰ ਕੇ ਜਨਤਾ ਦੇ ਟੈਕਸਾਂ ਦੇ ਅਰਬਾਂ ਰੁਪਏ ਬਰਬਾਦ ਕਰ ਰਹੀ ਹੈ। ਪੰਜਾਬ ਸਰਕਾਰ ਲੋਕ ਭਲਾਈ ਦੀ ਬਜਾਏ ਜਨਤਾ ਦੇ ਟੈਕਸ ਦਾ ਪੈਸਾ ਆਪਣੇ ਕੂੜ ਪ੍ਰਚਾਰ ਲਈ ਬਰਬਾਦ ਕਰ ਰਹੀ ਹੈ, ਜਿਸ ਦਾ ਜਵਾਬ ਹੁਣ ਜਨਤਾ ਹੀ ਲੈ ਕੇ ਰਹੇਗੀ।

                ਇਸ ਮੌਕੇ ਸਾਬਕਾ ਵਿਧਾਇਕ ਦਿਨੇਸ਼ ਬੱਬੂ, ਸੀਮਾ ਸੇਵੀ, ਸਾਬਕਾ ਮੇਅਰ ਅਨਿਲ ਵਾਸੁਦੇਵਾ, ਮਹਾਮੰਤਰੀ ਵਿਨੋਦ ਧੀਮਾਨ, ਸੁਦੇਸ਼ ਸ਼ਰਮਾ, ਰਾਕੇਸ਼ ਸ਼ਰਮਾ, ਸੁਦੇਸ਼ ਵਰਮਾ, ਸ਼ਮਸ਼ੇਰ ਠਾਕੁਰ, ਰਾਜ ਕੁਮਾਰ ਰਾਜੂ, ਬਿੰਦਾ ਸੈਣੀ ਆਦਿ ਵੀ ਹਜਾਰ ਸਨI

NO COMMENTS

LEAVE A REPLY