ਖੋਖਾ ਲਗਾ ਕੇ ਨਜਾਇਜ ਕਬਜਾ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ : ਅਸਟੇਟ ਅਫ਼ਸਰ

0
68

ਅੰਮ੍ਰਿਤਸਰ 17 ਦਸੰਬਰ (ਪਵਿੱਤਰ ਜੋਤ) :  ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਵੱਲੋਂ ਬਟਾਲਾ ਰੋਡ ਵਿਖੇ ਸੜਕ ਉਪਰ ਲੱਗੇ ਖੋਖੇ, ਜਿਸ ਕਾਰਨ ਆਵਾਜਾਈ ਵਿੱਚ ਕਾਫੀ ਵਿਘਨ ਪੈ ਰਿਹਾ ਸੀ, ਇਸ ਖੋਖੇ ਨੂੰ ਮੌਕੇ ਤੋਂ ਚੁਕਵਾ ਕੇ ਨਗਰ ਨਿਗਮ ਦੇ ਸਟੋਰ ਵਿੱਚ ਜਮਾਂ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਕਾਬਜਕਾਰ ਨੂੰ ਹਦਾਇਤ ਕੀਤੀ ਗਈ ਹੈ ਕਿ ਦੁਬਾਰਾ ਇਸ ਜਗਾਂ ਤੇ ਖੋਖਾ ਲਗਾ ਕੇ ਨਜਾਇਜ ਕਬਜਾ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ।
ਇਸਦੇ ਨਾਲ ਹੀ ਸਕੱਤਰੀ ਬਾਗ ਦੇ ਸਾਹਮਣੇ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸੇਲ ਕੀਤੀ ਜਾਣ ਵਾਲੀ ਲਗਭਗ 100 ਵਰਗ ਗਜ਼ ਜਮੀਨ ਉਪਰ ਕੁਝ ਵਿਅਕਤੀਆਂ ਵੱਲੋਂ ਨਜਾਇਜ ਤੌਰ ਤੇ ਕਬਜਾ ਕਰਕੇ ਸਾਈਕਲ ਸਟੈਂਡ ਚਲਾਇਆ ਜਾ ਰਿਹਾ ਸੀ, ਜਿਸ ਉਪਰ ਕਾਰਵਾਈ ਕਰਦੇ ਹੋਏ ਮੌਕੇ ਤੇ ਚੱਲ ਰਹੇ ਸਾਈਕਲ ਸਟੈਂਡ ਨੂੰ ਬੰਦ ਕਰਵਾ ਦਿੱਤਾ ਗਿਆ ਅਤੇ ਇਸ ਜਗਾਂ ਦੇ ਆਲੇ-ਦੁਆਲੇ ਤਾਰ ਲਗਾ ਕੇ ਕੀਤੇ ਨਜਾਇਜ ਕਬਜੇ ਨੂੰ ਮੌਕੇ ਤੋਂ ਹਟਾ ਦਿੱਤਾ ਗਿਆ ਹੈ। ਮੌਕੇ ਤੇ ਕੁਝ ਵਿਅਕਤੀਆਂ ਵੱਲੋਂ ਨਗਰ ਨਿਗਮ ਵੱਲੋਂ ਕੀਤੀ ਜਾ ਰਹੀ ਕਾਰਵਾਈ ਵਿੱਚ ਵਿਘਨ ਪਾਇਆ ਗਿਆ ਅਤੇ ਫੀਲਡ ਸਟਾਫ ਦੇ ਨਾਲ ਬਦਸਲੂਕੀ ਵੀ ਕੀਤੀ ਗਈ, ਜਿਸਤੇ ਮੌਕੇ ਤੇ ਨਗਰ ਨਿਗਮ ਦੀ ਪੁਲਿਸ ਟੀਮ ਵੱਲੋਂ ਸਥਿਤੀ ਤੇ ਕਾਬੂ ਪਾਇਆ ਗਿਆ ਅਤੇ ਮੌਕੇ ਤੋਂ ਨਜਾਇਜ ਕਬਜੇ ਨੂੰ ਹਟਵਾਇਆ ਗਿਆ। ਇਸਦੇ ਨਾਲ ਹੀ ਸਰਕਾਰੀ ਜਗਾਂ ਉਪਰ ਜੋ ਸਮਾਨ ਪਿਆ ਹੋਇਆ ਸੀ, ਉਸ ਸਮਾਨ ਨੂੰ ਵੀ ਮੌਕੇ ਤੋਂ ਹਟਾ ਦਿੱਤਾ ਗਿਆ ਹੈ।
ਇਸਦੇ ਨਾਲ ਹੀ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰ ਵਿੱਚ ਸਰਕਾਰੀ ਜਮੀਨਾਂ/ਫੁੱਟਪਾਥਾਂ/ਦੁਕਾਨਾਂ ਦੇ ਬਾਹਰ/ਬਰਾਂਡਿਆਂ ਵਿੱਚ ਕੋਈ ਵੀ ਵਿਅਕਤੀ ਸਮਾਨ ਆਦਿ ਰੱਖ ਕੇ ਨਜਾਇਜ ਕਬਜਾ ਕਰਨ ਦੀ ਕੋਸ਼ਿਸ਼ ਨਾ ਕਰੇ। ਜੇਕਰ ਕੋਈ ਵਿਅਕਤੀ ਸ਼ਹਿਰ ਵਿੱਚ ਸਰਕਾਰੀ ਜਮੀਨ/ਫੁੱਟਪਾਥਾਂ/ਦੁਕਾਨਾਂ ਦੇ ਬਾਹਰ/ਬਰਾਂਡਿਆਂ ਵਿੱਚ ਸਮਾਨ ਰੱਖ ਕੇ ਨਜਾਇਜ ਕਬਜਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।
ਅੱਜ ਦੀ ਇਸ ਕਾਰਵਾਈ ਵਿੱਚ ਰਾਜ ਕੁਮਾਰ, ਅਰੁਣ ਸਹਿਜਪਾਲ, ਵਿਭਾਗੀ ਅਮਲਾ ਅਤੇ ਪੁਲਿਸ ਫੋਰਸ ਸ਼ਾਮਿਲ ਸਨ।

NO COMMENTS

LEAVE A REPLY