ਪੰਜਾਬ ਦੇ ਵਿਕਾਸ ਲਈ ਸੂਬੇ ‘ਚ ਭਾਜਪਾ ਦੇ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ: ਅਸ਼ਵਨੀ ਸ਼ਰਮਾ

0
25

 

 

ਸਿੱਧੂ ਦੇ ਕਰੀਬੀ ਭਗਵੰਤ ਪਾਲ ਸੱਚਰਮਨੀਸ਼ਾ ਮਹਿਤਾਕੁਲਦੀਪ ਸਿੰਘ ਸਿੱਧੂਪੁਰ ਨੇ ਫੜ੍ਹਿਆ ਭਾਜਪਾ ਦਾ ਕਮਲ

 

ਅੰਮ੍ਰਿਤਸਰ / ਚੰਡੀਗੜ੍ਹ: 16 ਜਨਵਰੀ (  ਪਵਿੱਤਰ ਜੋਤ ) : ਭਾਰਤੀ ਜਨਤਾ ਪਾਰਟੀ ਨੇ ਅੱਜ ਫਿਰ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਅੱਜ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਅੰਮ੍ਰਿਤਸਰ ਦੇਹਾਤੀ ਕਾਂਗਰਸ ਦੇ ਮੌਜੂਦਾ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਗਏ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੂੰ ਭਾਜਪਾ ਪਰਿਵਾਰ ਦੀ ਮੈਂਬਰਸ਼ਿਪ ਲਈ। ਇਸ ਮੌਕੇ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵੀ ਹਾਜ਼ਰ ਸਨ। ਸਾਰਿਆਂ ਨੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਮੈਂਬਰਾਂ ਦਾ ਪਾਰਟੀ ਦਾ ਸਿਰੋਪਾ ਪਾ ਕੇ ਸਵਾਗਤ ਕੀਤਾ। ਇਸ ਮੌਕੇ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਆਦਿ ਵੀ ਹਾਜ਼ਰ ਸਨI ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਕਈ ਵੱਡੇ ਨੇਤਾ ਬੀਜੇਪੀ ਦਾ ਪੱਲਾ ਫੜ ਚੁੱਕੇ ਹਨ।

                ਜੀਵਨ ਗੁਪਤਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਨਜ਼ਦੀਕੀ ਅਤੇ ਅੰਮ੍ਰਿਤਸਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ (ਮਜੀਠਾ), ਮਨੀਸ਼ਾ ਮਹਿਤਾ (ਗੜ੍ਹਸ਼ੰਕਰ), ਯੂਥ ਕਾਂਗਰਸ ਦੇ ਦਿੱਗਜ ਆਗੂ ਕੁਲਦੀਪ ਸਿੰਘ ਸਿੱਧੂਪੁਰ (ਫਤਿਹਗੜ੍ਹ ਸਾਹਿਬ), ਨਰਿੰਦਰਪਾਲ ਸਿੰਘ ਆਦਿ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ।

          ਕੇਂਦਰੀ ਲੀਡਰਸ਼ਿਪ, ਸੂਬਾਈ ਲੀਡਰਸ਼ਿਪ ਅਤੇ ਜੀਵਨ ਗੁਪਤਾ ਨੇ ਨਵੇਂ ਸ਼ਾਮਿਲ ਹੋਏ ਕਾਰਜਕਰਤਾਵਾਂ ਨੂੰ ਜੀ-ਆਈਆਂ ਕਹਿੰਦਿਆਂ ਕਿਹਾ ਕਿ ਇਹ ਸਾਰੇ ਲੋਕ ਭਾਜਪਾ ਦੀਆਂ ਦੇਸ਼ ਪਖੀ, ਕਿਸਾਨੀ ਪੱਖੀ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਇਹਨਾਂ ਸਾਰੀਆਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਨ-ਸਨਮਾਨ ਅਤੇ ਸਤਿਕਾਰ ਦਿੱਤਾ ਜਾਵੇਗਾ। ਇਹ ਸਭ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਆਪਣੇ-ਆਪਣੇ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਆਪਣੇ-ਆਪਣੇ ਹਲਕੇ ਦੇ ਭਾਜਪਾ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣਗੇ। ਦੂਜੇ ਪਾਸੇ, ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਉਪਰ ਪਾਰਟੀ ਵੱਲੋਂ ਜਤਾਏ ਗਏ ਭਰੋਸੇ ‘ਤੇ ਪੂਰਾ ਉਤਰਨ ਦਾ ਭਰੋਸਾ ਦਿੱਤਾ ਅਤੇ ਕੇਂਦਰ ਸਰਕਾਰ ਅਤੇ ਪਾਰਟੀ ਵਿਚਾਰਧਾਰਾ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪੁਹੁੰਚਾ ਕੇ ਪਾਰਟੀ ਨੂੰ ਹੋਰ ਮਜਬੂਤ ਕਰਨ ਅਤੇ ਉਮੀਦਵਾਰਾਂ ਨੂੰ ਜਿਤਾਉਣ ਦਾ ਵੀ ਭਰੋਸਾ ਦਿੱਤਾ।

NO COMMENTS

LEAVE A REPLY