ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਹੜਤਾਲ ਤੋਂ ਵਾਪਸ ਪਰਤੇ ਸਫਾਈ ਸੀਵਰੇਜ਼ ਮੁਲਾਜ਼ਮ

0
21

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵਿਨੋਦ ਬਿੱਟਾ,ਸੁਰਿੰਦਰ ਟੋਨਾ ਨੇ ਕੀਤੀ ਬੈਠਕ

ਅੰਮ੍ਰਿਤਸਰ,7 ਦਸੰਬਰ (ਅਰਵਿੰਦਰ ਵੜੈਚ)- ਪੰਜਾਬ ਦੀਆਂ ਨਗਰ ਨਿਗਮਾਂ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਚਰਨਜੀਤ ਸਿੰਘ ਚੰਨੀ ਦਿੱਤੇ ਗਏ ਭਰੋਸੇ ਤੋਂ ਬਾਅਦ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ। ਸਰਕਟ ਹਾਊਸ ਅੰਮ੍ਰਿਤਸਰ ਵਿਖੇ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਵਿਨੋਦ ਬਿੱਟਾ ਅਤੇ ਚੇਅਰਮੈਨ ਸੁਰਿੰਦਰ ਟੋਨਾ ਨਾਲ ਹੋਈ ਬੈਠਕ ਦੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਫ਼ਾਈ ਅਤੇ ਸੀਵਰੇਜ਼ ਕਰਮਚਾਰੀਆਂ ਦੀਆਂ ਮੰਗਾਂ ਛੇਤੀ ਪੂਰਾ ਕਰਨ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਮੇਅਰ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਸੰਦੀਪ ਰਿਸ਼ੀ ਨੂੰ ਲੋਕਲ ਪੱਧਰ ਦੀਆਂ ਮੰਗਾਂ ਪੂਰੀਆਂ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਪੰਜਾਬ ਪੱਧਰ ਦੀਆਂ ਮੰਗਾਂ ਨੂੰ ਛੇਤੀ ਸਰਕਾਰ ਵੱਲੋਂ ਪੂਰਾ ਕੀਤਾ ਜਾਵੇਗਾ।
ਫੈਡਰੇਸ਼ਨ ਦੇ ਪ੍ਰਧਾਨ ਵਿਰੋਧ ਬਿੱਟਾ,ਸੁਰਿੰਦਰ ਟੋਨਾ ਨੇ ਕਿਹਾ ਕਿ ਪੂਰੇ ਪੰਜਾਬ ਦੀਆਂ ਨਗਰ ਨਿਗਮਾਂ ਵਿੱਚ ਕੰਮ ਕਰਦੇ ਸਫਾਈ ਅਤੇ ਸੀਵਰੇਜ਼ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਸਰਕਾਰ ਦੀਆਂ ਟਾਲ-ਮਟੋਲ ਦੀਆਂ ਨੀਤੀਆਂ ਤੋਂ ਪਰੇਸ਼ਾਨ ਹੋ ਕੇ ਹੜਤਾਲ ਸ਼ੁਰੂ ਕੀਤੀ ਗਈ ਸੀ। ਮੇਅਰ ਅਤੇ ਕਮਿਸ਼ਨਰ ਦੀ ਹਾਜਰੀ ਵਿੱਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਮੰਗਲਵਾਰ ਦੁਪਹਿਰ ਤੋਂ ਬਾਅਦ ਹੜਤਾਲ ਫਿਲਹਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ।

NO COMMENTS

LEAVE A REPLY