ਆਊਟਸੋਰਸਿੰਗ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਬਿਜਲੀ ਸਬੰਧੀ ਸੇਵਾਵਾਂ ਕੀਤੀਆਂ ਗਈਆਂ ਬੰਦ

0
133

ਅੰਮ੍ਰਿਤਸਰ 29 ਦਸੰਬਰ (ਪਵਿੱਤਰ ਜੋਤ)  : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਦਿੱਤੀਆਂ ਹਿਦਾਇਤਾਂ ਅਨੁਸਾਰ ਗੁਰੂ ਨਾਨਕ ਹਸਪਤਾਲ ਅਤੇ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸਾਰੇ ਆਊਟਸੋਰਸਿੰਗ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਬਿਜਲੀ ਸਬੰਧੀ ਸੇਵਾਵਾਂ ਬੰਦ ਕੀਤੀਆਂ ਗਈਆਂ ਅਤੇ ਮੌਜੂਦਾ ਬੇਰਹਿਮ ਸਰਕਾਰ ਨੂੰ ਪੀ ਡਬਲਯੂ ਡੀ ਇਲੈਕਟਰੀਕਲ ਅਉਟ ਸੋਰਸਿੰਗ ਮੁਲਾਜ਼ਮਾਂ ਦੀਆਂ ਜ਼ਰੂਰਤਾਂ ਬਾਰੇ ਜਾਣੂ ਕਰਵਾਇਆ ਗਿਆ । ਜਿਸ ਦੀ ਅਗਵਾਈ ਗੁਰੂ ਨਾਨਕ ਦੇਵ ਹਸਪਤਾਲ ਦੇ ਪ੍ਰਧਾਨ ਨਰਿੰਦਰ ਅਤੇ ਠੇਕਾ ਮੁਲਾਜ਼ਮਾਂ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ, ਮੀਤ ਪ੍ਰਧਾਨ ਜਸਵਿੰਦਰ ਸਿੰਘ ਨੇ ਕੀਤੀ । ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਕਰੋਨਾ ਕਾਲ ਵਿੱਚ ਸਾਡੀਆਂ ਦਿੱਤੀਆਂ ਹੋਈਆਂ ਸੇਵਾਵਾਂ ਦਾ ਫੁੱਲਾਂ ਨਾਲ ਸੁਆਗਤ ਕਰ ਰਹੇ ਹਨ। ਅੱਜ ਉਹਨਾਂ ਹੀ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਹੈ। ਮੌਜੂਦਾ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਨੋਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਅਤੇ ਨਵੇਂ ਬਣੇ ਸੀ ਐਮ ਨੇ ਨੋਕਰੀਆ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ। ਬਰਾਬਰ ਕੰਮ ਬਰਾਬਰ ਤਨਖਾਹ ਦੇਣ ਦਾ ਵਾਅਦਾ ਕੀਤਾ ਸੀ ਪਰ ਮੌਜੂਦਾ ਸਰਕਾਰ ਆਪਣੇ ਕਿਸੇ ਵੀ ਵਾਅਦੇ ਤੇ ਖਰੀ ਨਹੀਂ ਉਤਰੀ। ਉਹਨਾਂ ਕਿਹਾ ਕਿ ਜੇਕਰ ਇਹ ਮੰਗਾਂ ਛੇਤੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਤੇ ਹਰਮਿੰਦਰ ਸਿੰਘ ,ਧਰਮਵੀਰ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਅਜੇ ਕੁਮਾਰ, ਜਸਵੰਤ ਸਿੰਘ, ਵਿਕਰਮਜੀਤ ਸਿੰਘ ਗੁਰਪ੍ਰੀਤ ਸਿੰਘ ਆਦਿ ਹਾਜਰ ਸਨ

NO COMMENTS

LEAVE A REPLY