ਸਰਕਾਰੀ ਮਾਡਲ ਸਕੂਲ ਦਾਤੇਵਾਸ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ ਵੱਲੋਂ ਨੈਤਿਕ ਸਿੱਖਿਆ ਇਮਤਿਹਾਨ  ਕਰਵਾਇਆ ਗਿਆ

0
14

ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਪ੍ਰਿੰਸੀਪਲ ਅਰੁਣ ਕੁਮਾਰ ਗਰਗ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ (ਮਾਨਸਾ) ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਦੀ ਨੈਤਿਕ ਸਿੱਖਿਆ ਪ੍ਰੀਖਿਆ ਕਰਵਾਈ ਗਈ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਪ੍ਰੀਖਿਆ ਸੁਪਰਡੈਂਟ ਮਾਸਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪ੍ਰੀਖਿਆ ਵਿੱਚ 100 ਬਹੁ-ਵਿਕਲਪੀ ਪ੍ਰਸ਼ਨ ਪੁੱਛੇ ਗਏ ਸਨ , ਜਿਨ੍ਹਾਂ ਨੂੰ ਵਿਦਿਆਰਥੀਆਂ ਨੇ ਇੱਕ ਘੰਟੇ ਦੇ ਸਮੇਂ ਵਿੱਚ ਹੱਲ ਕਰਨਾ ਸੀ। ਸਕੂਲ ਦੇ ਕੁੱਲ 61 ਵਿਦਿਆਰਥੀਆਂ ਨੇ ਇਸ ਵਿੱਚ ਹਿੱਸਾ ਲਿਆ । ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵੱਲੋਂ ਆਈ ਪ੍ਰਤੀਨਿਧੀ ਨੇ ਦੱਸਿਆ ਕਿ ਸੰਸਥਾ ਦਾ ਉਦੇਸ਼ ਸਮੁੱਚੇ ਸਮਾਜ ਵਿੱਚ ਖਾਸ ਕਰਕੇ ਨੌਜਵਾਨਾਂ ਅਤੇ ਵਿਦਿਆਰਥੀਆਂ ਅੰਦਰ ਆਪਣੇ ਅਮੀਰ ਵਿਰਸੇ ਸੰਬੰਧੀ ਜਾਗ੍ਰਤੀ ਪੈਦਾ ਕਰਨ ਅਤੇ ਸਰਬ ਸਾਂਝੇ ਭਾਈਚਾਰੇ ਵਾਲੇ ਨਰੋਏ ਸਮਾਜ ਦੀ ਸਿਰਜਣਾ ਕਰਨਾ ਹੈ। ਹਰ ਸਾਲ ਕਰਵਾਈ ਜਾਂਦੀ ਇਸ ਪ੍ਰੀਖਿਆ ਨੂੰ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਵੱਲੋਂ ਨਕਦ ਇਨਾਮ ਅਤੇ ਸਨਮਾਨ ਚਿੰਨ੍ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ। ਇਸ ਮੌਕੇ ਸਮੂਹ ਸਟਾਫ ਤੁਲਸੀ ਦਾਸ, ਸਾਹਿਲ ਤਨੇਜਾ, ਲੈਕਚਰਾਰ ਸੰਦੀਪ ਕੌਰ, ਰਮਨਦੀਪ ਕੌਰ, ਵਧਾਵਾ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਮੋਹਿਤ ਗਰਗ, ਸੰਦੀਪ ਕੌਰ, ਮੋਹਿਤ ਗਰਗ, ਰੋਹਿਤ ਕੁਮਾਰ, ਸ਼ਮਿੰਦਰ ਕੌਰ, ਮਨਪ੍ਰੀਤ ਕੌਰ, ਮਮਤਾ ਰਾਣੀ, ਬਲਜਿੰਦਰ ਸਿੰਘ, ਮਨਜੀਤ ਕੌਰ, ਅਵਤਾਰ ਸਿੰਘ, ਗਗਨਦੀਪ ਕੌਰ, ਅਨੰਦ ਪ੍ਰਕਾਸ਼, ਮਲਕੀਤ ਸਿੰਘ, ਸੁਮਨ, ਨੈਨਸੀ ਸਿੰਗਲਾ, ਭੁਪਿੰਦਰ ਕੌਰ, ਅਮਨ ਗਰਗ, ਰਜਿੰਦਰ ਕੁਮਾਰ , ਯਾਦਵਿੰਦਰ ਸਿੰਘ , ਜਸਪ੍ਰੀਤ ਕੌਰ ਅਤੇ ਕੰਵਲਜੀਤ ਕੌਰ ਆਦਿ ਹਾਜ਼ਰ ਸਨ।

NO COMMENTS

LEAVE A REPLY