ਭਾਜਪਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ 14 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਨੂੰ ਮੁਲਤਵੀ ਕਰਨ ਦੀ ਕੀਤੀ ਮੰਗ

0
19

 

 

ਕਿਹਾ- 16 ਫਰਵਰੀ ਨੂੰ ਗੁਰੂ ਰਵਿਦਾਸ ਜੈਅੰਤੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦਾ ਵੱਡਾ ਵਰਗ ਜਾ ਸਕਦਾ ਹੈ ਵਾਰਾਨਸੀ

 

ਅੰਮ੍ਰਿਤਸਰ / ਚੰਡੀਗੜ੍ਹ: 16 ਫਰਵਰੀ ( ਪਵਿੱਤਰ ਜੋਤ  ) :  ਭਾਰਤੀ ਜਨਤਾ ਪਾਰਟੀ ਪੰਜਾਬ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ 14 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਹੈ। ਭਾਜਪਾ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ 16 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਜੈਅੰਤੀ ਦਾ ਪਵਿੱਤਰ ਤਿਉਹਾਰ ਹੋਣ ਕਾਰਨ ਸੂਬੇ ਦਾ ਇੱਕ ਵੱਡਾ ਵਰਗ ਵਾਰਾਨਸੀ ਜਾ ਸਕਦਾ ਹੈ। ਅਜਿਹੇ ‘ਚ ਜੇਕਰ ਸੂਬੇ ‘ਚ ਵੋਟਿੰਗ ਹੁੰਦੀ ਹੈ ਤਾਂ ਉਹ ਲੋਕ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਜਾਣਗੇ। ਅਜਿਹੇ ‘ਚ ਭਾਰਤੀ ਜਨਤਾ ਪਾਰਟੀ ਪੰਜਾਬ ਚੋਣ ਕਮਿਸ਼ਨ ਤੋਂ ਸੂਬੇ ‘ਚ 14 ਫਰਵਰੀ ਨੂੰ ਪਾਈਆਂ ਜਾਣ  ਵਾਲੀਆਂ ਵੋਟਾਂ ਦੇ ਪ੍ਰਕਿਰਿਆ ਨੂੰ ਕੁਝ ਦਿਨ ਹੋਰ ਅੱਗੇ ਵਧਾਉਣ ਦੀ ਮੰਗ ਕਰਦੀ ਹੈ।

                ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਜੈਅੰਤੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਮਾਨਯੋਗ ਚੋਣ ਕਮਿਸ਼ਨ ਪਾਸੋਂ 14 ਫਰਵਰੀ ਨੂੰ ਨਿਰਧਾਰਿਤ ਵੋਟਾਂ ਦੀ ਮਿਤੀ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈI ਉਨ੍ਹਾਂ ਕਿਹਾ ਕਿ ਭਾਜਪਾ ਨੂੰ ਉਮੀਦ ਹੈ ਕਿ ਚੋਣ ਕਮਿਸ਼ਨ ਉਹਨਾਂ ਦੀ ਮੰਗ ‘ਤੇ ਗੌਰ ਕਰੇਗਾ। ਡਾ: ਸ਼ਰਮਾ ਨੇ ਕਿਹਾ ਕਿ ਭਾਜਪਾ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ, ਇਸ ਲਈ ਉਹਨ ਇਹ ਨਹੀਂ ਚਾਹੁੰਦੀ ਕਿ ਕੋਈ ਵੀ ਵਰਗ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਰਹੇ।

NO COMMENTS

LEAVE A REPLY