ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਤੇ ਜ਼ੋਰ ਦਿੱਤਾ

0
33

ਅੰਮ੍ਰਿਤਸਰ 17 ਦਸੰਬਰ (ਪਵਿੱਤਰ ਜੋਤ) : ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਸਿਵਲ ਹਸਪਤਾਲ ਦੇ ਪ੍ਰਧਾਨ ਰਕੇਸ਼ ਸ਼ਰਮਾ ਦੀ ਅਗਵਾਈ ਵਿਚ ਅੱਜ ਸਿਵਲ  ਸਰਜਨ ਅੰਮ੍ਰਿਤਸਰ ਨੂੰ ਮੰਗ ਪੱਤਰ ਦਿੱਤਾ ਗਿਆ। ਉਹਨਾਂ ਕਿਹਾ ਕਿ ਸਿਵਲ ਸਰਜਨ ਨੇ ਸਾਡੀਆਂ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨਾਂ ਨੇ ਸਾਡੀਆ ਮੰਗਾ ਨੂੰ ਜਾਇਜ ਮੰਨਿਆ ਅਤੇ ਭਰੋਸਾ ਦਿਵਾਇਆ ਕਿ ਉਹ ਉਪ ਮੁੱਖ ਮੰਤਰੀ, ਸਿਹਤ ਮੰਤਰੀ ਪੰਜਾਬ ਨਾਲ ਮੀਟਿੰਗ ਕਰਕੇ ਜਲਦੀ ਹੱਲ ਕਰਵਾਉਣਗੇ । ਐਸੋਸੀਏਸ਼ਨ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਦਾ ਹੱਲ ਨਾ ਕਰਵਾਇਆ ਗਿਆ ਤਾਂ ਸੰਘਰਸ਼ ਨੂੰ ਤੇਜ਼ ਕਰਨ ਲਈ ਮਜ਼ਬੂਰ ਹੋਣਾ ਪਏਗਾ।

NO COMMENTS

LEAVE A REPLY