ਸਰਕਾਰੀ ਮਾਡਲ ਸਕੂਲ ਦਾਤੇਵਾਸ ਵਿਖੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕੀਤਾ

0
24

ਬੁਢਲਾਡਾ-(ਦਵਿੰਦਰ ਸਿੰਘ ਕੋਹਲੀ)-ਪ੍ਰਿੰਸੀਪਲ ਅਰੁਣ ਕੁਮਾਰ ਗਰਗ ਜੀ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ, (ਮਾਨਸਾ) ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਬੋਲਦਿਆਂ ਮਾਸਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੜਕ ਯਾਤਾਯਾਤ ਅਤੇ ਰਾਜਮਾਰਗ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸਕੂਲ ਵਿੱਚ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕਰਨ ਵਾਸਤੇ ਪੋਸਟਰ ਭੇਜੇ ਗਏ ਹਨ। ਇਨ੍ਹਾਂ ਵਿੱਚ ਮੋਟਰ ਵਾਹਨ ਐਕਟ 2019 ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਹੈ। ਪ੍ਰਿੰਸੀਪਲ ਦੁਆਰਾ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਸਮੇਂ ਸਮੇਂ ਤੇ ਸਕੂਲ ਵਿੱਚ ਆਉਣ ਵਾਲੀਆਂ ਵੈਨਾਂ ਦੇ ਡਰਾਈਵਰਾਂ ਨੂੰ ਵੀ ਟਰੈਫਿਕ ਪੁਲਸ ਵੱਲੋਂ ਸਕੂਲ ਵਿੱਚ ਆ ਕੇ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜ਼ੋ ਸਰਕਾਰ ਦੁਆਰਾ ਚਲਾਈ ਸੇਫ ਸਕੂਲ ਵਾਹਨ ਸਕੀਮ ਚੰਗੀ ਤਰ੍ਹਾਂ ਲਾਗੂ ਕੀਤੀ ਜਾ ਸਕੇ। ਸੋ ਅੱਜ ਵਿਦਿਆਰਥੀਆਂ ਨੂੰ ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਫਸਟ ਏਡ ਕਿੱਟ ਰੱਖਣ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਆਦਿ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ਸਮੂਹ ਸਟਾਫ ਤੁਲਸੀ ਦਾਸ, ਸਾਹਿਲ ਤਨੇਜਾ, ਲੈਕਚਰਾਰ ਸੰਦੀਪ ਕੌਰ, ਰਮਨਦੀਪ ਕੌਰ, ਵਧਾਵਾ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਮੋਹਿਤ ਗਰਗ, ਸੰਦੀਪ ਕੌਰ, ਮੋਹਿਤ ਗਰਗ, ਰੋਹਿਤ ਕੁਮਾਰ, ਸ਼ਮਿੰਦਰ ਕੌਰ, ਮਨਪ੍ਰੀਤ ਕੌਰ, ਮਮਤਾ ਰਾਣੀ, ਬਲਜਿੰਦਰ ਸਿੰਘ, ਮਨਜੀਤ ਕੌਰ, ਅਵਤਾਰ ਸਿੰਘ, ਗਗਨਦੀਪ ਕੌਰ, ਅਨੰਦ ਪ੍ਰਕਾਸ਼, ਮਲਕੀਤ ਸਿੰਘ, ਸੁਮਨ, ਨੈਨਸੀ ਸਿੰਗਲਾ, ਭੁਪਿੰਦਰ ਕੌਰ, ਅਮਨ ਗਰਗ, ਰਜਿੰਦਰ ਕੁਮਾਰ , ਯਾਦਵਿੰਦਰ ਸਿੰਘ , ਜਸਪ੍ਰੀਤ ਕੌਰ ਅਤੇ ਕੰਵਲਜੀਤ ਕੌਰ ਆਦਿ ਹਾਜ਼ਰ ਸਨ।

NO COMMENTS

LEAVE A REPLY