ਬੁਢਲਾਡਾ-(ਦਵਿੰਦਰ ਸਿੰਘ ਕੋਹਲੀ)-ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਟਿੰਕੂ ਪੰਜਾਬ ਵੱਲੋਂ ਪੂਰੇ ਹਲਕੇ ਨੂੰ ਇੱਕ ਵਿਸ਼ੇਸ਼ ਤੋਹਫ਼ਾ ਦਿੱਤਾ ਜਾ ਰਿਹਾ ਹੈ। ਜਿਸ ਵਿੱਚ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਵਾਲੀ ਸੁਤੰਤਰਤਾ ਸੰਗਰਾਮੀਆਂ ਦੀ ਵਾਰਿਸ ਹੋਣਹਾਰ ਧੀ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੀ ਜ਼ਿਲ੍ਹਾ ਚੇਅਰਪਰਸਨ ਜੀਤ ਦਹੀਆ ਵੱਲੋਂ ਬੁਢਲਾਡਾ ਸ਼ਹਿਰ ਵਿੱਚ ਜਲਦ ਹੀ ਇੱਕ ਮੁਫ਼ਤ ਸਿਲਾਈ ਸੈਂਟਰ ਖੋਲ੍ਹਿਆ ਜਾ ਰਿਹਾ ਹੈ।ਜਿਸ ਵਿੱਚ ਲੋੜਵੰਦ ਲੜਕੀਆਂ ਅਤੇ ਔਰਤਾਂ ਨੂੰ ਮੁਫ਼ਤ ਸਿਲਾਈ-ਕਢਾਈ,ਫੁਲਕਾਰੀ,14 ਕਿਸਮਾਂ ਦੀ ਪੈਂਨਟਿੰਗ ਅਤੇ ਟੈਡੀ ਬੀਅਰ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ।ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਿੰਕੂ ਪੰਜਾਬ ਨੇ ਕਿਹਾ ਕਿ ਇਸਦੇ ਲਈ ਮੇਰੀ ਪਤਨੀ ਕੌਂਸਲਰ ਕੰਚਨ ਮਦਾਨ ਐੱਮ.ਸੀ. ਨੂੰ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ।ਰਜਿਸਟ੍ਰੇਸ਼ਨਾਂ ਦੇ ਮੁਤਾਬਿਕ ਜਗ੍ਹਾ ਅਤੇ ਮਿਤੀ ਦਾ ਵੇਰਵਾ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਭੈਣਾਂ ਲਗਾਤਾਰ 1 ਸਾਲ ਇਸ ਸਹੂਲਤ ਦਿ ਹਿੱਸਾ ਬਣਨਗੀਆਂ ਜਾਂ ਜਿਨ੍ਹਾਂ ਦੀਆਂ ਵੱਧ ਹਾਜ਼ਰੀਆਂ ਹੋਣਗੀਆਂ। ਉਨ੍ਹਾਂ ਨੂੰ ਇੱਕ ਵਿਸ਼ੇਸ਼ ਸਰਟੀਫਿਕੇਟ ਅਤੇ ਸਿਲਾਈ ਮਸ਼ੀਨ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ।ਇਸ ਮੌਕੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਜ਼ਿਲ੍ਹਾ ਮਾਨਸਾ ਦੇ ਮੀਡੀਆ ਇੰਚਾਰਜ ਦਵਿੰਦਰ ਸਿੰਘ ਕੋਹਲੀ ਅਤੇ ਬਲਾਕ ਬੋਹਾ ਦੇ ਪ੍ਰਧਾਨ ਦਰਸ਼ਨ ਸਿੰਘ ਹਾਕਮਵਾਲਾ ਆਦਿ ਹਾਜ਼ਰ ਸਨ।