ਕ੍ਰਿਸ਼ਨਾ ਕਾਲਜ ਰੱਲੀ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾ ਸੰਬੰਧੀ ਕੀਤਾ ਜਾਗਰੂਕ

0
11

ਬੁਢਲਾਡਾ, 10 ਦਸੰਬਰ -(ਦਵਿੰਦਰ ਸਿੰਘ ਕੋਹਲੀ)-ਕ੍ਰਿਸ਼ਨਾ ਕਾਲਜ ਆਫ ਹਾਇਰ ਐਜੂਕੇਸ਼ਨ, ਰੱਲੀ ਵਿਖੇ ਟ੍ਰੈਫਿਕ ਨਿਯਮਾ ਸੰਬੰਧੀ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਤਾਂ ਜੋ ਸੜਕ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਪ੍ਰੋਗਰਾਮ ਦੇ ਅਖੀਰ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ। ਜਾਗਰੂਕ ਟੀਮ ਦਾ ਸਵਾਗਤ ਕਰਦੇ ਹੋਏ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਕਮਲ ਸਿੰਗਲਾ, ਚੇਅਰਪਰਸਨ ਸ਼੍ਰੀ ਸੁਖਵਿੰਦਰ ਸਿੰਘ ਚਹਿਲ, ਸਕੱਤਰ ਸ਼੍ਰੀ ਸੱਤਪਾਲ ਅਤੇ ਪ੍ਰਧਾਨ ਵਿਜੈ ਸਿੰਗਲਾ ਨੇ ਟੀਮ ਨੂੰ ਜੀ ਆਇਆ ਆਖਿਆ। ਟੀਮ ਦਾ ਧੰਨਵਾਦ ਕਰਦੇ ਹੋਏ ਕਾਲਜ ਇੰਚਾਰਜ ਸ਼੍ਰੀ ਸਰਵਜੀਤ ਸਿੰਘ ਨੇ ਇਸ ਉਪਰਾਲੇ ਦੀ ਸਲਾਘਾ ਕੀਤੀ ਕਿ ਵਿਦਿਆਰਥੀਆਂ ਨੂੰ ਜਾਗਰੂਕ ਕਰ ਕੇ ਹੀ ਸੜਕ ਦੁਰਘਟਨਾਵਾਂ ਨੂੰ ਘਟਾਇਆ ਜਾ ਸਕਦਾ ਹੈ।

NO COMMENTS

LEAVE A REPLY