ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨੇ ਗਿਣਤੀ ਕੇਂਦਰਾਂ ਦੀ ਸੁਰੱਖਿਆ ਦਾ ਲਿਆ ਜਾਇਜਾ

0
23

 

1100 ਦੇ ਕਰੀਬ ਕਰਮਚਾਰੀਆਂ ਦੀ ਲਗਾਈ ਗਈ ਡਿਊਟੀ
ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ
ਅੰਮ੍ਰਿਤਸਰ 9 ਮਾਰਚ (ਰਾਜਿੰਦਰ ਧਾਨਿਕ) : 10 ਮਾਰਚ ਨੂੰ ਵੋਟਾਂ ਦੀ ਹੋ ਰਹੀ ਗਿਣਤੀ ਦੇ ਸਬੰਧ ਵਿੱਚ ਅੱਜ ਜਿਲ੍ਹਾ ਚੋਣ ਅਧਿਕਾਰੀ ਸ: ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵਲੋਂ ਜਿਲ੍ਹੇ ਵਿੱਚ ਬਣਾਏ ਗਏ 11 ਵਿਧਾਨ ਸਭਾ ਹਲਕੇ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਗਈ।
ਇਸ ਮੌਕੇ ਜਿਲ੍ਹਾ ਚੋਣ ਅਧਿਕਾਰੀ ਸ: ਖਹਿਰਾ ਨੇ ਦਸਿਆ ਕਿ ਵੋਟਾਂ ਦੀ ਗਿਣਤੀ ਦੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ ਅਤੇ ਇਸ ਕੰਮ ਲਈ 1100 ਦੇ ਕਰੀਬ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਉਨਾਂ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿੱਚ ਵੋਟਾਂ ਦੀ ਗਿਣਤੀ ਲਈ 14 ਟੇਬਲ ਲਗਾਏ ਗਏ ਹਨ। ਇਸ ਮੌਕੇ ਸ: ਖਹਿਰਾ ਵਲੋਂ ਸਬੰਧਤ ਰਿਟਰਨਿੰਗ ਅਫ਼ਸਰਾਂ ਅਤੇ ਕਰਮਚਾਰੀਆਂ ਨਾਲ ਗਲਬਾਤ ਵੀ ਕੀਤੀ ਗਈ ਅਤੇ ਸਮੂਹ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਵੇਰੇ 6 ਵਜੇ ਆਪਣੀ ਡਿਊਟੀ ਦੇ ਹਾਜ਼ਰ ਹੋਣ। ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਪ੍ਰੈਸ ਪੱਤਰਕਾਰਾਂ ਦੀ ਸਹੂਲਤ ਲਈ ਹਰੇਕ ਗਿਣਤੀ ਕੇਂਦਰ ਵਿੱਚ ਮੀਡੀਆ ਸੈਂਟਰ ਵੀ ਸਥਾਪਿਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਕਿਸੇ ਵਿਅਕਤੀ ਨੂੰ ਗਿਣਤੀ ਕੇਂਦਰ ਅੰਦਰ ਮੋਬਾਇਲ ਲੈ ਕੇ ਜਾਣ ਦੀ ਆਗਿਆ ਨਹੀਂ ਹੋਵੇਗੀ।
ਇਸ ਮੌਕੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਦਸਿਆ ਕਿ ਸਾਰੇ ਗਿਣਤੀ ਕੇਂਦਰਾਂ ਵਿੱਚ ਸੁਰੱਖਿਆਂ ਦੇ ਪ੍ਰਬੰਧਾਂ ਮੁਕੰਮਲ ਹਨ। ਉਨਾਂ ਕਿਹਾ ਕਿ ਗਿਣਤੀ ਕੇਂਦਰਾਂ ਦੇ ਆਲੇ ਦੁਆਲੇ ਕਿਸੇ ਵੀ ਸ਼ਰਾਰਤੀ ਅਨਸਰਾਂ ’ਤੇ ਪੂਰੀ ਨਜ਼ਰ ਰੱਖੀ ਜਾਵੇਗੀ। ਉਨਾਂ ਕਿਹਾ ਕਿ ਗਿਣਤੀ ਕੇਂਦਰ ਦੇ ਅੰਦਰ ਕਿਸੇ ਨੂੰ ਵੀ ਆਪਣਾ ਵਹੀਕਲ ਲੈ ਕੇ ਜਾਣ ਦੀ ਇਜ਼ਾਜਤ ਨਹੀਂ ਹੋਵੇਗੀ ਅਤੇ ਪਾਰਕਿੰਗ ਵਾਲੀ ਥਾਂ ਤੇ ਹੀ ਗੱਡੀਆਂ ਪਾਰਕ ਕਰਵਾਈਆਂ ਜਾਣਗੀਆਂ।

NO COMMENTS

LEAVE A REPLY