ਵਿਕਾਸ ਠਾਕੁਰ ਨੇ ਸਾਰਿਆਂ ਨੂੰ ਘਰ-ਘਰ ਤਿਰੰਗਾ ਲਹਿਰਾਉਣ ਦਾ ਸੱਦਾ ਦਿੱਤਾ

0
23

 

ਜੀਵਨ ਗੁਪਤਾ ਨੇ ਮੈਡਲ ਜੇਤੂ ਵਿਕਾਸ ਠਾਕੁਰ ਨੂੰ ਕੀਤਾ ਸਨਮਾਨਿਤ।

ਲੁਧਿਆਣਾ/ਅੰਮ੍ਰਿਤਸਰ 8 ਅਗਸਤ (ਪਵਿੱਤਰ ਜੋਤ ) : ਭਾਰਤ ਦੇ ਹੈਵੀਵੇਟ ਵੇਟਲਿਫਟਰ ਵੱਲੋਂ ਰਾਸ਼ਟਰਮੰਡਲ ਖੇਡਾਂ ਵਿੱਚ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਵਿਕਾਸ ਠਾਕੁਰ ਦਾ ਅੱਜ ਉਨ੍ਹਾਂ ਦੇ ਜੱਦੀ ਸ਼ਹਿਰ ਪੁੱਜਣ ’ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ ਵੱਲੋਂ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।
ਜੀਵਨ ਗੁਪਤਾ ਨੇ ਇਸ ਮੌਕੇ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਮਨਾਏ ਜਾ ਰਹੇ ਅੰਮ੍ਰਿਤ ਮਹੋਤਸਵ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਘਰ-ਘਰ ਤਿਰੰਗਾ ਮੁਹਿੰਮ ਤਹਿਤ ਵਿਕਾਸ ਠਾਕੁਰ ਨੂੰ ਤਿਰੰਗਾ ਭੇਂਟ ਕੀਤਾ। ਵਿਕਾਸ ਠਾਕੁਰ ਨੇ ਪੰਜਾਬ ਦੇ ਸਮੂਹ ਲੋਕਾਂ ਨੂੰ ਸ਼ਾਮ ਨੂੰ ਆਪਣੇ ਘਰਾਂ ‘ਤੇ ਭਾਰਤੀ ਝੰਡੇ ਦਾ ਤਿਰੰਗਾ ਲਹਿਰਾਉਣ ਦਾ ਸੱਦਾ ਵੀ ਦਿੱਤਾ।
ਵਿਕਾਸ ਠਾਕੁਰ ਨੂੰ ਹੋਰ ਮਿਹਨਤ ਕਰਨ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕਰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਦੱਸਣਯੋਗ ਹੈ ਕਿ ਲੁਧਿਆਣਾ ਦੇ ਰਹਿਣ ਵਾਲੇ ਵਿਕਾਸ ਠਾਕੁਰ ਨੇ 96 ਕਿਲੋ ਵੇਟਲਿਫਟਿੰਗ ਮੁਕਾਬਲੇ ਵਿੱਚ 346 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਜਿੱਤਿਆ ਹੈ।

NO COMMENTS

LEAVE A REPLY