ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ 25 ਮਈ ਨੂੰ ਗੁਰੂਨਗਰੀ ਵਿੱਚ ਹੋਵੇਗੀ : ਮੁਨੀਸ਼ ਸ਼ਰਮਾ

0
9

 

ਅੰਮ੍ਰਿਤਸਰ 24 ਮਈ (ਰਾਜਿੰਦਰ ਧਾਨਿਕ) : ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ 25 ਮਈ ਨੂੰ ਭਾਜਪਾ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਟਲ ਕੁਮਾਰ ਵਿਖੇ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਜਨਰਲ ਸਕੱਤਰ ਮੁਨੀਸ਼ ਸ਼ਰਮਾ ਨੇ ਆਪਣੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਸ ਮੀਟਿੰਗ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਦੀ ਕੌਮੀ ਅਤੇ ਸੂਬਾਈ ਲੀਡਰਸ਼ਿਪ, ਭਾਜਪਾ ਪੰਜਾਬ ਦੇ ਸੂਬਾ ਅਹੁਦੇਦਾਰ, ਸੂਬਾ ਕੋਰ ਗਰੁੱਪ ਦੇ ਮੈਂਬਰ, ਜ਼ਿਲ੍ਹਾ ਕੋਰ ਗਰੁੱਪ ਮੈਂਬਰ, ਸੂਬਾ ਕਾਰਜਕਾਰਨੀ ਮੈਂਬਰ, ਜ਼ਿਲ੍ਹਾ ਕਾਰਜਕਾਰਨੀ ਮੈਂਬਰ, ਸੂਬਾ ਫਰੰਟ ਦੇ ਅਹੁਦੇਦਾਰ, ਸੂਬਾ ਸੈੱਲ ਦੇ ਅਹੁਦੇਦਾਰ, ਸਰਕਲ ਪ੍ਰਧਾਨ ਅਤੇ ਉਨ੍ਹਾਂ ਦੇ ਜਨਰਲ ਸਕੱਤਰ ਅਤੇ ਜ਼ਿਲ੍ਹਾ ਸੈੱਲਾਂ ਦੇ ਪ੍ਰਧਾਨ ਆਦਿ ਸ਼ਾਮਲ ਹੋਣਗੇ।

NO COMMENTS

LEAVE A REPLY