ਅੰਮ੍ਰਿਤਸਰ 26 ਫਰਵਰੀ (ਰਾਜਿੰਦਰ ਧਾਨਿਕ) : ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਵਲੋਂ ਨੈਸ਼ਨਲ ਪਲਸ ਪੋਲੀਉ ਮੁਹਿੰਮ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਸੰਬਧੀ ਇੱਕ ਪੋਸਟਰ ਅਤੇ ਬੈਨਰ ਰਲੀਜ ਕੀਤਾ ਗਿਆ।ਇਸ ਅਵਸਰ ਤੇ ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਸਿਹਤ ਵਿਭਾਗ ਵਲੋਂ ਕਿ ਪਲਸ ਪੋਲੀਉ ਰਾਉਂਡ ਜੋ ਕਿ ਮਿਤੀ 27, 28 ਫਰਵਰੀ ਅਤੇ 1 ਮਾਰਚ 2022 ਨੂੰ ਕੀਤ ਜਾ ਰਿਹਾ ਹੈ ਸੰਬਧੀ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ।ਇਸ ਮੁਹਿੰਮ ਤਹਿਤ 2752757 ਅਬਾਦੀ ਦੇ 548869 ਘਰਾਂ ਵਿੱਚ ਰਹਿੰਦੇ 0 ਤੋ 5 ਸਾਲ ਦੇ 303318 ਬੱਚਿਆ ਨੂੰ 1428 ਬੂਥ ਲਗਾ ਕੇ ਅਤੇ 2856 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 287 ਸੁਪਰਵਾਈਜਰਾਂ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ।ਮਿਤੀ 27 ਫਰਵਰੀ ਨੂੰ ਬੂਥ ਲਗਾ ਕੇ ਅਤੇ 28 ਫਰਵਰੀ ਤੇ 1 ਮਾਰਚ 2022 ਨੂੰ ਘਰਾਂ-ਘਰਾਂ ਵਿਚ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਪੋਲੀਉ ਦੀਆਂ ਬੂੰਦਾਂ ਪਿਲਾਉਣਗੀਆਂ।ਉਹਨਾਂ ਨੇ ਕਿਹਾ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਡ ਚਲਾਏ ਜਾ ਰਹੇ ਹਨ।ਉਨਾ ਨੇ ਕਿਹਾ ਪੋਲੀੳ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿਠਣ ਲਈ ਇਕਲੇ ਸਿਹਤ ਵਿਭਾਗ ਨੂੰ ਹੀ ਕਮਰਬੰਦ ਹੋਣ ਦੇ ਨਾਲ ਬਾਕੀ ਦੇ ਵਿਭਾਗਾਂ ਦੇ ਸਹਿਯੋਗ ਦੀ ਉਨੀ ਹੀ ਲੋੜ ਹੈ।ਇਸੇ ਸੰਬਧੀ ਜਿਲਾ੍ਹ ਟਾਸਕ ਫੋਰਸ ਦੀ ਆਨਲਾਈਨ ਮੀਟਿੰਗ ਵੀ ਕੀਤੀ ਗਈ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸ਼ਹਿਰੀ ਮੈਡੀਕਲ ਅਫਸਰਾ ਨੂੰ ਹਦਾਇਤ ਕੀਤੀ ਕਿ ਇਸ ਰਾਊਡ ਵਿਚ ਨਵ-ਜਨਮੇ ਬੱਚੇ ਤੋ ਲੈਕੇ 5 ਸਾਲ ਤੱੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੌਲੀੳ ਦੀਆ 2 ਬੂੰਦਾਂ ਤੋ ਵਂਾਝਾ ਨਹੀ ਰਹਿਣਾ ਚਾਹੀਦਾ। ਇਸ ਅਵਸਰ ਤੇ ਜਿਲਾ੍ਹ ਟੀਕਾਕਰਣ ਅਫਸਰ ਡਾ ਕੰਵਲਜੀਤ ਸਿੰਘ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਜਸਪ੍ਰੀਤ ਸ਼ਰਮਾਂ, ਡਾ ਵਿਨੋਦ ਕੁੰਡਲ, ਡਾ ਰਸ਼ਮੀਂ, ਸਹਾਇਕ ਕਮਿਸ਼ਨਰ ਫੂਡ ਰਜਿੰਦਰਪਾਲ ਸਿੰਘ ਮਾਸ ਮੀਡੀਆ ਅਫਸਰ ਰਾਜ ਕੌਰ, ਡਿਪਟੀ ਐਮ.ਈ.ਆਈ.ਉ.ਅਮਰਦੀਪ ਅਤੇ ਸਮੂਹ ਸਟਾਫ ਹਾਜਰ ਸਨ।