ਚੰਡੀਗੜ੍ਹ/ਅੰਮ੍ਰਿਤਸਰ, 14 ਦਸੰਬਰ (ਰਾਜਿੰਦਰ ਧਾਨਿਕ) : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਾਵਾਂ ਦਾ ਐਲਾਨ ਕੀਤਾ ਗਿਆ। ਸ਼ਰਮਾ ਵੱਲੋਂ ਭਾਜਪਾ ਦੀ ਸੂਬਾ ਅਨੁਸ਼ਾਸਨੀ ਕਮੇਟੀ, ਸੂਬਾ ਚੋਣ ਕਮੇਟੀ ਅਤੇ ਵਿਸ਼ੇਸ਼ ਸੱਦਾ ਪੱਤਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾ ਅਨੁਸ਼ਾਸਨੀ ਕਮੇਟੀ ਵਿੱਚ 6 ਮੈਂਬਰਾਂ, ਚੋਣ ਕਮੇਟੀ ਵਿੱਚ 15 ਮੈਂਬਰ ਅਤੇ ਕੌਮੀ ਲੀਡਰਸ਼ਿਪ ਵੱਲੋਂ 3 ਵਿਸ਼ੇਸ਼ ਸੱਦੇ ਵਾਲਿਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਗੁਪਤਾ ਨੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਵਿੱਚ ਵਿਨੋਦ ਸ਼ਰਮਾ, ਨਿਧੜਕ ਸਿੰਘ ਬਰਾੜ, ਕੇਵਲ ਕੁਮਾਰ, ਸ੍ਰੀਮਤੀ ਵਰਿੰਦਰ ਕੌਰ ਥਾਂਦੀ, ਡਾ: ਜਸਵਿੰਦਰ ਸਿੰਘ ਢਿੱਲੋਂ ਅਤੇ ਅਰੁਨੇਸ਼ ਸ਼ਾਕਰ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸੂਲੂ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਅਵਿਨਾਸ਼ ਰਾਏ ਖੰਨਾ, ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨੋਰੰਜਨ ਕਾਲੀਆ, ਹਰਜੀਤ ਸਿੰਘ ਗਰੇਵਾਲ, ਤੀਕਸ਼ਣ ਸੂਦ, ਰਾਣਾ ਗੁਰਮੀਤ ਸਿੰਘ ਸੋਢੀ, ਸਰਬਜੀਤ ਸਿੰਘ ਵਿਰਕ, ਕੇਵਲ ਸਿੰਘ ਢਿੱਲੋਂ, ਰਾਜ ਕੁਮਾਰ ਵੇਰਕਾ ਅਤੇ ਮਹਿਲਾ ਮੋਰਚਾ ਦੀ ਪ੍ਰਧਾਨ ਸ੍ਰੀਮਤੀ ਮੀਨੂੰ ਸੇਠੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਨੀ ਅਤੇ ਪ੍ਰਦੇਸ਼ ਭਾਜਪਾ ਦੇ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਨੂੰ ਵਿਸ਼ੇਸ਼ ਸੱਦੇ ਵਜੋਂ ਸ਼ਾਮਲ ਕੀਤਾ ਗਿਆ ਹੈ।