ਸ੍ਰੀਨਿਵਾਸੁਲੂ , ਬਿਕਰਮਜੀਤ ਚੀਮਾ ਅਤੇ ਪ੍ਰਵੀਨ ਬਾਂਸਲ ਨੇ ਭਾਜਪਾ ਅੰਮ੍ਰਿਤਸਰ ਕੋਰ ਗਰੁੱਪ ਨਾਲ ਦੋ ਰੋਜ਼ਾ ਸੂਬਾ ਕਾਰਜਕਾਰਨੀ ਸਬੰਧੀ ਮੀਟਿੰਗ ਕੀਤੀ।
ਅੰਮ੍ਰਿਤਸਰ 19 ਜਨਵਰੀ ( ਪਵਿੱਤਰ ਜੋਤ): ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਦੇ ਕੋਰ ਗਰੁੱਪ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਭਾਜਪਾ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਹੋਈ। ਜਿਸ ਵਿੱਚ ਜਥੇਬੰਦੀ ਦੇ ਜਨਰਲ ਸਕੱਤਰ ਸ੍ਰੀਨਿਵਾਸੁਲੂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਅਤੇ ਭਾਜਪਾ ਅੰਮ੍ਰਿਤਸਰ ਦੇ ਇੰਚਾਰਜ ਪ੍ਰਵੀਨ ਬਾਂਸਲ ਵੀ ਮੌਜੂਦ ਸਨ। ਸ੍ਰੀਨਿਵਾਸੁਲੂ ਨੇ 22 ਅਤੇ 23 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੀ ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦੀਆਂ ਤਿਆਰੀਆਂ ਸਬੰਧੀ ਹਾਜ਼ਰ ਅਹੁਦੇਦਾਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ। ਇਸ ਸਬੰਧੀ ਸੂਬਾਈ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ ਸ੍ਰੀਨਿਵਾਸੂਲੂ ਨੇ ਦੱਸਿਆ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ 22 ਅਤੇ 23 ਜਨਵਰੀ ਨੂੰ ਭਾਜਪਾ ਦਫ਼ਤਰ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ। ਜਿਸ ਨੂੰ ਲੈ ਕੇ ਅੱਜ ਬੀਜੇਪੀ ਦੇ ਕੋਰ ਗਰੁੱਪ ਦੀ ਮੀਟਿੰਗ ਵਿੱਚ ਵਿਸਤ੍ਰਿਤ ਚਰਚਾ ਤੋਂ ਬਾਅਦ ਰਣਨੀਤੀ ਤੈਅ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 22 ਅਤੇ 23 ਜਨਵਰੀ ਨੂੰ ਸੂਬਾ ਕਾਰਜਕਾਰਨੀ ਦੀ ਮੀਟਿੰਗ ਵਿੱਚ ਪੰਜਾਬ ਭਰ ਤੋਂ ਕੌਮੀ ਪੱਧਰ ਦੇ ਅਹੁਦੇਦਾਰ ਸ਼ਮੂਲੀਅਤ ਕਰਨਗੇ। ਸ੍ਰੀਨਿਵਾਸਲੂ ਨੇ ਕਾਰਜਕਾਰਨੀ ਦੇ ਪ੍ਰਬੰਧਾਂ ਦੇ ਸਬੰਧ ਵਿੱਚ ਅਹੁਦੇਦਾਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਵੀ ਸੌਂਪੀਆਂ।ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਸੂਬਾ ਸਕੱਤਰ ਰਾਜੇਸ਼ ਹਨੀ, ਸਾਬਕਾ ਸਿਹਤ ਮੰਤਰੀ ਡਾ: ਬਲਦੇਵ ਰਾਜ ਚਾਵਲਾ, ਡਾ. , ਰਜਿੰਦਰ ਮੋਹਨ ਸਿੰਘ ਛੀਨਾ, ਰਾਕੇਸ਼ ਗਿੱਲ, ਰੀਨਾ ਜੇਤਲੀ, ਰਾਹੁਲ ਮਹੇਸ਼ਵਰੀ, ਆਨੰਦ ਸ਼ਰਮਾ, ਕੇਵਲ ਗਿੱਲ, ਬਖਸ਼ੀ ਰਾਮ ਅਰੋੜਾ, ਐਡਵੋਕੇਟ ਕੁਮਾਰ ਅਮਿਤ, ਡਾ: ਰਾਮ ਚਾਵਲਾ, ਸੁਖਮਿੰਦਰ ਸਿੰਘ ਪਿੰਟੂ, ਜਗਮੋਹਨ ਸਿੰਘ ਰਾਜੂ, ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਆਦਿ ਹਾਜ਼ਰ ਸਨ |