–ਮੁੱਖ ਮੰਤਰੀ ਨੇ ਕਿਸਾਨ ਸੰਘਰਸ਼ ਚ ਮ੍ਰਿਤਕਾਂ ਦੇ ਬਲੀਦਾਨ ਦਾ ਸਤਿਕਾਰ ਕੀਤਾ
–ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਕਿਸਾਨ ਪਰਿਵਾਰਾਂ ਦੇ ਨਾਲ ਖੜ੍ਹਾ-ਐਸ.ਡੀਂ.ਐਮ ਟੀ ਬੈਨਿਥ
ਅੰਮ੍ਰਿਤਸਰ, 26 ਦਸੰਬਰ (ਅਰਵਿੰਦਰ ਵੜੈਚ) :—ਖੇਤੀਬਾੜੀਖੇਤੀਬਾੜੀ ਸਬੰਧੀਂ ਤਿੰਨ ਕੇਂਦਰੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ 5-5 ਲੱਖ ਰੁਪਏ ਦਿੱਤੇ ਜਾਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ 8 ਕਿਸਾਨਾਂ ਦੇ ਯੋਗ ਵਾਰਸਾਂ ਪਿੰਡ ਦੇਵੀਦਾਸਪੁਰਾ ਵਿਖੇ 5-5 ਲੱਖ ਰੁਪਏ ਦੇ ਚੈਕ ਭੇਟ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਤੋ ਇਲਾਵਾ ਕਿਸਾਨੀ ਸੰਘਰਸ਼ ਦੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਯੋਗਤਾ ਦੇ ਮੁਤਾਬਕ ਸਰਕਾਰੀ ਨੋਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ।
ਇਸੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਂ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸੰਕਟ ਦੀ ਘੜੀ ਬਾਂਹ ਫੜਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।
ਅੱਜ ਪਿੰਡ ਦੇਵੀਦਾਸਪੁਰਾ ਵਿਖੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈਕ ਦਿੰਦੇ ਹੋਏ ਐਸ ਡੀ ਐਮ ਅੰਮ੍ਰਿਤਸ-1 ਸ਼੍ਰੀ ਟੀ.ਬੈਨਿਥ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਕਿਸਾਨ ਸੰਘਰਸ਼ ਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨ, ਜਿਨ੍ਹਾਂ ਚ ਪਿੰਡ ਨਗਲੀ ਦੇ ਮੰਗਲ ਸਿੰਘ ਪੁੱਤਰ ਸ: ਚੰਨਣ ਸਿੰਘ, ਪਿੰਡ ਖੰਡਵਾਲਾ ਛੇਹਰਟਾ ਦੇ ਮਨਜੀਤ ਸਿੰਘ ਪੁੱਤਰ ਨਾਜ਼ਰ ਸਿੰਘ,ਪਿੰਡ ਵੱਲਾ ਦੀ ਨਰਿੰਦਰ ਕੌਰ ਪਤਨੀ ਸ: ਵੀਰ ਸਿੰਘ, ਪਿੰਡ ਵੱਲਾ ਦੀ ਸਿਮਰਨਜੀਤ ਕੌਰ ਪਤਨੀ ਬਲਦੇਵ ਸਿੰਘ, ਪਿੰਡ ਮਹਿਸਮਪੁਰਕਲ੍ਹਾ ਮਹਿਤਾ ਦੇ ਕੁਲਵੰਤ ਸਿੰੰਘ ਪੁੱਤਰ ਦਰਬਾਰਾ ਸਿੰਘ, ਪਿੰਡ ਵੱਲਾ ਦੀ ਨਰਿੰਦਰ ਕੌਰ ਪਤਨੀ ਸ: ਜਸਪਾਲ ਸਿੰਘ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਸੰਗਮ ਪੱਟੀ ਦੇ ਹਰਜਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਪਿੰਡ ਡੱਲ ਪੱਟੀ ਦੇ ਜੋਗਿੰਦਰ ਸਿੰਘ ਪੁੱਤਰ ਭਾਨ ਸਿੰਘ ਸ਼ਾਮਲ ਹਨ, ਨੂੰ 5-5 ਲੱਖ ਰੁਪਏ ਦੇ ਚੈਕ ਭੇਟ ਕੀਤੇ ਗਏ ਹਨ।
ਸ਼੍ਰੀ ਬੈਨਿਥ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਪਰਿਵਾਰਾਂ ਦੇ ਹਰ ਸਮੇਂ ਨਾਲ ਖੜ੍ਹਾ ਹੈ। ਪੰਜਾਬ ਸਰਕਾਰ ਨੇ ਕਿਸਾਨੀ ਸੰਘਰਸ਼ ਦੇ ਮ੍ਰਿਤਕ ਕਿਸਾਨਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।
ਡਿਪਟੀ ਕਮਿਸ਼ਨਰ ਸ: ਖਹਿਰਾ ਨੇ ਸਵਰਣ ਸਿੰਘ ਪੰਧੇਰ ਅਤੇ ਕਿਸਾਨ ਜਥੇਬੰਦੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਹਾਡੀਆਂ ਸਾਰੀਆਂ ਮੰਗਾਂ ਸਰਕਾਰ ਵਲੋ ਮੰਨ ਲਈਆਂ ਗਈਆਂ ਹਨ,ਇਸ ਲਈ ਕਿਸਾਨ ਜਥੇਬੰਦੀਆ ਰੇਲਵੇ ਲਾਇਨਾਂ ਤੋ ਆਪਣਾ ਧਰਨਾ ਚੁੱਕ ਲੈਣ ਕਿਉਕਿ ਧਰਨੇ ਕਰਕੇਆਮ ਲੋਕਾਂ ਅਤੇ ਯਾਤਰੂਆਂ ਨੂੰ ਕਾਫੀ ਪਰੇਸਾਨੀ ਦਾ ਸਾਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਐਸ.ਪੀ ਅੰਮ੍ਰਿਤਸਰ ਅਮਨਦੀਪ ਕੌਰ ਵੀ ਹਾਜਰ ਸਨ।