ਸਫ਼ਾਈ ਸੇਵਕ ਕਮਿਸ਼ਨ ਪੰਜਾਬ ਦੇ ਮੈਂਬਰ ਇੰਦਰਜੀਤ ਸਿੰਘ ਰਾਏਪੁਰ ਨੇ ਸਫਾਈ- ਸੀਵਰੇਜ ਕਰਮਚਾਰੀਆਂ ਦੀ ਲਈ ਸਾਰ

0
31

ਨਗਰ ਨਿਗਮ ਹਾਊਸ ਹਾਲ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਪਹੁੰਚੇ
_______
ਕਰਮਚਾਰੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਹੀਂ ਹੋਵੇਗਾ ਬਰਦਾਸ਼ਤ-ਵਿਨੋਦ ਬਿੱਟਾ, ਸੁਰਿੰਦਰ ਟੋਨਾ
_________

ਅੰਮ੍ਰਿਤਸਰ,9 ਦਸੰਬਰ (ਅਰਵਿੰਦਰ ਵੜੈਚ)- ਅੰਮ੍ਰਿਤਸਰ ਦੇ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਸਫਾਈ ਸੀਵਰੇਜ ਅਤੇ ਦਰਜਾ ਚਾਰ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਸੁਣਨ ਅਤੇ ਹੱਲ ਕਰਵਾਉਣ ਦੇ ਉਦੇਸ਼ ਨਾਲ ਸਫ਼ਾਈ ਸੇਵਕ ਕਮਿਸ਼ਨ ਪੰਜਾਬ ਦੇ ਮੈਂਬਰ ਇੰਦਰਜੀਤ ਸਿੰਘ ਰਾਏਪੁਰ ਉਚੇਚੇ ਤੌਰ ਤੇ ਪਹੁੰਚੇ। ਪ੍ਰੋਗਰਾਮ ਦੌਰਾਨ ਪੰਜਾਬ ਪੁਲਿਸ ਵਿਭਾਗ,ਪੁੱਡਾ ਵਿਭਾਗ,ਗੁਰੂ ਨਾਨਕ ਦੇਵ ਹਸਪਤਾਲ,ਮੈਂਟਲ ਹਸਪਤਾਲ, ਜ਼ਿਲ੍ਹਾ ਸਿੱਖਿਆ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ ਗਈ।
ਨਗਰ ਨਿਗਮ ਹਾਊਸ ਦੇ ਹਾਲ ਵਿੱਚ ਆਯੋਜਿਤ ਬੈਠਕ ਦੌਰਾਨ ਇੰਦਰਜੀਤ ਸਿੰਘ ਰਾਏਪੁਰ ਵੱਲੋਂ ਸਫਾਈ,ਸੀਵਰੇਜ ਅਤੇ ਦਰਜਾ ਚਾਰ ਕਰਮਚਾਰੀਆਂ ਦੇ ਕੰਮਕਾਜ, ਰਹਿਣ-ਸਹਿਣ, ਮਿਲਣ ਵਾਲੀਆਂ ਤਨਖ਼ਾਹਾਂ ਅਤੇ ਭੱਤੇ, ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੇ ਵਿਚਾਰ ਵਟਾਂਦਰੇ ਕੀਤੇ ਗਏ। ਜਿਨ੍ਹਾਂ ਵਿਭਾਗਾਂ ਦੇ ਕਰਮਚਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ 15 ਦਿਨਾਂ ਵਿੱਚ ਰਿਪੋਰਟ ਤਲਬ ਕਰਨ ਅਤੇ ਕਰਮਚਾਰੀਆਂ ਦੇ ਨਾਲ ਪਿਆਰ ਨਾਲ ਪੇਸ਼ ਆਉਂਦੇ ਆਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਨਗਰ ਨਿਗਮ ਵਿੱਚ ਕੰਮ ਕਰਦੇ 195 ਸੀਵਰੇਜ ਕਰਮਚਾਰੀਆਂ ਦੇ ਖਾਤਿਆਂ ਵਿੱਚ ਤਨਖਾਹ ਪਾ ਕੇ 15 ਦਿਨ ਦੇ ਅੰਦਰ ਰਿਪੋਰਟ ਪੇਸ਼ ਕੀਤੀ ਜਾਵੇ। ਉਹਨਾਂ ਨੇ ਕਿਹਾ ਕਿ ਪੰਜਾਬ ਪੁਲਿਸ ਵਿਭਾਗ ਦੇ ਕਰਮਚਾਰੀਆਂ ਦੀ ਤਨਖਾਹ ਖਾਤਿਆਂ ਵਿੱਚ ਜਾ ਸਕਦੀ ਹੈ ਨਗਰ ਨਿਗਮ ਦੇ ਕਰਮਚਾਰੀਆਂ ਵਿਚ ਕਿਉਂ ਨਹੀਂ ਪਾਈ ਜਾ ਰਹੀ ਹੈ। ਸ਼ਿਕਾਇਤ ਮਿਲਣ ਉਪਰੰਤ ਨਗਰ ਨਿਗਮ ਦੀ ਕਲਰਕ ਮੋਨਿਕਾ ਦਾ ਰਿਕਾਰਡ ਤਲਬ ਕਰਨ ਲਈ ਵੀ ਕਿਹਾ ਗਿਆ। ਗੁਰੂ ਨਾਨਕ ਦੇਵ ਹਸਪਤਾਲ ਵਿੱਚ ਸਫ਼ਾਈ ਦੇ ਕੰਮਾਂ ਦੇ ਠੇਕੇ ਵਾਲੀ ਕੰਪਨੀ ਵੱਲੋਂ ਕਰੋਨਾ ਕਾਲ ਦੇ ਦੌਰਾਨ ਰੱਖੇ ਗਏ 174 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੇ ਫੈਸਲੇ ਉੱਪਰ ਵੀ ਸਖ਼ਤ ਨੋਟਿਸ ਲੈਂਦਿਆਂ 15 ਦਿਨਾਂ ਅੰਦਰ ਪੂਰੀ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ ਗਏ।
ਬੈਠਕ ਦੌਰਾਨ ਮੌਜੂਦ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਵਿਨੋਦ ਬਿੱਟਾ ਅਤੇ ਚੇਅਰਮੈਨ ਸੁਰਿੰਦਰ ਟੋਨਾ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਤੋਂ ਬਾਅਦ ਕਰਮਚਾਰੀਆਂ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਅਗਰ ਅਸੀਂ ਕਿਸੇ ਦਾ ਫੁੱਲਾਂ ਦੇ ਨਾਲ ਸਨਮਾਨ ਕਰ ਸਕਦੇ ਹਾਂ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਅਣਦੇਖਿਆ ਕਰਨ ਤੇ ਉਹਨਾਂ ਦੇ ਪੁਤਲੇ ਵੀ ਸਾੜ ਕੇ ਰੋਸ ਪ੍ਰਦਰਸ਼ਨ ਕਰ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਅਗਰ ਬੈਠਕ ਦੌਰਾਨ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਜਾਂ ਨੋਟ ਕੀਤਾ ਜਾ ਸਕਦਾ ਹੈ ਉਨ੍ਹਾਂ ਨੂੰ ਹੱਲ ਵੀ ਕਰਵਾਇਆ ਜਾਵੇ। ਬੈਠਕ ਦੌਰਾਨ 33 ਸੀਵਰੇਜ ਕਰਮਚਾਰੀਆਂ ਦੇ ਮਾਮਲੇ ਦੌਰਾਨ ਚੋਰ ਮੌਰੀ ਰਸਤੇ ਭ੍ਰਿਸ਼ਟਾਚਾਰੀ ਨਾਲ ਤਿੰਨ ਕਰਮਚਾਰੀ ਰੱਖਣ ਦਾ ਮਾਮਲਾ ਵੀ ਗਰਮਾਇਆ ਰਿਹਾ। ਯੂਨੀਅਨ ਨੇਤਾ ਦੀਪਕ ਗਿੱਲ, ਜ਼ੋਰਜ,ਤਰਸੇਮ ਸਿੰਘ ਵੱਲੋਂ ਵੀ ਕਰਮਚਾਰੀਆਂ ਦੇ ਹੱਕ ਵਿੱਚ ਆਵਾਜ਼ ਉਠਾਈ ਗਈ।
ਬੈਠਕ ਦੇ ਦੌਰਾਨ ਜਾਇੰਟ ਕਮਿਸ਼ਨਰ ਹਰਦੀਪ ਸਿੰਘ, ਸਿਹਤ ਅਧਿਕਾਰੀ ਡਾ.ਯੋਗੇਸ਼ ਅਰੋੜਾ,ਡਾ.ਕਿਰਨ ਕੁਮਾਰ,ਅਕਾਉਂਟ ਅਧਿਕਾਰੀ ਮਨੂੰ ਸ਼ਰਮਾ, ਸਤਪਾਲ ਅਸ਼ਵਨੀ ਕੁਮਾਰ,ਮਨਜੀਤ ਸਿੰਘ,ਚੀਫ ਸੈਨੇਟਰੀ ਇੰਸਪੈਕਟਰ ਮਲਕੀਤ ਸਿੰਘ,ਏ.ਸੀ.ਪੀ ਸਰਬਜੀਤ ਸਿੰਘ ਬਾਜਵਾ, ਰਣਜੀਤ ਐਵੇਨਿਊ ਦੇ ਚੌਕੀ ਇੰਚਾਰਜ ਰੋਬਿਨ ਹੰਸ, ਇੰਸਪੈਕਟਰ ਹਰਪਾਲ ਸਿੰਘ,ਡਿਪਟੀ ਮੈਡੀਕਲ ਸੁਪਰਡੈਂਟ ਡਾਕਟਰ ਆਈ ਪੀ ਐਸ ਗਰੋਵਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

NO COMMENTS

LEAVE A REPLY