ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਵਿਧਾਨ ਸਭਾ ਹਲਕਾ ਉੱਤਰੀ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

0
22

ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਮੇਅਰ ਕਰਮਜੀਤ ਸਿੰਘ ਰਿੰਟੂ
ਮੇਅਰ ਰਿੰਟੂ ਨੇ ਹਲਕਾ ਉੱਤਰੀ ਦੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਮੌਕੇ ਤੇ ਕਰਵਾਏ ਹੱਲ
ਅੰਮ੍ਰਿਤਸਰ 4 ਜਨਵਰੀ  (ਰਾਜਿੰਦਰ ਧਾਨਿਕ) :  ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਗੁਰੂ ਦੀ ਨਗਰੀ ਅੰਮ੍ਰਿਤਸਰ ਸ਼ਹਿਰ ਦੇ ਹਰ ਇਲਾਕੇ ਵਿੱਚ ਬਹੁਪੱਖੀ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਮੇਅਰ ਆਪ ਖੁਦ ਸ਼ਹਿਰ ਦੇ ਹਰ ਇਲਾਕੇ ਵਿੱਚ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ। ਇਸੇ ਲੜੀ ਤਹਿਤ ਅੱਜ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰ. 19 ’ਚ ਇੰਦਰਾ ਕਲੋਨੀ, ਮੁਸਤਫਾਬਾਦ ਵਿਖੇ ਗਲੀ ਨੰ. 4 ਤੇ 5 ’ਚ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਗਲੀਆਂ ਤੇ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ ਅਤੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਹੱਲ ਕਰ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਗੁਰੂ ਦੀ ਨਗਰੀ ਅੰਮ੍ਰਿਤਸਰ ਸ਼ਹਿਰ ਦਾ ਵਿਕਾਸ ਪਹਿਲ ਦੇ ਅਧਾਰ ਤੇ ਕਰਵਾਇਆ ਗਿਆ ਹੈ ਅਤੇ ਅਗਾਂਹ ਵੀ ਇਸੇ ਤਰ੍ਹਾਂ ਵਿਕਾਸ ਕਾਰਜ ਚਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਕਰੋੜਾ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਹਰ ਇਲਾਕੇ ਦੀ ਨੁਹਾਰ ਬਦਲੀ ਹੈ।
ਮੇਅਰ ਰਿੰਟੂ ਨੇ ਕਿਹਾ ਕਿ ਜੋ ਵਾਅਦੇ ਅਸੀਂ ਸ਼ਹਿਰ ਵਾਸੀਆਂ ਨਾਲ ਕੀਤੇ ਸਨ ਉਨ੍ਹਾਂ ਵਾਅਦਿਆਂ ਤੇ ਅਸੀਂ ਖਰੇ ਉਤਰੇ ਹਾਂ ਅਤੇ ਅਸੀਂ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਵਚਨਬੱਧ ਹੋਏ ਹਾਂ।
ਮੇਅਰ ਰਿੰਟੂ ਨੇ ਕਿਹਾ ਕਿ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸੀਵਰੇਜ ਪ੍ਰਣਾਲੀ ਪੁਰਾਣੀ ਹੋ ਚੁੱਕੀ ਸੀ ਜਿਸਨੂੰ ਅਸੀਂ ਦਰੁਸਤ ਕੀਤਾ ਹੈ ਅਤੇ ਸ਼ਹਿਰ ਦੇ ਹਰ ਵਾਰਡ ਦੇ ਵਿੱਚ ਲੋਕਾਂ ਲਈ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਨਵੇਂ ਟਿਊਬਵੈੱਲ ਅਤੇ ਨਵੀਆਂ ਪਾਈਪਾਂ ਪਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸ਼ਹਿਰ ਦੇ ਸੁੰਦਰੀਕਰਨ ਦਾ ਵੀ ਕੰਮ ਬਾਖੂਬੀ ਕੀਤਾ ਹੈ ਅਤੇ ਇਸੇ ਤਰ੍ਹਾਂ ਅਗਾਂਹ ਵੀ ਸ਼ਹਿਰ ਦਾ ਸੁੰਦਰੀਕਰਨ ਦਾ ਕੰਮ ਜਾਰੀ ਰਹੇਗਾ। ਮੇਅਰ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਕੌਂਸਲਰ ਗੁਰਜੀਤ ਕੌਰ, ਅਨੇਕ ਸਿੰਘ, ਵਿੱਕੀ ਹੰਸ, ਬਾਬਾ ਹਰਪਾਲ ਸਿੰਘ, ਬਾਬਾ ਸੁਰਿੰਦਰ ਸਿੰਘ, ਸੁਰਿੰਦਰ ਸਿੰਘ ਆਰੇਵਾਲਾ, ਵਿਜੇ ਫਰੂਟ, ਸੋਨੂੰ, ਸੰਨੀ ਆਦਿ ਹਾਜ਼ਰ ਸਨ।

NO COMMENTS

LEAVE A REPLY