ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਵਿਧਾਨ ਸਭਾ ਹਲਕਾ ਉੱਤਰੀ ’ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

0
33

ਮੇਅਰ ਰਿੰਟੂ ਨੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ਤੇ ਕੀਤੇ ਹੱਲ ਕੀਤੇ
ਸ਼ਹਿਰ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਅਸੀਂ ਪੂਰੇ ਕੀਤੇ:  ਮੇਅਰ ਕਰਮਜੀਤ ਸਿੰਘ ਰਿੰਟੂ
ਅੰਮ੍ਰਿਤਸਰ 19 ਦਸੰਬਰ (ਰਾਜਿੰਦਰ ਧਾਨਿਕ)  : ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਗੁਰੂ ਦੀ ਨਗਰੀ ਅੰਮ੍ਰਿਤਸਰ ਸ਼ਹਿਰ ਦੇ ਹਰ ਇਲਾਕੇ ਵਿੱਚ ਬਹੁਪੱਖੀ ਵਿਕਾਸ ਕਰਵਾਏ ਗਏ ਹਨ।। ਇਸੇ ਲੜੀ ਤਹਿਤ ਅੱਜ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰ. 12 ਦੇ ਪ੍ਰੋਫੈਸਰ ਕਾਲੋਨੀ ਦੇ ਆਸ ਪਾਸ ਦੀਆਂ ਗਲੀਆਂ, ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਅਤੇ ਇਸੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਵਾਰਡ ਨੰ: 13 ’ਚ ਫਤਿਹ ਸਿੰਘ ਐਵੀਨਿਊ ਦੇ ਆਸ ਪਾਸ ਦੀਆਂ ਗਲੀਆਂ, ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ।। ਜ਼ਿਕਰਯੋਗ ਹੈ ਕਿ ਇਸ ਇਲਾਕੇ ਵਿਚ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਆ ਰਹੀਆਂ ਸਨ ਜੋ ਕਿ ਮੇਅਰ ਕਰਮਜੀਤ ਸਿੰਘ ਰਿੰਟੂ ਦੇ ਧਿਆਨ ’ਚ ਆਉਣ ਤੋਂ ਬਾਅਦ ਤੇ ਇਹ ਗਲੀਆਂ ਸੜਕਾਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਰੋਡ ਦੇ ਬਣਨ ਨਾਲ ਰਾਹਗੀਰਾਂ ਤੇ ਇਲਾਕਾ ਨਿਵਾਸੀਆਂ ਨੂੰ ਕਾਫੀ ਰਾਹਤ ਮਿਲੇਗੀ।
ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਗੁਰੂ ਦੀ ਨਗਰੀ ਅੰਮ੍ਰਿਤਸਰ ਸ਼ਹਿਰ ਦਾ ਵਿਕਾਸ ਪਹਿਲ ਦੇ ਆਧਾਰ ਤੇ ਕਰਵਾਇਆ ਗਿਆ ਹੈ ਅਤੇ ਅਗਾਂਹ ਵੀ ਇਹ ਵਿਕਾਸ ਕਾਰਜ ਇਸੇ ਤਰ੍ਹਾਂ ਚਲਦੇ ਰਹਿਣਗੇ।। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਸ਼ਹਿਰ ਦੇ ਹਰ ਇਲਾਕੇ ਦੀ ਨੁਹਾਰ ਬਦਲੀ ਹੈ ਅਤੇ ਸ਼ਹਿਰ ਦੀ ਹਰ ਗਲੀ, ਹਰ ਮੁਹੱਲਾ ਨੂੰ ਸਾਫ ਸੁਥਰਾ ਬਣਾਈ ਰੱਖਣ ਲਈ ਨਗਰ ਨਿਗਮ ਦੇ ਅਧਿਕਾਰੀ, ਕਰਮਚਾਰੀ ਅਤੇ ਸਫਾਈ ਸੇਵਕ ਦਿਨ ਰਾਤ ਇੱਕ ਕਰ ਸ਼ਹਿਰ ਵਾਸੀਆਂ ਦੀ ਸੇਵਾ ਕਰ ਰਹੇ ਹਨ।।
ਮੇਅਰ ਰਿੰਟੂ ਨੇ ਕਿਹਾ ਕਿ ਸ਼ਹਿਰ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਅਸੀਂ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ’ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ, ਜਿਨ੍ਹਾਂ ਵਿੱਚ ਆਧੁਨਿਕ ਸਟਰੀਟ ਲਾਈਟਾਂ, ਹਰ ਗਲੀ, ਹਰ ਮੁਹੱਲੇ ਜਗਮਗਾ ਰਹੀਆਂ ਹਨ। ਮੇਅਰ ਰਿੰਟੂ ਨੇ ਕਿਹਾ ਕਿ ਸ਼ਹਿਰ ਦੀ ਪੁਰਾਣੀ ਹੋ ਚੁਕੀ ਸੀਵਰੇਜ ਪ੍ਰਣਾਲੀ ਨੂੰ ਅਸੀਂ ਦਰੁਸਤ ਕੀਤਾ ਹੈ ਅਤੇ ਸ਼ਹਿਰ ਦੇ ਹਰ ਵਾਰਡ ਦੇ ਵਿੱਚ ਲੋਕਾਂ ਲਈ ਸ਼ੁੱਧ ਪੀਣ ਵਾਲੇ ਪਾਣੀ ਮੁਹੱਈਆਂ ਕਰਵਾਉਣ ਲਈ ਨਵੇਂ ਟਿਊਬਵੈੱਲ ਲਗਾਏ ਗਏ ਹਨ।। ਉਨ੍ਹਾਂ ਕਿਹਾ ਕਿ ਅਸੀਂ ਸ਼ਹਿਰ ਦੇ ਸੁੰਦਰੀਕਰਨ ਦਾ ਵੀ ਕੰਮ ਬਾਖੂਬੀ ਕੀਤਾ ਹੈ ਜੋ ਕਿ ਅਗਾਂਹ ਵੀ ਚਲਦਾ ਰਹੇਗਾ।। ਮੇਅਰ ਰਿੰਟੂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਕੌਂਸਲਰ ਸ੍ਰੀਮਤੀ ਪ੍ਰਿਅੰਕਾ ਸ਼ਰਮਾ, ਸ੍ਰੀ ਰਿਤੇਸ਼ ਸ਼ਰਮਾ, ਮੈਡਮ ਸੁਲਤਾਨਾ, ਰਾਣਾ ਸੰਧੂ, ਸੰਤੋਸ਼ ਕੁਮਾਰੀ, ਜੇ.ਈ. ਦਰਬਾਰਾ ਸਿੰਘ, ਭੁਪਿੰਦਰ ਸਿੰਘ, ਮਨਪ੍ਰੀਤ ਸਿੰਘ ਜੱਸੀ ਆਦਿ ਹਾਜ਼ਰ ਸਨ।

NO COMMENTS

LEAVE A REPLY