ਬੁੱਧਵਾਰ ਤੋਂ ਕੰਮਾਂ ਦੇ ਡੱਟ ਜਾਣ ਕਰਮਚਾਰੀ-ਵਿਨੋਦ ਬਿੱਟਾ, ਸੁਰਿੰਦਰ ਟੋਨਾ
ਅੰਮ੍ਰਿਤਸਰ,7 ਦਸੰਬਰ (ਪਵਿੱਤਰ ਜੋਤ)- ਪੰਜਾਬ ਭਰ ਤੋਂ ਨਗਰ ਨਿਗਮਾਂ ਵਿੱਚ ਕੰਮ ਕਰਦੇ ਸਫਾਈ ਤੇ ਸੀਵਰੇਜ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਵਿਰੋਧ ਵਿੱਚ ਹੜਤਾਲ ਜਾਰੀ ਰਹੀ। ਹਾਲਾ ਕਿ ਯੂਨੀਅਨ ਨੇਤਾਵਾਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬੈਠਕ ਤੋਂ ਬਾਅਦ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਪਰ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਵਿਨੋਦ ਬਿੱਟਾ, ਚੇਅਰਮੈਨ ਸੁਰਿੰਦਰ ਟੋਨਾ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਸਮੂਹ ਕਰਮਚਾਰੀਆਂ ਨੂੰ ਅੱਜ ਬੁੱਧਵਾਰ ਤੋਂ ਆਪਣੇ ਕੰਮਾ ਤੇ ਪਰਤ ਕੇ ਡੱਟ ਕੇ ਗੁਰੂ ਨਗਰੀ ਦੀ ਸਫ਼ਾਈ ਕਰਨ ਲਈ ਕਿਹਾ ਗਿਆ। ਨਗਰ ਨਿਗਮ ਅੰਮ੍ਰਿਤਸਰ ਵਿਖੇ ਲਗਾਤਾਰ ਦੂਸਰੇ ਦਿਨ ਕੀਤੀ ਹੜਤਾਲ ਦੇ ਦੌਰਾਨ ਵਿਨੋਦ ਬਿੱਟਾ,ਸੁਰਿੰਦਰ ਟੋਨਾ ਅਤੇ ਹੋਰ ਯੂਨੀਅਨ ਬੁਲਾਰਿਆਂ ਨੇ ਕਿਹਾ ਕਿ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਵੱਲੋਂ ਪੰਜਾਬ ਪੱਧਰ ਤੇ ਕੀਤੇ ਜਾ ਰਹੇ ਸੰਘਰਸ਼ ਅਤੇ ਸਰਕਾਰ ਦੇ ਉੱਚ ਨੇਤਾਵਾਂ ਦੇ ਨਾਲ਼ ਬੈਠਕਾਂ ਤੋਂ ਬਾਅਦ ਕਰਮਚਾਰੀਆਂ ਨੂੰ ਪੇ-ਸਕੇਲ ਦੇਣ ਦਾ ਐਲਾਨ ਕੀਤਾ ਗਿਆ। ਜਿਸ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਵੀ ਕਰਦੇ ਹਨ। ਪਰ ਇਸ ਦੇ ਨਾਲ-ਨਾਲ ਕਰਮਚਾਰੀਆਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ। ਫ਼ਿਲਹਾਲ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਹੜਤਾਲ ਛੱਡ ਕੇ ਵਾਪਸ ਕੰਮ-ਕਾਜ ਕਰਨ ਲਈ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਪਰ ਆਉਂਦੇ ਦਿਨਾਂ ਵਿੱਚ ਸਰਕਾਰ ਸਰਕਾਰ ਨੂੰ ਦਿੱਤੇ ਮੰਗ ਪੱਤਰ ਤਹਿਤ ਮੰਗਾਂ ਨੂੰ ਛੇਤੀ ਪੂਰਾ ਨਾ ਕੀਤਾ ਗਿਆ। ਤਾਂ ਦੁਬਾਰਾ ਸੰਘਰਸ਼ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਅਤੇ ਸਰਕਾਰ ਤੇ ਦਬਾਅ ਬਣਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਜਿਸ ਵਜੋਂ ਸਮੂਹ ਕਰਮਚਾਰੀ ਵਧਾਈ ਦੇ ਪਾਤਰ ਹਨ। ਉਨ੍ਹਾਂ ਨੇ ਕਿਹਾ ਕਿ ਕੁਝ ਲੋਕ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਰਾਜਨੀਤੀ ਕਰ ਰਹੇ ਹਨ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਹਰ ਕਿਸੇ ਨੂੰ ਆਪਣਾ ਯੋਗਦਾਨ ਅਦਾ ਕਰਨਾ ਚਾਹੀਦਾ ਹੈ।
ਇਸ ਮੌਕੇ ਤੇ ਕੇਵਲ ਕੁਮਾਰ,ਕੁਮਾਰ ਦਰਸ਼ਨ,ਸ਼ਸ਼ੀ ਗਿੱਲ,ਕਰਨ ਮੱਟੂ,ਕਸਤੂਰੀ ਲਾਲ,ਬਲਵਿੰਦਰ ਬਿੱਲੂ,ਰਕੇਸ਼ ਲਾਲੀ,ਜਸਵਿੰਦਰ ਸਿੰਘ, ਗੋਲਡੀ,ਗੋਪੀ ਖੋਸਲਾ,ਭੁਪਿੰਦਰ ਸਿੰਘ,ਕੁਲਵੰਤ ਸਿੰਘ,ਰਤਨ ਸਿੰਘ,ਜਾਰਜ ਗਿੱਲ,,ਅਸ਼ੋਕ ਹੰਸ,ਦੀਪਕ ਗਿੱਲ,ਨਰੇਸ਼ ਕੁਮਾਰ,ਵਿੱਕੀ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਸਫਾਈ,ਸੀਵਰੇਜ,ਸਟਰੀਟ ਲਾਈਟ ਨਗਰ ਨਿਗਮ ਦੇ ਕਰਮਚਾਰੀ ਮੌਜੂਦ ਸਨ।