ਚੰਡੀਗੜ/ਅੰਮ੍ਰਿਤਸਰ, 1 ਜਨਵਰੀ (ਪਵਿੱਤਰ ਜੋਤ ) : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਨੀਵਾਰ ਸਵੇਰੇ ਜੰਮੂ ਦੇ ਕਟੜਾ ਵਿਚ ਤ੍ਰਿਕੁਟਾ ਪਹਾੜ ‘ਤੇ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਿਰ ਦੀ ਇਮਾਰਤ ਦੇ ਬਾਹਰ ਵਾਪਰੇ ਭਿਆਨਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀਆਂ ਸੰਵੇਦਨਾਵਾਂ ਪ੍ਰਗਟ ਕੀਤੀਆਂ ਹਨ। ਸ਼ਰਮਾ ਨੇ ਕਿਹਾ ਕਿ ਉਹ ਮਾਤਾ ਵੈਸ਼ਨੋ ਦੇਵੀ ਭਵਨ ਵਿਖੇ ਭਗਦੜ ਵਿੱਚ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਨ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਰੱਬ ਅੱਗੇ ਅਰਦਾਸ ਕਰਦੇ ਹਨ। ਸ਼ਰਮਾ ਨੇ ਸ਼ਰਾਈਨ ਬੋਰਡ ਅਤੇ ਜੰਮੂ-ਕਸ਼ਮੀਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਹਾਦਸੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਇਸ ਹਾਦਸੇ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
—